The Khalas Tv Blog Punjab ਕਿਸਾਨਾਂ ਨੂੰ ਵੱਡੀ ਰਾਹਤ, ਮੁੱਖ ਮੰਤਰੀ ਮਾਨ ਨੇ 32.5 ਕਰੋੜ ਰੁਪਏ ਦਾ ਮੁਆਵਜ਼ਾ ਕੀਤਾ ਜਾਰੀ
Punjab

ਕਿਸਾਨਾਂ ਨੂੰ ਵੱਡੀ ਰਾਹਤ, ਮੁੱਖ ਮੰਤਰੀ ਮਾਨ ਨੇ 32.5 ਕਰੋੜ ਰੁਪਏ ਦਾ ਮੁਆਵਜ਼ਾ ਕੀਤਾ ਜਾਰੀ

ਮੁੱਖ ਮੰਤਰੀ ਵੱਲੋਂ ਖੇਤਾਂ ਵਿੱਚ ਸੇਮ ਦੀ ਸਮੱਸਿਆ ਦੇ ਹੱਲ ਲਈ ਮੌਜੂਦਾ ਡਰੇਨੇਜ ਸਿਸਟਮ ਨੂੰ ਬਦਲਣ ਦਾ ਵੀ ਦਿੱਤੇ ਨਿਰਦੇਸ਼

ਚੰਡੀਗੜ੍ਹ : ਕਿਸਾਨਾਂ ਦੀ ਲੰਬੇ ਸਮੇਂ ਤੋਂ ਅਣਦੇਖੀ ਕੀਤੀ ਜਾ ਰਹੀ ਮੰਗ ਨੂੰ ਪੂਰਾ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ(Chief Minister Bhagwant Mann)ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 2020 ਵਿੱਚ ਫਾਜ਼ਿਲਕਾ ਵਿੱਚ ਹੜ੍ਹਾਂ ਕਾਰਨ ਸਾਲ ਨੁਕਸਾਨੇ ਨਰਮੇ ਦੀ ਫ਼ਸਲ (damage to cotton crop due to floods ) ਦੇ ਮੁਆਵਜ਼ੇ ਦੀ ਬਕਾਇਆ 32.5 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਦਾ ਐਲਾਨ ਕੀਤਾ ਹੈ।ਆਮ ਆਦਮੀ ਪਾਰਟੀ (AAP) ਦੇ ਫਾਜ਼ਿਲਕਾ ਜ਼ਿਲ੍ਹੇ ਦੇ ਤਿੰਨ ਵਿਧਾਇਕਾਂ, ਜਲਾਲਾਬਾਦ ਤੋਂ ਵਿਧਾਇਕ ਜਗਦੀਪ ਕੰਬੋਜ, ਫ਼ਾਜ਼ਿਲਕਾ ਤੋਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਅਤੇ ਬੱਲੂਆਣਾ ਤੋਂ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫ਼ਿਰ ਨੇ ਮੰਗਲਵਾਰ ਨੂੰ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਭਗਵੰਤ ਮਾਨ ਦੀ ਅਗੁਵਾਈ ਵਾਲੀ ਸਰਕਾਰ ਦਾ ਧੰਨਵਾਦ ਕੀਤਾ।

ਇਸ ਮੁਆਵਜ਼ਾ ਰਾਸ਼ੀ ਨੂੰ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਲਈ ਵੱਡੀ ਰਾਹਤ ਦੱਸਦਿਆਂ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਕੰਬੋਜ ਨੇ ਕਿਹਾ ਕਿ ਇਸ ਨਾਲ ਬਹੁਤ ਸਾਰੇ ਕਿਸਾਨਾਂ ਦਾ ਆਰਥਿਕ ਬੋਝ ਘੱਟੇਗਾ। ਉਹਨਾਂ ਕਿਹਾ ਕਿਸਾਨ ਪਿਛਲੇ ਦੋ ਸਾਲਾਂ ਤੋਂ ਖ਼ਰਾਬੇ ਨਰਮੇ ਦੇ ਮੁਆਵਜ਼ੇ ਦੀ ਉਡੀਕ ਕਰ ਰਹੇ ਸਨ ਪਰ ਕਾਂਗਰਸ ਸਰਕਾਰ ਉਹਨਾਂ ਦੀ ਵਿੱਤੀ ਸਹਾਇਤਾ ਕਰਨ ‘ਚ ਪੂਰੀ ਤਰ੍ਹਾਂ ਨਾਕਾਮ ਰਹੀ।

ਉਨ੍ਹਾਂ ਕਿਹਾ ਕਿ ਇਹ ਮੁੱਖ ਮੰਤਰੀ ਮਾਨ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਹੈ। ਅਬੋਹਰ, ਅਰਨੀਵਾਲਾ ਅਤੇ ਜਲਾਲਾਬਾਦ ਬਲਾਕਾਂ ਵਿੱਚ ਹੜ੍ਹਾਂ ਕਾਰਨ ਹੋਏ ਭਾਰੀ ਨੁਕਸਾਨ ਤੋਂ ਬਾਅਦ ਕਈ ਕਿਸਾਨਾਂ ਨੇ ਮੁਆਵਜ਼ੇ ਦੀ ਉਡੀਕ ਵਿੱਚ ਖ਼ੁਦਕੁਸ਼ੀ ਕਰ ਲਈ ਸੀ, ਪਰ ਪਿਛਲੀ ਸਰਕਾਰ ਵੱਲੋਂ ਕਿਸਾਨਾਂ ਦੀ ਕੋਈ ਮਦਦ ਨਹੀਂ ਕੀਤੀ ਗਈ ਸੀ, ਪਰ ਆਪ ਸਰਕਾਰ ਨੇ ਆਪਣੇ ਵਾਅਦੇ ਅਨੁਸਾਰ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਜਾਰੀ ਕਰ ਕਰਨ ਦਾ ਐਲਾਨ ਕਰ ਦਿੱਤਾ ਹੈ।

ਫਾਜ਼ਿਲਕਾ ਜ਼ਿਲੇ ਦੇ ਵਿਧਾਇਕਾਂ
ਫਾਜ਼ਿਲਕਾ ਜ਼ਿਲੇ ਦੇ ਵਿਧਾਇਕਾਂ ਨੇ ਕਿਸਾਨਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਮੰਨਣ ਲਈ ਮੁੱਖ ਮੰਤਰੀ ਮਾਨ ਦਾ ਕੀਤਾ ਧੰਨਵਾਦ

ਵਿਧਾਇਕ ਕੰਬੋਜ ਨੇ ਕਿਹਾ, “ਕਾਂਗਰਸ ਸਰਕਾਰ ਨੇ ਕਈ ਮੌਕਿਆਂ ‘ਤੇ ਮੁਆਵਜ਼ਾ ਜਾਰੀ ਕਰਨ ਦਾ ਵਾਅਦਾ ਕੀਤਾ, ਇੱਥੋਂ ਤੱਕ ਕਿ ਕਿਸਾਨਾਂ ਨੇ ਕਾਂਗਰਸ ਸਰਕਾਰ ਦੌਰਾਨ ਨਰਮੇ ਦੀ ਫਸਲ ਦੇ ਮੁਆਵਜ਼ੇ ਦੀ ਮੰਗ ਲਈ ਧਰਨੇ ਪ੍ਰਦਰਸ਼ਨ ਵੀ ਕੀਤੇ ਸਨ ਪਰ ਕਿਸਾਨ ਵਿਰੋਧੀ ਕਾਂਗਰਸ ਸਰਕਾਰ ‘ਤੇ ਕੋਈ ਅਸਰ ਨਹੀਂ ਹੋਇਆ। ਰਿਵਾਇਤੀ ਸਰਕਾਰਾਂ ਦੇ ਉਲਟ, ਜਦੋਂ ਅਸੀਂ ਅੱਜ ਇਹ ਮੁੱਦਾ ਮੁੱਖ ਮੰਤਰੀ ਭਗਵੰਤ ਮਾਨ ਕੋਲ ਉਠਾਇਆ ਤਾਂ ਉਨ੍ਹਾਂ ਨੇ ਤੁਰੰਤ ਦੋ ਸਾਲਾਂ ਦਾ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ, ਜੋ ‘ਆਪ’ ਦੀਆਂ ਕਿਸਾਨ ਪੱਖੀ ਨੀਤੀਆਂ ਨੂੰ ਦਰਸਾਉਂਦਾ ਹੈ।”

ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਉਨ੍ਹਾਂ ਦਾ ਹਲਕਾ 2020 ਵਿੱਚ ਆਏ ਹੜ੍ਹਾਂ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਸੀ ਅਤੇ ਉਨ੍ਹਾਂ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਦਾ ਆਰਥਿਕ ਬੋਝ ਹਲਕਾ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ।

ਉਨ੍ਹਾਂ ਕਿਹਾ ਕਿ ਫਾਜ਼ਿਲਕਾ ਜ਼ਿਲ੍ਹੇ ਵਿੱਚ ਹਰ ਸਾਲ ਹੜ੍ਹਾਂ ਵਰਗੀ ਸਥਿਤੀ ਪੈਦਾ ਹੁੰਦੀ ਹੈ ਅਤੇ ਭਾਰੀ ਮੀਂਹ ਕਾਰਨ ਹਜ਼ਾਰਾਂ ਏਕੜ ਫਸਲਾਂ ਦਾ ਨੁਕਸਾਨ ਹੋ ਜਾਂਦਾ ਹੈ ਪਰ ਪਿਛਲੀਆਂ ਸਰਕਾਰਾਂ ਨੇ ਇਸ ਸਬੰਧੀ ਕੁਝ ਨਹੀਂ ਕੀਤਾ। ਉਨ੍ਹਾਂ ਅੱਗੇ ਕਿਹਾ, “ਮੁੱਖ ਮੰਤਰੀ ਭਗਵੰਤ ਮਾਨ ਨੇ ਫਾਜ਼ਿਲਕਾ ਵਿੱਚ ਨਹਿਰੀ ਪਾਣੀ ਯਕੀਨੀ ਬਣਾਉਣ ਅਤੇ ਫਸਲਾਂ ਨੂੰ ਨੁਕਸਾਨ ਪਹੁੰਚਾਉਣ ਵਾਲੇ ਸੇਮ ਦੀ ਸਮੱਸਿਆ ਦੇ ਸਥਾਈ ਹੱਲ ਲਈ ਮੌਜੂਦਾ ਡਰੇਨੇਜ ਸਿਸਟਮ ਨੂੰ ਬਦਲਣ ਦੇ ਵੀ ਨਿਰਦੇਸ਼ ਦਿੱਤੇ।”

Exit mobile version