Punjab

CM ਮਾਨ ਨੇ ਸ਼ਹੀਦ ਭਗਤ ਸਿੰਘ ਦਾ ਬੁੱਤ ਕੀਤਾ ਅਰਪਣ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ (ਬੁੱਧਵਾਰ) ਚੰਡੀਗੜ੍ਹ ਦੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸਥਾਪਤ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ ਕੀਤਾ। ਇਸ ਦੌਰਾਨ ਉਨ੍ਹਾਂ ਇਨਸਾਫ਼ ਜ਼ਿੰਦਾਬਾਦ ਦੇ ਨਾਅਰੇ ਲਾਏ। ਇਹ ਮੂਰਤੀ 35 ਫੁੱਟ ਉੱਚੀ ਹੈ। ਇਸ ‘ਤੇ ਕਰੀਬ 6 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਹਵਾਈ ਅੱਡੇ ‘ਤੇ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਵਿੱਚ ਪੰਜਾਬ ਸਰਕਾਰ ਦੇ ਕਈ ਮੰਤਰੀ, ਵਿਧਾਇਕ ਅਤੇ ਸੰਸਦ ਮੈਂਬਰ ਮੌਜੂਦ ਹਨ।

ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਸੀਂ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਰੱਖਿਆ। ਉਨ੍ਹਾਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਹਮੇਸ਼ਾ ਪੰਜਾਬ ਦੋ ਲੋਕਾਂ ਦੇ ਦਿਲਾਂ ਵਿੱਚ ਜ਼ਿਉਂਦੇ ਰਹਿਣਗੇ।

ਵਿਰੋਧੀਆਂ ’ਤੇ ਨਿਸ਼ਾਨਾ ਸਾਧਦਿਆਂ ਮਾਨ ਨੇ ਕਿਹਾ ਕਿ ਭਗਤ ਸਿੰਘ ਨੇ ਕਦੇ ਆਜ਼ਾਦੀ ਦਾ ਪਰਵਾਹ ਨਹੀਂ ਸੀ ਕੀਤੀ ਸਗੋਂ ਉਨ੍ਹਾਂ ਨੂੰ ਇਸ ਗੱਲ ਦੀ ਚਿੰਤਾ ਸੀ ਕਿ ਆਜ਼ਾਦੀ ਤੋਂ ਹਾਅਦ ਦੇਸ਼ ਕਿਸ ਦੇ ਹੱਥਾਂ ਵਿੱਚ ਜਾਵੇਗਾ, ਜੋ ਕਿ ਸੱਦ ਸਾਬਤ ਹੋਈ। ਮਾਨ ਨੇ ਕਿਹਾ ਕਿ 70 ਸਾਲ ਦੀ ਆਜ਼ਾਦੀ ਤੋਂ ਬਾਅਦ ਵੀ ਅੱਜ ਅਸੀਂ ਸੀਵਰ੍ਜ ਅਤੇ ਨਾਲਿਆਂ ਦੇ ਮੁੱਦੇ ’ਤੇ ਖੜੇ ਹਾਂ।

ਮਾਨ ਨੇ ਕਿਹਾ ਕਿ ਜਿਸ ਗੋਰਿਆਂ ਤੋ ਬਚਣ ਲਈ ਸਾਡੇ ਪੁਰਖਿਆਂ ਨੇ ਸ਼ਹੀਦੀਆਂ ਦਿੱਤੀਆਂ ਅੱਜ ਉਨ੍ਹਾਂ ਦੇ ਹੀ ਵਾਰਿਸ ਸਭ ਤੋਂ ਵੱਧ ਗਿਣਤੀ ਵਿੱਚ ਉਨ੍ਹਾਂ ਹੀ ਗੋਰਿਆਂ ਕੋਲ ਜਾਣ ਲਈ ਜ਼ਮੀਨਾਂ ਵੇਚ ਰਹੇ ਹਨ।