India Punjab

ਬਠਿੰਡਾ ਬੱਸ ਹਾਦਸੇ ‘ਚ ਮਾਰੇ ਗਏ ਪਰਿਵਾਰਾਂ ਦੀ ਮਦਦ ਕਰੇਗੀ ਪੰਜਾਬ ਸਰਕਾਰ ! CM ਮਾਨ ਨੇ ਕੀਤਾ ਵੱਡਾ ਐਲਾਨ

ਬਿਉਰੋ ਰਿਪੋਰਟ – ਬੀਤੇ ਦਿਨੀਂ ਬਠਿੰਡਾ ਵਿੱਚ ਪ੍ਰਾਈਵੇਟ ਬੱਸ ਹਾਦਸੇ ਦੌਰਾਨ 8 ਲੋਕਾਂ ਦੀ ਮੌਤ ਹੋ ਗਈ । ਇਸ ਦੁਰਘਟਨਾ ਨੂੰ ਲੈ ਕੇ ਪੀੜ੍ਹਤ ਪਰਿਵਾਰ ਵੱਲੋਂ ਮਾਲੀ ਮਦਦ ਦੀ ਮੰਗ ਕੀਤੀ ਜਾ ਰਹੀ ਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਪੂਰੇ ਦੁਰਘਟਨਾ ‘ਤੇ ਅਫ਼ਸੋਸ ਜਤਾਉਂਦੇ ਹੋਏ ਹੁਣ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਾਲੀ ਮਦਦ ਦੇਣ ਦਾ ਐਲਾਨ ਕੀਤਾ ਹੈ ।

ਮੁੱਖ ਮੰਤਰੀ ਮਾਨ ਨੇ ਮ੍ਰਿਤਕਾਂ ਪਰਿਵਾਰਾਂ ਨੂੰ 3-3 ਲੱਖ ਰੁਪਏ ਦੀ ਮਦਦ ਦੇਣ ਦਾ ਫੈਸਲਾ ਕੀਤਾ ਹੈ ਇਸ ਤੋਂ ਇਲਾਵਾ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਹਨ ਸਾਰੇ ਜ਼ਖਮੀਆਂ ਦੀ ਮੁਫ਼ਤ ਵਿੱਚ ਇਲਾਜ ਕੀਤਾ ਜਾਵੇ ।

ਇਸ ਤੋਂ ਪਹਿਲਾਂ ਬੀਤੇ ਦਿਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਵੀ ਬੱਸ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਜਤਾਈ ਸੀ । ਉਨ੍ਹਾਂ ਦੇ ਵੱਲੋਂ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੂੰ 2-2 ਲੱਖ ਅਤੇ ਜਖਮੀਆਂ ਨੂੰ 50-50 ਹਜ਼ਾਰ ਦੇਣ ਦਾ ਫੈਸਲਾ ਲਿਆ ਗਿਆ ਸੀ।

ਇਹ ਬੱਸ ਹਾਦਸਾ ਪਿੰਡ ਜੀਵਨ ਸਿੰਘ ਵਾਲਾ ਨੇੜੇ ਵਾਪਰਿਆ ਸੀ। ਬੱਸ ਸਰਦੂਲਗੜ੍ਹ ਤੋਂ ਬਠਿੰਡਾ ਵੱਲ ਜਾ ਰਹੀ ਸੀ। ਬੱਸ ਵਿੱਚ ਕਰੀਬ 50 ਲੋਕ ਸਵਾਰ ਸਨ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪ੍ਰਸ਼ਾਸਨ ਅਤੇ NDRF ਦੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਸੀ ਪਰ 8 ਲੋਕਾਂ ਨੂੰ ਨਹੀਂ ਬਚਾਇਆ ਜਾ ਸਕਿਆ ।