The Khalas Tv Blog Punjab CM ਮਾਨ ਨੇ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਦਾ ਰੱਖਿਆ ਨੀਂਹ ਪੱਥਰ…
Punjab

CM ਮਾਨ ਨੇ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਦਾ ਰੱਖਿਆ ਨੀਂਹ ਪੱਥਰ…

‘ਦ ਖ਼ਾਲਸ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਡੇਰਾ ਬੱਲਾਂ ਵਿਖੇ ‘ਗੁਰੂ ਰਵਿਦਾਸ ਬਾਣੀ ਅਧਿਅਨ ਸੈਂਟਰ’ ਦਾ ਨੀਂਹ ਪੱਥਰ ਰੱਖਿਆ। ਇਸੇ ਦੌਰਾਨ ਆਪਣੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾ ਪੰਜਾਬ ਦੋ ਲੋਕਾਂ ਦੇ ਕੰਮ ਕਰਨ ਕਰਨ ਲਈ ਤਤਪਰ ਰਹਿੰਦੀ ਹੈ। ਉਨ੍ਹਾਂ ਨੇ ਕਿਹਾ ਕਿ ਸਿੱਖਿਆ, ਸਿਹਤ, ਬਿਜਲੀ, ਵਪਾਰ,ਰੁਜ਼ਗਾਰ ਵਰਗੀਆਂ ਲੋੜਾਂ ਪੰਜਾਬ ਸਰਕਾਰ ਇਨਾਂ ਨੂੰ ਪਹਿਲ ਦੇ ਆਧਾਰ ‘ਤੇ ਕਰਦਾ ਹੈ।

ਮਾਨ ਨੇ ਕਿਹਾ ਕਿ ਸਿੱਖਿਆ ਇੱਕ ਅਜਿਹੀ ਚਾਬੀ ਹੈ ਜਿਸ ਨਾਲ ਪੰਜਾਬ ਦੇ ਗਰੀਬ ਲੋਕਾਂ ਦੇ ਘਰਾਂ ਵਿੱਚ ਛੁੱਪੇ ਹੋਏ ਖਜ਼ਾਨੇ ਖੁੱਲ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਪੜ੍ਹਾ ਲਿਖੀ ਹੋਵੇਗੀ ਤਾਂ ਕਿਸੇ ਨੂੰ ਵੀ ਪੀਲੇ ਜਾਂ ਨੀਲੇ

\ਕਾਰਡ ਦੀ ਜਰੂਰਤ ਨਹੀਂ ਪਵੇਗੀ ਜੇਕਰ ਉਹ ਪੜ੍ਹ ਲਿਖ ਕੇ ਵੱਡੇ ਅਫ਼ਸਰ ਬਣ ਜਾਣ। ਉਨ੍ਹਾਂ ਨੇ ਕਿਹਾ ਕਿ ਅੱਜ ਪੰਜਾਬ ਸਰਕਾਰ ਗੁਰੂ ਰਵਿਦਾਰ ਜੀ ਦੇ ਨਾਂ ਤੇ ਇੱਕ ਰਿਸਰਚ ਸੈਂਟਰ ਦਾ ਉਦਘਾਟਨ ਕਰ ਰਹੀ ਹੈ ਜਿਸ ਵਿੱਚ ਉਨ੍ਹਾਂ ਦੀ ਬਾਣੀ ‘ਤੇ ਰਿਸਰਚ ਕੀਤੀ ਜਾਵੇਗੀ ਅਤੇ ਪੰਜਾਬ ਨੌਜਵਾਨ ਉਨਾਂ ਦੇ ਬਾਰੇ ਲਿਖਣਗੇ ਅਤੇ ਪੜ੍ਹਨਗੇ।

ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਇਸ ‘ਗੁਰੂ ਰਵਿਦਾਸ ਬਾਣੀ ਅਧਿਅਨ ਸੈਂਟਰ’ ਨੂੰ 25 ਕਰੋੜ ਰੁਪਏ ਭੇਂਟ ਕਰ ਰਹੀ ਹੈ। ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਰ ਜੋ ਕਹਿੰਦੀ ਉਹ ਕਰਕੇ ਦਿਖਾਉਦੀ ਨਾ ਕਿ ਗੱਲਾਂ ਨਾਲ ਸਾਰਦੀ ਹੈ। ਉਨ੍ਹਾਂ ਨੇ ਪਿਛਲੀਆਂ ਸਰਕਾਰਾਂ ‘ਤੇ ਨਿਸ਼ਾਨਾ ਸਾਧਦਿਆਂ ਕਿ ਇਸ ਤੋਂ ਪਹਿਲਾਂ ਹਰ ਸਰਕਾਰ ਨੇ ਪੰਜਾਬ ਦੋ ਲੋਕਾਂ ਨਾਲ ਧੋਖਾ ਕੀਤਾ ਹੈ। ਕੇਜਰੀਵਾਲ ਦੀ ਸਿਫ਼ਤ ਕਰਦਿਆਂ ਮਾਨ ਨੇ ਕਿਹਾ ਕਿ ਅਰਵਿਦ ਕੇਜਰੀਵਾਲ ਨੇ ਦਿੱਲੀ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਿਆ ਹੈ ਅਤੇ ਦਿੱਲੀ ਦੇ ਸਰਕਾਰ ਸਕੂਲ ਦੇ ਵਿੱਚ ਇੱਕ ਹੀ ਬੈਂਚ ‘ਤੇ ਮਜ਼ਦੂਰੀ ਕਰਨ ਵਾਲੇ ਦਾ ਅਤੇ ਸਰਕਾਰ ਨੌਕਰੀ ਕਰਨ ਵਾਲੇ ਦਾ ਬੱਚੇ ਇੱਕਠੇ ਬੈਠਦੇ ਹਨ।

ਇਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵਿਰੋਧੀਆਂ ਪਾਰਟੀਆਂ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਅੱਜ ਤੱਕ ਕਿੰਨੀਆਂ ਹੀ ਸਰਕਾਰਾਂ ਆਈਆਂ ਪਰ ਹੁਣ ਤੱਕ ਕਿਸੇ ਵੀ ਸਰਕਾਰ ਨੇ ਲੋਕਾਂ ਨੂੰ ਵਧੀਆ ਸਿਖਿਆ ਦੇਣ ਦਾ ਕੰਮ ਨਹੀਂ ਕੀਤਾ ਅਤੇ ਕੋਈ ਵੀ ਸਕੂਲ ਨਹੀਂ ਬਣਾਇਆ ਜੇ ਬਣਾਇਆ ਵੀ ਤਾਂ ਸਿਰਫ ਨਾਮ ਦੇ। ਉਨ੍ਹਾਂ ਨੇ ਕਿਹਾ ਕਿ ਸਾਡੀ ਸਰਕਾਰ ਨੇ ਦਿੱਲੀ ਦੇ ਨਾ ਕੇਵਲ ਸਰਕਾਰੀ ਸਕੂਲ ਬਣਵਾਏ ਬਲਕਿ ਉਨ੍ਹਾਂ ਸਕੂਲਾਂ ਦੀ ਸਿੱਖਿਆ ਦਾ ਪੱਧਰ ਵੀ ਉੱਚਾ ਚੁੱਕਿਆ ਹੈ। ਉਨ੍ਹਾਂ ਨੇ CM ਮਾਨ ਦੀ ਤਾਰੀਫ ਕਰਦਿਆਂ ਕਿਹਾ ਮੁੱਖ ਮੰਤਰੀ ਮਾਨ ਨੇ ਵੀ ਪੰਜਾਬ ਵਿੱਚ ਸਕੂਲਾਂ ਦਾ ਕਾਇਆ ਕਲਪ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ।

ਕੇਜਰੀਵਾਲ ਨੇ ਕਿਹਾ ਕਿ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਬੱਚਿਆਂ ਨੂੰ ਵਧੀਆ ਰੁਜ਼ਗਾਰ ਦੇਣਾ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਜਿੰਮੇਵਾਰੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਹਰ ਜਿਲ੍ਹੇ ਵਿੱਚ ਮੁਹੱਲਾ ਕਲੀਨਿਕ ਖੋਲੇ ਗਏ ਹਨ। ਮੁਹੱਲਾ ਕਲੀਨਿਕਾਂ ਵਿੱਚ ਪੂਰੀ ਤਰ੍ਹਾਂ ਸਫ਼ਾਈ ਦਾ ਧਿਆਨ ਰੱਖਿਆ ਗਿਆ ਹੈ ਅਤੇ ਵਧੀਆ ਡਾਕਟਰ ਇਲਾਜ ਕਰ ਰਹੇ ਹਨ। ਕੇਜਰੀਵਾਲ ਨੇ ਕਿਹਾ ਕਿ ਮੁਹੱਲਾ ਕਲੀਨਿਕ ਦਿੱਲੀ ਦਾ ਆਈਡੀਆ ਹੈ।

ਉਨ੍ਹਾਂ ਨੇ ਕਿਹਾ ਕਿ ਦਿੱਲੀ ਵਿੱਚ ਜੋ ਚੰਗੇ ਕੰਮ ਹੋਏ ਹਨ, ਪੰਜਾਬ ਵਿੱਚ ਵੀ ਉਹੀ ਕੰਮ ਤੇਜ਼ੀ ਨਾਲ ਹੋਣਗੇ। ਹੁਣ ਤੱਕ ਪੰਜਾਬ ਦੀ ਰਾਜਨੀਤੀ ਕੁਝ ਪਰਿਵਾਰਾਂ ਦੇ ਹੱਥ ਵਿੱਚ ਗਿਰਵੀ ਰੱਖੀ ਹੋਈ ਸੀ । ਕੇਜਰੀਵਾਲ ਨੇ ਕਿਹਾ ਕਿ ਜਿੰਨੀਆਂ ਵੀ ਗਾਰੰਟੀਆਂ ਦਿੱਤੀਆਂ ਸਨ, ਪੰਜ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ ਜਾਣਗੀਆਂ। ਬਸ ਤੁਸੀਂ ਥੋੜੀ ਜਿਹੀ ਸ਼ਾਂਤੀ ਰੱਖਿਓ, ਥੋੜਾ ਸਮਾਂ ਲੱਗਦਾ ਹੈ, ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰਾ ਉੱਤਰਾਂਗੇ। ਕੇਜਰੀਵਾਲ ਨੇ ਕਿਹਾ ਕਿ ਜੇ ਸਾਡਾ ਕੋਈ ਵੀ ਨਜ਼ਦੀਕੀ ਭ੍ਰਿਸ਼ਟਾਚਾਰ ਕਰਦਾ ਫੜਿਆ ਗਿਆ ਤਾਂ ਉਸਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਕੇਜਰੀਵਾਲ ਨੇ ਕਿਹਾ ਕਿ ਮਾਨ ਸਰਕਾਰ ਨੇ 26 ਹਜ਼ਾਰ ਲੋਕਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਕੱਚੇ ਕਰਮਚਾਰੀਆਂ ਨੂੰ ਪੱਕਾ ਕੀਤਾ ਜਾ ਰਿਹਾ ਹੈ। ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਪੂਰੀ ਦੁਨੀਆ ਵਿੱਚ ਦੂਜੇ ਨੰਬਰ ਉੱਤੇ ਆਇਆ ਹੈ।

Exit mobile version