ਬਿਊਰੋ ਰਿਪੋਰਟ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਕਾਲੀ ਦਲ ਦੇ ਸੀਨੀਅਨ ਆਗੂ ਬਿਕਰਮ ਸਿੰਘ ਮਜੀਠੀਆ ਇੱਕ ਵਾਰ ਮੁ੍ੜ ਤੋਂ ਤਿੱਖੀ ਬਹਿਸ ਸ਼ੁਰੂ ਹੋ ਗਈ ਹੈ। ਦੋਵਾਂ ਨੇ ਇੱਕ ਦੂਜੇ ‘ਤੇ ਜ਼ਬਰਦਸਤ ਸਿਆਸੀ ਹਮਲਾ ਕਰਦੇ ਹੋਏ ਚੁਣੌਤੀਆਂ ਦਿੱਤੀਆਂ ਹਨ। ਇਹ ਲੜਾਈ ਟਵਿੱਟਰ ‘ਤੇ ਸ਼ੁਰੂ ਹੋਈ ਹੈ । ਮੁੱਦਾ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਤੋਂ ਸ਼ੁਰੂ ਹੋਇਆ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਜਲਿਆਂਵਾਲਾ ਬਾਗ ਵਿੱਚ ਸ਼ਹੀਦ ਅਤੇ ਜ਼ਖਮੀਆਂ ਦਾ ਹਵਾਲਾਂ ਦਿੰਦੇ ਹੋਏ ਮਜੀਠੀਆ ਦੇ ਦਾਦਾ ਅਤੇ ਜਨਰਲ ਡਾਇਲਰ ਦੇ ਰਿਸ਼ਤਿਆਂ ਨੂੰ ਲੈਕੇ ਸਵਾਲ ਚੁੱਕੇ ਅਤੇ ਸਿੱਧੀ ਮੁਆਫੀ ਵਾਲੀ ਚੁਣੌਤੀ ਦਿੱਤੀ । ਸੀਐੱਮ ਮਾਨ ਨੇ ਲਿਖਿਆ 3 ਅਪ੍ਰੈਲ 1919 ਨੂੰ ਜਲਿਆਂ ਵਾਲਾ ਬਾਗ ਚ 1000 ਤੋਂ ਵੱਧ ਲੋਕਾਂ ਨੂੰ ਸ਼ਹੀਦ ਅਤੇ 3100 ਤੋਂ ਵੱਧ ਨੂੰ ਜ਼ਖਮੀ ਕਰਕੇ ..ਜਨਰਲ ਡਾਇਰ ਕਿੰਨਾ ਦੇ ਘਰ ਸ਼ਰਾਬ ਨਾਲ ਡਿਨਰ ਕਰਨ ਪਹੁੰਚਿਆ ? .ਮਜੀਠੀਆ ਪਰਿਵਾਰ ..ਜਿਸ ਪਰਿਵਾਰ ਨੇ ਕਾਤਲ ਨੂੰ ਡਿਨਰ ਕਰਾਇਆ ਓਹ ਪਰਿਵਾਰ ਜਾਂ ਤਾਂ ਮੇਰੀ ਗੱਲ ਦਾ ਖੰਡਨ ਕਰੇ ..ਜਾਂ ਫਿਰ ਦੇਸ਼ ਵਾਸੀਆਂ ਤੋਂ ਮਾਫ਼ੀ ਮੰਗੇ..। ਮਜੀਠੀਆ ਨੇ 10 ਮਿੰਟਾਂ ਦੇ ਅੰਦਰ ਹੀ 2 ਟਲੀਟ ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੂੰ ਤੰਜ ਕੱਸ ਦੇ ਹੋਏ ਤਿੱਖਾ ਜਵਾਬ ਭੇਜਿਆ ।
13 ਅਪ੍ਰੈਲ 1919 ਨੂੰ ਜਲਿਆਂ ਵਾਲਾ ਬਾਗ ਚ 1000 ਤੋਂ ਵੱਧ ਲੋਕਾਂ ਨੂੰ ਸ਼ਹੀਦ ਅਤੇ 3100 ਤੋਂ ਵੱਧ ਨੂੰ ਜ਼ਖਮੀ ਕਰਕੇ ..ਜਨਰਲ ਡਾਇਰ ਕਿੰਨਾ ਦੇ ਘਰ ਸ਼ਰਾਬ ਨਾਲ ਡਿਨਰ ਕਰਨ ਪਹੁੰਚਿਆ ? .ਮਜੀਠੀਆ ਪਰਿਵਾਰ ..ਜਿਸ ਪਰਿਵਾਰ ਨੇ ਕਾਤਲ ਨੂੰ ਡਿਨਰ ਕਰਾਇਆ ਓਹ ਪਰਿਵਾਰ ਜਾਂ ਤਾਂ ਮੇਰੀ ਗੱਲ ਦਾ ਖੰਡਨ ਕਰੇ ..ਜਾਂ ਫਿਰ ਦੇਸ਼ ਵਾਸੀਆਂ ਤੋਂ ਮਾਫ਼ੀ ਮੰਗੇ..
— Bhagwant Mann (@BhagwantMann) April 13, 2023
ਬਿਕਰਮ ਸਿੰਘ ਮਜੀਠੀਆ ਦਾ ਜਵਾਬ
ਬਿਕਰਮ ਸਿੰਘ ਮਜੀਠੀਆ ਨੇ ਜਵਾਬ ਦੀ ਸ਼ੁਰੂਆਤ ਸ਼ਾਇਰਾਨਾ ਅੰਦਾਜ ਵਿੱਚ ਕੀਤੀ ਅਤੇ ਫਿਰ ਇੱਕ-ਇੱਕ ਕਰਕੇ ਆਪ ਸਰਕਾਰ ਅਤੇ ਭਗਵੰਤ ਮਾਨ ਦੇ ਵਾਅਦਿਆਂ ‘ਤੇ ਤੰਜ ਕੱਸ ਦੇ ਹੋਏ ਮਾਨ ‘ਤੇ ਨਿੱਜੀ ਟਿੱਪਣੀਆਂ ਵੀ ਕੀਤੀਆਂ ਅਤੇ ਕੇਂਦਰ ਦਾ ਗੁਲਾਮ ਅਤੇ ਸੂਬੇ ਦਾ ਗ਼ਦਾਰ ਤੱਕ ਦੱਸ ਦਿੱਤਾ । ਮਜੀਠੀਆ ਨੇ 2 ਟਵੀਟ ਕਰਦੇ ਹੋਏ ਲਿਖਿਆ … ‘ਤੂੰ ਇੱਧਰ ਉਧਰ ਕੀ ਬਾਤ ਨਾ ਕਰ ਯੇ ਬਤਾ ਕੇ ਕਾਫ਼ਿਲਾ ਕੈਸੇ ਲੁਟਾ। ਹੱਥ ‘ਚ ਗਲਾਸੀ ਫੜ, ਕੇਂਦਰ ਦੀ ਬੁੱਕਲ਼ ਚ ਬੈਠ ਕੇ, ਸਿੱਖਾਂ ਦੇ ਬੇਕਸੂਰ ਮੁੰਡੇ ਚੁੱਕਵਾ ਕੇ, ਉੱਭਰਦੀ ਜਵਾਨੀ ਕਤਲ ਕਰਵਾ ਕੇ, ਆਪਣੇ ਪੂਰੇ ਖ਼ਾਨਦਾਨ ਨੂੰ VVIP ਸਟੇਟਸ ਦੇ ਕੇ ,ਲਤੀਫ਼ਪੁਰ ਦਾ ਉਜਾੜਾ ਕਰਵਾ ਕੇ ਤੇ ਗੱਲਾਂ ਗਦਾਰੀ ਦੀਆਂ ਕਰੋ ਇਹ ਸ਼ੋਭਾ ਨਹੀਂ ਦਿੰਦਾ। ਲੋਕ ਚੰਗੀ ਤਰ੍ਹਾਂ ਜਾਣਦੇ ਨੇ ਕਿ ਅਜ਼ਾਦ ਮੁਲਕ ‘ਚ ਕੇਂਦਰ ਦਾ ਗੁਲਾਮ ਤੇ ਸੂਬੇ ਦਾ ਗ਼ਦਾਰ ਕੌਣ ਹੈ ! ਜਨਹਿਤ ਸੂਚਨਾ :- ਸ਼ਰਾਬ ਸਿਹਤ ਲਈ ਹਾਨੀਕਾਰਕ ਹੈ। 10 ਮਿੰਟ ਚ ਦੋ ਸੇਮ ਪੋਸਟਾਂ’। ਇਸ ਤੋਂ ਪਹਿਲਾਂ ਵੀ ਮਜੀਠੀਆ ਅਤੇ ਸੀਐੱਮ ਮਾਨ ਵਿੱਚ ਤਿੱਖੀ ਸਿਆਸੀ ਬਿਆਨਬਾਜ਼ੀ ਹੋਈ ਸੀ।
ਤੂੰ ਇੱਧਰ ਉਧਰ ਕੀ ਬਾਤ ਨਾ ਕਰ
ਯੇ ਬਤਾ ਕੇ ਕਾਫ਼ਿਲਾ ਕੈਸੇ ਲੁਟਾ।ਹੱਥ ਚ ਗਲਾਸੀ ਫੜ, ਕੇਂਦਰ ਦੀ ਬੁੱਕਲ਼ ਚ ਬੈਠ ਕੇ, ਸਿੱਖਾਂ ਦੇ ਬੇਕਸੂਰ ਮੁੰਡੇ ਚੁੱਕਵਾ ਕੇ, ਉੱਭਰਦੀ ਜਵਾਨੀ ਕਤਲ ਕਰਵਾ ਕੇ, ਆਪਣੇ ਪੂਰੇ ਖ਼ਾਨਦਾਨ ਨੂੰ VVIP ਸਟੇਟਸ ਦੇ ਕੇ , ਲਤੀਫ਼ਪੁਰ ਦਾ ਉਜਾੜਾ ਕਰਵਾ ਕੇ ਤੇ ਗੱਲਾਂ ਗਦਾਰੀ ਦੀਆਂ ਕਰੋ ਇਹ ਸ਼ੋਭਾ ਨਹੀਂ ਦਿੰਦਾ। pic.twitter.com/dHjmj8agRg
— Bikram Singh Majithia (@bsmajithia) April 13, 2023
ਗੈਰ ਕਾਨੂੰਨੀ ਮਾਇਨਿੰਗ ਨੂੰ ਲੈਕੇ ਆਹਮੋ-ਸਾਹਮਣੇ
ਬਿਕਰਮ ਸਿੰਘ ਮਜੀਠੀਆ ਨੇ ਰੋਪੜ ਵਿੱਚ ਰੇਤ ਮਾਇਨਿੰਗ ਦਾ ਮੁੱਦਾ ਚੁੱਕ ਦੇ ਹੋਏ ਉਸ ਠੇਕੇਦਾਰ ਨੂੰ ਮੁੜ ਤੋਂ ਕਾਂਟਰੈਕਟ ਦੇਣ ਦਾ ਇਲਜ਼ਾਮ ਲਗਾਇਆ ਸੀ ਜਿਸ ਨੇ ਸਰਕਾਰ ਦਾ ਕਰੋੜਾਂ ਰੁਪਏ ਬਕਾਇਆ ਦੇਣਾ ਸੀ ਤਾਂ ਇਸ ਦੇ ਜਵਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਮਜੀਠੀਆ ਨੂੰ ਕਿਹਾ ਸੀ ਜਿਹੜੇ ਲੋਕ ਜੇਲ੍ਹ ਤੋਂ ਜ਼ਮਾਨਤ ‘ਤੇ ਆਏ ਹਨ ਉਹ ਕਾਨੂੰਨ ਦੀ ਗੱਲ ਕਰ ਰਹੇ ਹਨ। ਬਿਕਰਮ ਸਿੰਘ ਮਜੀਠੀਆ ਨੇ ਇਸ ਦੇ ਜਵਾਬ ਵਿੱਚ ਭਗਵੰਤ ਮਾਨ ਖਿਲਾਫ ਨਿੱਜੀ ਟਿੱਪਣੀਆਂ ਕਰਦੇ ਹੋਏ ਉਨ੍ਹਾਂ ਨੂੰ ਅਕਾਲੀ ਦਲ ਸਰਕਾਰ ਵੇਲੇ ਮੰਗੀ ਮਦਦ ਮੰਗਣ ਯਾਦ ਦਿਵਾਈ ਅਤੇ ਉਨ੍ਹਾਂ ਦੇ ਵਿਆਹ ਨੂੰ ਲੈਕੇ ਵੀ ਤੰਜ ਕੱਸਿਆ ਸੀ। ਮਜੀਠੀਆ ਨੇ ਮਾਨ ਨੂੰ ਯਾਦ ਦਿਵਾਇਆ ਸੀ ਕਿ ਕਿਸ ਤਰ੍ਹਾਂ ਆਪ ਸੁਪਰੀਮੋ ਕੇਜਰੀਵਾਲ ਨੇ ਉਨ੍ਹਾਂ ਤੋਂ ਮੁਆਫੀ ਮੰਗੀ ਸੀ।