The Khalas Tv Blog India CM ਮਾਨ ਨੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ ਦੀ ਮੌਤ ‘ਤੇ ਦੁੱਖ ਪ੍ਰਗਟਾਇਆ
India Punjab

CM ਮਾਨ ਨੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ : ਮਸ਼ਹੂਰ ਉਦਯੋਗਪਤੀ ਰਤਨ ਟਾਟਾ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਬੁੱਧਵਾਰ ਨੂੰ 86 ਸਾਲ ਦੀ ਉਮਰ ‘ਚ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ‘ਚ ਆਖਰੀ ਸਾਹ ਲਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉੱਘੇ ਉਦਯੋਗਪਤੀ ਰਤਨ ਟਾਟਾ (86) ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ।

ਮੁੱਖ ਮੰਤਰੀ ਨੇ ਦੇਸ਼ ਵਿੱਚ ਉਦਯੋਗਿਕ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਵਿੱਚ ਰਤਨ ਟਾਟਾ ਦੇ ਲਾਮਿਸਾਲ ਯੋਗਦਾਨ ਨੂੰ ਯਾਦ ਕੀਤਾ।  ਉਨ੍ਹਾਂ ਨੇ ਟਾਟਾ ਸੰਨਜ਼ ਨੂੰ ‘ਗਲੋਬਲ ਪਾਵਰਹਾਊਸ’ ਬਣਾਉਣ ਲਈ ਰਤਨ ਟਾਟਾ ਦੀ ਸ਼ਲਾਘਾ ਕੀਤੀ ਜਿਸ ਨਾਲ ਦੇਸ਼ ਵਿੱਚ ਸਨਅਤੀ ਵਿਕਾਸ ਦੀ ਰਫ਼ਤਾਰ ਵੀ ਤੇਜ਼ ਹੋਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਤਨ ਟਾਟਾ ਦੀ ਸਖ਼ਤ ਮਿਹਨਤ, ਵਚਨਬੱਧਤਾ, ਸਮਰਪਿਤ ਭਾਵਨਾ ਅਤੇ ਸਾਦਗੀ ਨੌਜਵਾਨ ਪੀੜ੍ਹੀ ਨੂੰ ਹਮੇਸ਼ਾ ਆਪਣੀ ਪਸੰਦ ਦੇ ਖੇਤਰ ਵਿੱਚ ਮੁਕਾਮ ਬਣਾਉਣ ਲਈ ਪ੍ਰੇਰਿਤ ਕਰਦੀ ਰਹੇਗੀ।

ਇੱਕ ਟਵੀਟ ਕਰਦਿਆਂ ਮਾਨ ਨੇ ਕਿਹਾ ਕਿ ਉਦਯੋਗ ਜਗਤ ਦੇ ਮਹਾਨਾਇਕ ਅਤੇ ਭਾਰਤ ਅਤੇ ਵਿਸ਼ਵ ਦੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਬਹੁਤ ਹੀ ਦੁੱਖਦਾਈ ਹੈ.. ਉਦਯੋਗ ਖੇਤਰ ਤੋਂ ਇਲਾਵਾ ਰਤਨ ਟਾਟਾ ਜੀ ਨੇ ਸਮਾਜ ਸੇਵਾ ਅਤੇ ਰਾਸ਼ਟਰ ਨਿਰਮਾਣ ਵਿੱਚ ਵੀ ਅਹਿਮ ਯੋਗਦਾਨ ਪਾਇਆ…

ਪ੍ਰਮਾਤਮਾ ਅੱਗੇ ਅਰਦਾਸ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਨੂੰ ਇਹ ਘਾਟਾ ਸਹਿਣ ਦਾ ਬਲ ਬਖ਼ਸ਼ਣ…।

 

Exit mobile version