Punjab

CM ਮਾਨ ਨੇ ਮੁਕੇਰੀਆਂ ਬੱਸ ਹਾਦਸੇ ‘ਤੇ ਪ੍ਰਗਟਾਇਆ ਦੁੱਖ, ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਲਈ 1 ਕਰੋੜ ਸਹਾਇਤਾ ਰਾਸ਼ੀ ਦਾ ਐਲਾਨ

CM Mann expressed grief over the Mukerian bus accident, announced 1 crore assistance for the families of police personnel

ਚੰਡੀਗੜ੍ਹ : ਅੱਜ ਸਵੇਰੇ ਮੁਕੇਰੀਆਂ ਵਿਚ ਜਲੰਧਰ-ਪਠਾਨਕੋਟ ਕੌਮੀ ਮਾਰਗ ’ਤੇ ਕਸਬਾ ਐਮਾ ਮਾਂਗਟ ਕੋਲ ਪੁਲਿਸ ਮੁਲਾਜ਼ਮਾਂ ਦੀ ਭਰੀ ਬੱਸ ਸੜਕ ਕਿਨਾਰੇ ਖੜ੍ਹੇ ਟਰਾਲੇ ਨਾਲ ਟਕਰਾਉਣ ਕਾਰਨ ਬੱਸ ਡਰਾਈਵਰ ਅਤੇ ਮਹਿਲਾ ਪੁਲਿਸ ਮੁਲਾਜ਼ਮ ਸਮੇਤ 4 ਜਣਿਆਂ ਦੀ ਮੌਤ ਹੋ ਗਈ।

ਇਸ ਘਟਨਾ ‘ਤੇ CM ਭਗਵੰਤ ਮਾਨ ਵੱਲੋਂ ਦੁੱਖ ਸਾਂਝਾ ਕੀਤਾ ਗਿਆ ਹੈ। CM ਮਾਨ ਨੇ ਕਿਹਾ ਕਿ ਮ੍ਰਿਤਕ ਪੰਜਾਬ ਪੁਲਿਸ ਦੇ 4 ਜਵਾਨਾਂ ਨੂੰ ਨੀਤੀ ਅਨੁਸਾਰ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਅਤੇ ਐਚਡੀਐਫਸੀ ਬੈਂਕ ਵੱਲੋਂ ਪਰਿਵਾਰਾਂ ਨੂੰ 1 ਕਰੋੜ ਰੁਪਏ ਦੀ ਬੀਮਾ ਰਾਸ਼ੀ ਦਿੱਤੀ ਜਾਵੇਗੀ।

ਇੱਕ ਟਵੀਟ ਕਰਦਿਆਂ ਮਾਨ ਨੇ ਕਿਹਾ ਕਿ ‘ਅੱਜ ਮੁਕੇਰੀਆਂ ਵਿਖੇ ਹੋਏ ਸੜਕੀ ਹਾਦਸੇ ‘ਚ ਸਾਡੇ ਪੰਜਾਬ ਪੁਲਿਸ ਦੇ ਜਵਾਨਾਂ ਦੀ ਜਾਣ ਚੱਲੀ ਗਈ..ਨੀਤੀ ਮੁਤਾਬਕ 1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਪੰਜਾਬ ਸਰਕਾਰ ਵੱਲੋਂ ਅਤੇ 1 ਕਰੋੜ ਰੁਪਏ ਦੀ ਬੀਮਾ ਰਾਸ਼ੀ HDFC ਬੈਂਕ ਵੱਲੋਂ ਪਰਿਵਾਰਾਂ ਨੂੰ ਦਿੱਤੀ ਜਾਵੇਗੀ… ਪੰਜਾਬ ਪੁਲਿਸ ਸਾਡਾ ਮਾਣ ਹੈ ਤੇ ਸਾਡੇ ਬਹਾਦਰ ਜਵਾਨਾਂ ਦੇ ਪਰਿਵਾਰਾਂ ਨਾਲ ਅਸੀਂ ਹਮੇਸ਼ਾ ਖੜ੍ਹੇ ਹਾਂ।

ਦੱਸ ਦਈਏ ਕਿ ਅੱਜ ਸਵੇਰੇ ਵੇਰੇ 6 ਵਜੇ ਦੇ ਕਰੀਬ ਜਲੰਧਰ ਤੋਂ ਗੁਰਦਾਸਪੁਰ ਜਾ ਰਹੀ ਪੀਏਪੀ ਮੁਲਾਜ਼ਮਾਂ ਦੀ ਬੱਸ ਟਰਾਲੇ ਨਾਲ ਟਕਰਾ ਗਈ। ਇਸ ਵਿੱਚ ਪੁਲਿਸ ਬੱਸ ਵਿੱਚ ਸਫ਼ਰ ਕਰ ਰਹੀ ਇੱਕ ਮਹਿਲਾ ਮੁਲਾਜ਼ਮ ਸਮੇਤ ਤਿੰਨ ਜਵਾਨਾਂ ਦੀ ਮੌਤ ਹੋ ਗਈ। ਹਾਦਸੇ ‘ਚ ਕਈ ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ ਹਨ। ਸੂਚਨਾ ਤੋਂ ਬਾਅਦ ਇਲਾਕਾ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਖ਼ਮੀ ਜਵਾਨਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਬੱਸ ਵਿੱਚ 30 ਤੋਂ ਵੱਧ ਪੁਲਿਸ ਮੁਲਾਜ਼ਮ ਸਵਾਰ ਸਨ।

ਜਾਣਕਾਰੀ ਅਨੁਸਾਰ ਪੀਏਪੀ ਜਲੰਧਰ ਤੋਂ ਪੁਲਿਸ ਮੁਲਾਜ਼ਮ ਗੁਰਦਾਸਪੁਰ ਜਾ ਰਹੇ ਸਨ। ਮੁਕੇਰੀਆਂ ਨੇੜੇ ਸੰਘਣੀ ਧੁੰਦ ਕਾਰਨ ਪੁਲਿਸ ਦੀ ਬੱਸ ਹਾਈਵੇਅ ’ਤੇ ਖੜ੍ਹੀ ਟਰਾਲੀ ਨਾਲ ਟਕਰਾ ਗਈ। ਇਹ ਹਾਦਸਾ ਬੁੱਧਵਾਰ ਸਵੇਰੇ ਕਰੀਬ 6:30 ਵਜੇ ਵਾਪਰਿਆ। ਘਟਨਾ ਵਾਲੀ ਥਾਂ ਨੇੜੇ ਸਥਿਤ ਧਾਰਮਿਕ ਸਥਾਨ ‘ਤੇ ਸੇਵਾ ਕਰ ਰਹੇ ਵਿਅਕਤੀ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਬੱਸ ‘ਚ ਸਵਾਰ ਕਰਮਚਾਰੀ ਉਸ ਕੋਲ ਆਏ ਅਤੇ ਘਟਨਾ ਬਾਰੇ ਦੱਸਿਆ ਅਤੇ ਇਸ ਤੋਂ ਬਾਅਦ ਸਥਾਨਕ ਲੋਕ ਮਦਦ ਲਈ ਆਏ।

ਚਸ਼ਮਦੀਦਾਂ ਮੁਤਾਬਕ ਕਈ ਪੁਲਿਸ ਮੁਲਾਜ਼ਮ ਜ਼ਖ਼ਮੀ ਹਾਲਤ ਵਿੱਚ ਬੱਸ ਵਿੱਚ ਫਸੇ ਹੋਏ ਸਨ। ਲੋਕਾਂ ਦੀ ਮਦਦ ਨਾਲ ਉਸ ਨੂੰ ਬਾਹਰ ਕੱਢ ਕੇ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਬੱਸ ਵਿੱਚ 30 ਤੋਂ ਵੱਧ ਪੁਲਿਸ ਮੁਲਾਜ਼ਮ ਸਵਾਰ ਸਨ।