ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ(Bhagwant Maan) ਇਸ ਵਾਰ 15 ਅਗਸਤ ਨੂੰ ਆਜ਼ਾਦੀ ਦਿਹਾੜੇ (Independence Day) ਦੇ ਮੌਕੇ ‘ਤੇ ਜਲੰਧਰ ਵਿੱਚ ਤਿਰੰਗਾ ਲਹਿਰਾਉਣਗੇ। ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਇਸ ਵਾਰ ਦਾ ਰਾਜ ਪੱਧਰੀ ਸਮਾਗਮ ਜਲੰਧਰ ਵਿੱਚ ਹੋਵੇਗਾ। ਇਸ ਦੇ ਨਾਲ ਹੀ ਜਾਣਕਾਰੀ ਪ੍ਰਾਪਤ ਹੋਈ ਹੈ ਕਿ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਬਠਿੰਡਾ ਵਿੱਚ ਤਿਰੰਗਾ ਲਹਿਰਾਉਣਗੇ। ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋੜੀ ਰੂਪਨਗਰ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਪਟਿਆਲਾ ਵਿੱਚ ਤਿਰੰਗਾ ਲਹਿਰਾਉਣਗੇ।
ਇਹ ਵੀ ਪੜ੍ਹੋ – ਮੁੱਖ ਮੰਤਰੀ ਦੀ ਹਰਿਆਣਾ ਦੇ ਚਰਖੀ ਦਾਦਰੀ ‘ਚ ਲਲਕਾਰ, ਜੋ ਕਰੋਗੇ ਤਾਨਾਸ਼ਾਹੀ ਤਾਂ ਹੋਵੇਗਾ ਬੰਗਲਾਦੇਸ਼ ਵਰਗਾ ਹਾਲ