ਚੰਡੀਗੜ੍ਹ : ਮਿਸ਼ਨ ਰੁਜ਼ਗਾਰ ਦੇ ਮੱਦੇਨਜ਼ਰ ਪੰਜਾਬ ਸਰਕਾਰ ਸੂਬੇ ਦੇ ਨੌਜਵਾਨ ਲੜਕੇ-ਲੜਕੀਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ। ਇਸ ਦਿਸ਼ਾ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 249 ਉਮੀਦਵਾਰਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ। ਇਹ ਪ੍ਰੋਗਰਾਮ ਮਿਉਂਸਪਲ ਭਵਨ ਚੰਡੀਗੜ੍ਹ ਵਿੱਚ ਕਰਵਾਇਆ ਗਿਆ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੱਜ ਦਾ ਦਿਨ ਖਾਸ ਹੈ ਕਿਉਂਕਿ 36 ਹਜ਼ਾਰ ਨੌਕਰੀਆਂ ਦੇਣ ਦਾ ਅੰਕੜਾ ਪਾਰ ਕਰ ਗਿਆ ਹੈ। ਅੱਜ ਦੀਆਂ ਨਿਯੁਕਤੀਆਂ ਸਮੇਤ ਕੁੱਲ 36097 ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਈ ਲੜਕੇ-ਲੜਕੀਆਂ ਨੂੰ ਸਾਲ ਵਿੱਚ ਤਿੰਨ ਵਾਰ ਸਰਕਾਰੀ ਨੌਕਰੀ ਦੇਣ ਦੀ ਗੱਲ ਵੀ ਕਹੀ। ਨੇ ਕਿਹਾ ਕਿ ਕਈ ਅਜਿਹੇ ਉਮੀਦਵਾਰ ਹਨ ਜਿਨ੍ਹਾਂ ਨੇ ਪਹਿਲਾਂ ਕਲਰਕ, ਫਿਰ ਹੈੱਡ ਕਲਰਕ ਅਤੇ ਹੁਣ ਐਸ.ਡੀ.ਓ ਦੀ ਪ੍ਰੀਖਿਆ ਪਾਸ ਕਰਕੇ ਨੌਕਰੀ ਹਾਸਲ ਕੀਤੀ ਹੈ।
ਨੌਜਵਾਨਾਂ ਦੇ ਹੱਥਾਂ ‘ਚ ਨਿਯੁਕਤੀ ਪੱਤਰ ਦੇਣ ਦਾ ਸਿਲਸਿਲਾ ਜਾਰੀ ਹੈ…
ਅੱਜ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ‘ਚ 249 ਨੌਜਵਾਨ ਮੁੰਡੇ-ਕੁੜੀਆਂ ਨੂੰ ਨਿਯੁਕਤੀ ਪੱਤਰ ਵੰਡੇ…ਸਾਰਿਆਂ ਨੂੰ ਨਵੀਂ ਸ਼ੁਰੂਆਤ ਲਈ ਵਧਾਈਆਂ ਤੇ ਸ਼ੁੱਭਕਾਮਨਾਵਾਂ ਦਿੱਤੀਆਂ…ਪੰਜਾਬ ‘ਚ ਹੀ ਨੌਜਵਾਨਾਂ ਨੂੰ ਕੰਮ ਦੇ ਰਹੇ ਹਾਂ..ਸਰਕਾਰ ਦੇ ਪਰਿਵਾਰ ਦੇ ਮੈਂਬਰ ਬਣਾ ਰਹੇ… pic.twitter.com/z99sSH0Ozz
— Bhagwant Mann (@BhagwantMann) September 12, 2023
ਮੁੱਖ ਮੰਤਰੀ ਮਾਨ ਨੇ ਉਮੀਦਵਾਰਾਂ ਨੂੰ ਕਿਹਾ ਕਿ ਕੋਈ ਵੀ ਇੱਕ ਨੌਕਰੀ ਪ੍ਰਾਪਤ ਕਰਨਾ ਅੰਤਿਮ ਪੜਾਅ ਨਹੀਂ ਹੈ। ਉਨ੍ਹਾਂ ਨੌਜਵਾਨਾਂ ਨੂੰ ਪੀ.ਸੀ.ਐਸ. ਅਤੇ ਯੂ.ਪੀ.ਐਸ.ਸੀ. ਦੀਆਂ ਪ੍ਰੀਖਿਆਵਾਂ ਪਾਸ ਕਰਨ ਲਈ ਕਿਹਾ। ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਵਿੱਚ ਅੱਠ ਯੂਪੀਐਸਸੀ ਪ੍ਰੀਖਿਆ ਕੇਂਦਰ ਖੋਲ੍ਹ ਰਹੀ ਹੈ, ਜਿੱਥੇ ਸਿੱਖਿਆ ਮੁਫ਼ਤ ਹੋਵੇਗੀ। ਇਨ੍ਹਾਂ ਵਿੱਚ ਆਈਏਐਸ ਅਧਿਕਾਰੀ ਵੀ ਆਪਣੇ ਤਜ਼ਰਬੇ ਸਾਂਝੇ ਕਰਨਗੇ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਯੂਪੀਐਸਸੀ ਕੇਂਦਰ ਵਿੱਚ ਹੀ ਹੋਸਟਲ ਅਤੇ ਲਾਇਬ੍ਰੇਰੀਆਂ ਬਣਾਈਆਂ ਜਾਣਗੀਆਂ। ਉਨ੍ਹਾਂ ਆਸ ਪ੍ਰਗਟਾਈ ਕਿ ਇਨ੍ਹਾਂ ਕੇਂਦਰਾਂ ਵਿੱਚ ਪੜ੍ਹ ਕੇ ਪੰਜਾਬੀ ਨੌਜਵਾਨ ਆਈਏਐਸ ਅਤੇ ਆਈਪੀਐਸ ਬਣ ਕੇ ਉਭਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀ ਮਿਹਨਤੀ ਲੋਕ ਹਨ। ਇਹੀ ਕਾਰਨ ਹੈ ਕਿ ਇੱਕ ਮਾਰਸ਼ਲ ਸਮਾਜ ਵੱਡੀ ਤੋਂ ਵੱਡੀ ਚੁਣੌਤੀਆਂ ਨੂੰ ਵੀ ਪਾਰ ਕਰਕੇ ਸਫਲਤਾ ਪ੍ਰਾਪਤ ਕਰਦਾ ਹੈ। ਪੰਜਾਬ ਨੇ ਵੀ ਅਜ਼ਾਦੀ ਲਈ ਮੋਰਚਾ ਸੰਭਾਲਿਆ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸਭ ਤੋਂ ਪਹਿਲਾਂ 560 ਸਬ-ਇੰਸਪੈਕਟਰਾਂ ਨੂੰ ਅਤੇ ਉਸ ਤੋਂ ਪਹਿਲਾਂ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ। ਆਉਣ ਵਾਲੇ ਦਿਨਾਂ ਵਿੱਚ ਹਜ਼ਾਰਾਂ ਨੌਜਵਾਨਾਂ ਦੇ ਨਿਯੁਕਤੀ ਪੱਤਰ ਵੀ ਤਿਆਰ ਹਨ। ਪਰ ਹਾਈਕੋਰਟ ਨਾਲ ਸਬੰਧਤ ਦਿੱਕਤਾਂ ਨੂੰ ਦੂਰ ਕਰਕੇ ਨਿਯੁਕਤੀ ਪੱਤਰ ਦਿੱਤੇ ਜਾਂਦੇ ਹਨ। ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਕੁਝ ਵੀਡੀਓਜ਼ ਪ੍ਰਾਪਤ ਹੋਈਆਂ ਹਨ, ਜਿਸ ਵਿੱਚ ਸਬ-ਇੰਸਪੈਕਟਰ ਭਰਤੀ ਹੋਏ ਨੌਜਵਾਨਾਂ ਦੇ ਪਿੰਡ ਦਾ ਦੌਰਾ ਕਰਨ ‘ਤੇ ਪੂਰੇ ਪਿੰਡ ਵਾਸੀ ਜਸ਼ਨ ਮਨਾਉਂਦੇ ਹੋਏ ਦਿਖਾਈ ਦਿੱਤੇ।
ਮਾਨ ਨੇ ਕਿਹਾ ਕਿ ਕੱਲ ਅਸੀਂ ‘Tourism Summit’ ਦੀ ਸ਼ੁਰੂਆਤ ਕੀਤੀ ਹੈ, ਤੁਸੀਂ ਸਾਰੇ ਜ਼ਰੂਰ ਉੱਥੇ ਜਾ ਕੇ ਆਓ ਪੂਰੀ ਦੁਨੀਆ ਦੀਆਂ ਟੂਰਿਜ਼ਮ ਕੰਪਨੀਆਂ ਉਸ ਸੰਮੇਲਨ ‘ਚ ਆਈਆਂ ਹੋਈਆਂ ਨੇ ਪਿਛਲੀਆਂ ਸਰਕਾਰਾਂ ਨੇ ਪੰਜਾਬ ‘ਚ ਕਦੇ ਵੀ ਇਹੋ ਜਿਹੇ ਸੰਮੇਲਨ ਨਹੀਂ ਕਰਵਾਏ ਸੀ
ਮਾਨ ਨੇ ਕਿਹਾ ਕਿ ਕੱਲ ਪੰਜਾਬ ਲਈ ਇੱਕ ਇਤਿਹਾਸਿਕ ਦਿਨ ਹੈ, ਅਸੀਂ ਪੰਜਾਬ ‘ਚ ਪਹਿਲਾ SchoolOfEminence ਖੋਲ੍ਹਣ ਜਾ ਰਹੇ ਹਾਂ ਅਸੀੰ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਉੱਚ ਪੱਧਰ ਦੀ ਟ੍ਰੇਨਿੰਗ ਲੈਣ ਲਈ ਵਿਦੇਸ਼ ਭੇਜ ਰਹੇ ਹਾਂ।
ਕੱਲ ਪੰਜਾਬ ਲਈ ਇੱਕ ਇਤਿਹਾਸਿਕ ਦਿਨ ਹੈ, ਅਸੀਂ ਪੰਜਾਬ ‘ਚ ਪਹਿਲਾ #SchoolOfEminence ਖੋਲ੍ਹਣ ਜਾ ਰਹੇ ਹਾਂ
ਅਸੀੰ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਉੱਚ ਪੱਧਰ ਦੀ ਟ੍ਰੇਨਿੰਗ ਲੈਣ ਲਈ ਵਿਦੇਸ਼ ਭੇਜ ਰਹੇ ਹਾਂ
—CM @BhagwantMann pic.twitter.com/jM9REcdakw
— AAP Punjab (@AAPPunjab) September 12, 2023
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਕਰੀਬ 35 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਦਾਅਵਾ ਕੀਤਾ ਹੈ। ਪੰਜਾਬ ਸਰਕਾਰ ਨੇ ਪਿਛਲੇ ਡੇਢ ਸਾਲ ਦੌਰਾਨ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਵੱਖ-ਵੱਖ ਅਸਾਮੀਆਂ ‘ਤੇ ਭਰਤੀਆਂ ਕੀਤੀਆਂ ਹਨ। ਇਸ ਤੋਂ ਇਲਾਵਾ ਆਉਣ ਵਾਲੇ ਸਾਲਾਂ ਲਈ ਨਵੀਂ ਰੋਡ ਸੇਫਟੀ ਫੋਰਸ (ਐਸਐਸਐਫ) ਸਮੇਤ ਪੁਲਿਸ ਵਿਭਾਗ ਤੇ ਹੋਰ ਵਿਭਾਗਾਂ ਵਿੱਚ ਭਰਤੀ ਕਰਨ ਦਾ ਵੀ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਹਰ ਵਾਰ ਇਹ ਐਲਾਨ ਕਰਦੇ ਹਨ ਕਿ ਸਰਕਾਰੀ ਖਜ਼ਾਨਾ ਭਰ ਗਿਆ ਹੈ ਤੇ ਸਰਕਾਰ ਸੂਬੇ ਵਿੱਚ ਹੀ ਪੰਜਾਬੀ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਉਪਰਾਲੇ ਕਰ ਰਹੀ ਹੈ।