ਬਿਊਰੋ ਰਿਪੋਰਟ : ਮੁੱਖ ਮੰਤਰੀ ਭਗਵੰਤ ਸਿੰਘ ਨੇ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦਿੱਤਾ ਹੈ। 8 ਸਾਲ ਤੋਂ ਬਕਾਏ DA ਦੀ 6 ਮਹੀਨੇ ਦੀ ਕਿਸ਼ਤ ਨੂੰ ਜਾਰੀ ਕਰ ਦਿੱਤਾ ਗਿਆ ਹੈ । ਮੁਲਾਜ਼ਮਾਂ ਨੂੰ ਜੁਲਾਈ 2015 ਤੋਂ ਲੈਕ 31 ਦਸੰਬਰ 2015 ਤੱਕ 6 ਮਹੀਨੇ ਦਾ DA ਨਹੀਂ ਮਿਲਿਆ ਸੀ । ਪਰ ਹੁਣ ਇਹ ਰਿਲੀਜ਼ ਕਰ ਦਿੱਤਾ ਗਿਆ ਹੈ। ਲੰਮੇ ਵਕਤ ਤੋਂ ਮੁਲਾਜ਼ਮ ਬਕਾਏ DA ਦੀ ਮੰਗ ਕਰ ਰਹੇ ਸੀ ।
ਸਰਕਾਰੀ ਮੁਲਾਜ਼ਮਾਂ ਲਈ ਵੱਡਾ ਤੋਹਫਾ….
ਅੱਜ ਅਸੀਂ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦੇ ਬਕਾਏ ਦੀ ਇੱਕ ਕਿਸ਼ਤ ਜਾਰੀ ਕਰ ਦਿੱਤੀ ਹੈ…1 ਜੁਲਾਈ 2015 ਤੋਂ 31 ਦਸੰਬਰ 2015 ਤੱਕ ਦੇ 6 ਫੀਸਦ ਦੀ ਦਰ ਨਾਲ ਵਧੇ ਹੋਏ ਮਹਿੰਗਾਈ ਭੱਤੇ ਦੇ ਬਕਾਏ ਦੀ ਬਣਦੀ ਰਾਸ਼ੀ 356 ਕਰੋੜ ਰੁਪਏ ਨੂੰ ਪ੍ਰਵਾਨਗੀ ਦਿੱਤੀ…
ਜੋ ਕਹਿੰਦੇ ਹਾਂ, ਉਹ ਕਰਦੇ…— Bhagwant Mann (@BhagwantMann) May 24, 2023
ਡੀਏ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਫੈਸਲੇ ਨਾਲ ਮੁਲਾਜ਼ਮਾਂ ਲਈ ਸਰਕਾਰੀ ਖਜ਼ਾਨੇ ਵਿੱਚੋਂ 356 ਕਰੋੜ ਰੁਪਏ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸਰਕਾਰੀ ਮੁਲਾਜ਼ਮਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸਰਕਾਰ ਨੇ ਇਹ ਫੈਸਲਾ ਲਿਆ ਹੈ, ਉਨ੍ਹਾਂ ਕਿਹਾ ਕਿ ਸ਼ਾਸਨ ਵਿਚ ਮੁਲਾਜ਼ਮ ਬਹੁਤ ਮਹੱਤਵਪੂਰਨ ਅੰਗ ਹੁੰਦੇ ਹਨ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ।