‘ਦ ਖ਼ਾਲਸ ਟੀਵੀ ਬਿਊਰੋ:-ਪੰਜਾਬ ਵਿੱਚ ਮੁੱਖ ਮੰਤਰੀ, ਕਾਂਗਰਸ ਪ੍ਰਧਾਨ, ਮੰਤਰੀ ਮੰਡਲ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਬਦਲਣ ਦੇ ਬਾਵਜੂਦ ਪਾਰਟੀ ਦੇ ਅੰਦਰਲਾ ਸੰਕਟ ਮੁੱਕਣ ਦਾ ਨਾਂ ਨਹੀਂ ਲੈ ਰਿਹਾ ਹੈ। ਕਾਂਗਰਸ ਦੇ ਕੌਮੀ ਜਨਰਲ ਸਕੱਤਰ ਰਾਹੁਲ ਗਾਂਧੀ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਵੇਲੇ ਇਹ ਚਿੰਤਾ ਜਤਾਈ ਹੈ।
ਮੀਟਿੰਗ ਵਿੱਚ ਹਰੀਸ਼ ਚੌਧਰੀ ਵੀ ਸ਼ਾਮਿਲ ਸੀ ਦੋ ਘੰਟੇ ਚੱਲੀ ਇਸ ਮੀਟਿੰਗ ਵਿੱਚ ਪੰਜਾਬ ਦੇ ਮਸਲਿਆਂ ਜਿਨ੍ਹਾਂ ਵਿੱਚ ਬੇਅਦਬੀ ਦਾ ਮਾਮਲਾ ਵਿਸ਼ੇਸ਼ਤੌਰ ‘ਤੇ ਸ਼ਾਮਿਲ ਹੈ, ਉੱਤੇ ਵੀ ਗੰਭੀਰਤਾ ਨਾਲ ਵਿਚਾਰ ਕੀਤਾ ਗਿਆ। ਰਾਹੁਲ ਗਾਂਧੀ, ਕੈਪਟਨ ਅਮਰਿੰਦਰ ਸਿੰਘ ਦੇ ਪਾਰਟੀ ਛੱਡਣ ਦੇ ਫੈਸਲੇ ਨੂੰ ਲੈ ਕੇ ਚਿੰਤਤ ਹਨ ਅਤੇ ਰਾਜ ਕਾਂਗਰਸ ਵਿੱਚ ਕਾਂਗਰਸ ਦੀ ਵਾਪਸੀ ਚੁਣੌਤੀ ਬਣਿਆ ਹੋਇਆ ਹੈ।
ਇਸ ਗੱਲ ਦਾ ਵੀ ਪਤਾ ਲੱਗਾ ਹੈ ਕਿ ਚਰਨਜੀਤ ਸਿੰਘ ਚੰਨੀ ਨੇ ਹਾਈਕਮਾਂਡ ਨੂੰ ਪੰਜਾਬ ਵਿੱਚ ਲਟਕਦਿਆਂ ਮਾਮਲਿਆਂ ਨੂੰ ਤੁਰੰਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ। ਉਂਝ ਉਨ੍ਹਾਂ ਨੇ ਗ੍ਰਹਿ ਵਿਭਾਗ ਨਾਲ ਜੁੜੇ ਮਾਮਲਿਆਂ ਦੀ ਜਿੰਮੇਵਾਰੀ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਉੱਤੇ ਪਾ ਦਿੱਤੀ ਹੈ।