The Khalas Tv Blog Punjab CM ਮਾਨ ਨੇ ‘ਆਪ’ ਦੀ ਪ੍ਰਧਾਨਗੀ ਛੱਡਣ ਦੀ ਜਤਾਈ ਇੱਛਾ
Punjab

CM ਮਾਨ ਨੇ ‘ਆਪ’ ਦੀ ਪ੍ਰਧਾਨਗੀ ਛੱਡਣ ਦੀ ਜਤਾਈ ਇੱਛਾ

ਹੁਸ਼ਿਆਰਪੁਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ (ਆਪ) ਦੇ ਪ੍ਰਧਾਨ ਦਾ ਅਹੁਦਾ ਛੱਡਣ ਦੀ ਇੱਛਾ ਜ਼ਾਹਰ ਕੀਤੀ ਹੈ। ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਨੇ ਕਿਹਾ ਹੈ ਕਿ ਮੁੱਖ ਮੰਤਰੀ ਦੇ ਅਹੁਦੇ ਦੇ ਨਾਲ-ਨਾਲ ਉਹ ਸੱਤ ਸਾਲਾਂ ਤੋਂ ਪ੍ਰਧਾਨ ਦੇ ਅਹੁਦੇ ਦੀ ਜ਼ਿੰਮੇਵਾਰੀ ਵੀ ਸੰਭਾਲ ਰਹੇ ਹਨ।

ਮਾਨ ਨੇ ਕਿਹਾ ਸਾਰਿਆਂ ਨੂੰ ਮੌਕਾ ਮਿਲਣਾ ਚਾਹੀਦਾ ਹੈ ਅਤੇ ਪਾਰਟੀ ਨੂੰ ਕੋਈ Full Time ਪ੍ਰਧਾਨ ਲਗਾਉਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਚਾਹੁੰਦਾ ਹਾਂ ਕਿਸੇ ਨੂੰ ਹੋਰ ਨੂੰ ਮਿਲੇ ਪ੍ਰਧਾਨਗੀ ਦੀ ਜ਼ਿੰਮੇਵਾਰੀ।

ਉਹ ਚਾਹੁੰਦੇ ਹਨ ਕਿ ਪਾਰਟੀ ਨੂੰ ਪੂਰਾ ਸਮਾਂ ਪ੍ਰਧਾਨ ਮਿਲੇ ਤਾਂ ਜੋ ਹੋਰ ਆਗੂਆਂ ਨੂੰ ਮੌਕਾ ਮਿਲ ਸਕੇ। ਇਹ ਗੱਲ ਉਨ੍ਹਾਂ ਹੁਸ਼ਿਆਰਪੁਰ ਦੇ ਚੱਬੇਵਾਲ ਵਿੱਚ ਕਹੀ। ਉਨ੍ਹਾਂ ਕਿਹਾ ਕਿ ਉਹ ਇਹ ਮਾਮਲਾ ਪਾਰਟੀ ਹਾਈਕਮਾਂਡ ਅੱਗੇ ਰੱਖਣਗੇ। ਅਜਿਹੇ ‘ਚ ਉਮੀਦ ਕੀਤੀ ਜਾ ਰਹੀ ਹੈ ਕਿ ਇਸ ਸਬੰਧ ‘ਚ ਜਲਦ ਹੀ ਕੋਈ ਐਲਾਨ ਹੋ ਸਕਦਾ ਹੈ।

ਮਾਨ ਨੇ ਕਿਹਾ ਕਿ  ਮੈਂ ਚਾਹੁੰਦਾ ਹਾਂ ਕਿ ਪਾਰਟੀ ਦਾ ਵੱਖਰਾ ਪ੍ਰਧਾਨ ਲਾਇਆ ਜਾਵੇ ਅਤੇ ਜਿੰਮੇਵਾਰੀਆਂ ਵੰਡੀਆਂ ਜਾਣ।

 

Exit mobile version