Punjab

CM ਮਾਨ ਦਾ SGPC ਪ੍ਰਧਾਨ ‘ਤੇ ਤੰਜ , ਕਿਹਾ ਅੱਜ ਲਿਖਿਆ ਲਿਖਾਇਆ ਫੈਸਲਾ ਲੈ ਕੇ ਜਾਣਗੇ, ਕੱਲ੍ਹ ਨੂੰ ਸਿਰਫ ਪੜ੍ਹਕੇ ਸੁਣਾਇਆ ਜਾਵੇਗਾ

CM Mann lashed out at SGPC president, said today they will take a written decision, tomorrow it will be read out only.

ਚੰਡੀਗੜ੍ਹ : ਪੰਜਾਬ ਸਰਕਾਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚਾਲੇ ਟਕਰਾਅ ਵਧਦਾ ਜਾ ਰਿਹਾ ਹੈ। ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਬਾਰੇ ਵਿਧਾਨ ਸਭਾ ਵਿੱਚ ਸੋਧ ਬਿੱਲ ਪਾਸ ਕਰਨ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵਾਰ ਫਿਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਉਤੇ ਤੰਜ ਕੱਸਿਆ ਹੈ।

ਮੁੱਖ ਮੰਤਰੀ ਨੇ ਇਕ ਟਵੀਟ ਕਰਦੇ ਹੋਏ ਲਿਖਿਆ ਹੈ- SGPC ਦੇ ਪ੍ਰਧਾਨ ਸਾਹਬ ਕੱਲ ਹੋਣ ਵਾਲੇ ਇਜਲਾਸ ਲਈ ਚੰਡੀਗੜ੍ਹ ਵਿਖੇ ਅਕਾਲੀ ਦਲ ਦੇ ਮੁੱਖ ਦਫ਼ਤਰ ’ਚ ਤਲਬ.. ਮਲੂਕਾ, ਚੰਦੁਮਾਜਰਾ, ਭੂੰਦੜ, ਚੀਮਾ ਅਤੇ ਗਾਬੜੀਆ ਓਥੇ ਮੌਜੂਦ..ਬੰਦ ਕਮਰਾ ਮੀਟਿੰਗ ਜਾਰੀ.. ਬਾਦਲ ਪਰਿਵਾਰ ਦੁਆਰਾ ਕਰਿਆ ਕਰਾਇਆ ਤੇ ਲਿਖਿਆ ਲਿਖਾਇਆ ਫ਼ੈਸਲਾ ਅੱਜ ਹੀ ਲੈ ਜਾਣਗੇ ਪ੍ਰਧਾਨ ਜੀ ਕੱਲ੍ਹ ਸਿਰਫ ਪੜ੍ਹ ਕੇ ਸੁਣਾਇਆ ਜਾਵੇਗਾ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਦਰਬਾਰ ਸਾਹਿਬ ਤੋਂ ਮੁਫਤ ਗੁਰਬਾਣੀ ਪ੍ਰਸ਼ਾਰਣ ਕਰਨ ਨੂੰ ਲੈ ਕੇ ਵਿਧਾਨ ਸਭਾ ਵਿੱਚ ਮਤਾ ਪਾਸ ਕੀਤਾ ਗਿਆ ਸੀ। ਇਸ ਤੋਂ ਬਾਅਦ ਐਸਜੀਪੀਸੀ ਵੱਲੋਂ ਸਰਕਾਰ ਦੇ ਫੈਸਲਾ ਦਾ ਵਿਰੋਧ ਕੀਤਾ ਜਾ ਰਿਹਾ ਹੈ। ਐਸਜੀਪੀਸੀ ਵੱਲੋਂ ਭਲਕੇ ਇਸ ਸਬੰਧੀ ਮੀਟਿੰਗ ਬੁਲਾਈ ਗਈ ਹੈ। ਇਸ ਮੀਟਿੰਗ ਤੋਂ ਇਕ ਦਿਨ ਪਹਿਲਾਂ ਹੀ ਸ਼੍ਰੋਮਣੀ ਅਕਾਲੀ ਦਲ ਦੀ ਚੰਡੀਗੜ੍ਹ ਵਿਖੇ ਮੀਟਿੰਗ ਹੋ ਰਹੀ ਹੈ, ਜਿਸ ਵਿੱਚ ਐਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਸ਼ਾਮਲ ਹੋਏ ਹਨ। ਇਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਰਾਹੀਂ ਵੱਡੀ ਟਿੱਪਣੀ ਕੀਤੀ ਹੈ।