Punjab

CM ਮਾਨ ਵਲੋਂ ‘ਫਾਸਟ ਟ੍ਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ

ਪੰਜਾਬ ਸਰਕਾਰ ਨੇ ਸੂਬੇ ਵਿੱਚ ਨਿਵੇਸ਼ ਨੂੰ ਵਧਾਵਾ ਦੇਣ ਅਤੇ ਵੱਡੀਆਂ ਕੰਪਨੀਆਂ ਨੂੰ ਆਕਰਸ਼ਿਤ ਕਰਨ ਲਈ ਫਾਸਟ ਟਰੈਕ ਪੰਜਾਬ ਪੋਰਟਲ ਦੀ ਸ਼ੁਰੂਆਤ ਕੀਤੀ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਮੌਜੂਦ ਸਨ। ਇਸ ਪੋਰਟਲ ਦਾ ਮੁੱਖ ਮਕਸਦ ਉਦਯੋਗ ਸਥਾਪਨ ਨੂੰ ਸਰਲ ਅਤੇ ਤੇਜ਼ ਕਰਨਾ ਹੈ, ਜਿਸ ਰਾਹੀਂ ਸਾਰੀਆਂ ਜ਼ਰੂਰੀ ਪ੍ਰਵਾਨਗੀਆਂ 45 ਦਿਨਾਂ ਦੇ ਅੰਦਰ ਮਿਲ ਜਾਣਗੀਆਂ। ਇਹ ਪੋਰਟਲ ਔਨਲਾਈਨ ਸਹੂਲਤ ਪ੍ਰਦਾਨ ਕਰਦਾ ਹੈ, ਜਿਸ ਨਾਲ ਕਾਰੋਬਾਰੀਆਂ ਨੂੰ ਸਰਕਾਰੀ ਦਫਤਰਾਂ ਦੇ ਚੱਕਰ ਕੱਟਣ ਦੀ ਲੋੜ ਨਹੀਂ ਪਵੇਗੀ।

ਮੁੱਖ ਮੰਤਰੀ ਮਾਨ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਹ ਪੋਰਟਲ ਪੰਜਾਬ ਨੂੰ ਉਦਯੋਗਿਕ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਨਾਲ ਨਾ ਸਿਰਫ਼ ਉਦਯੋਗ ਸਥਾਪਨ ਸੌਖਾ ਹੋਵੇਗਾ, ਸਗੋਂ ਸੂਬੇ ਦੇ ਨੌਜਵਾਨਾਂ ਨੂੰ ਵੱਡੇ ਪੱਧਰ ‘ਤੇ ਰੁਜ਼ਗਾਰ ਦੇ ਮੌਕੇ ਵੀ ਮਿਲਣਗੇ। ਇਸ ਨਾਲ ਨਸ਼ਿਆਂ ਦੀ ਸਮੱਸਿਆ ਨੂੰ ਘਟਾਉਣ ਵਿੱਚ ਵੀ ਮਦਦ ਮਿਲੇਗੀ, ਕਿਉਂਕਿ ਰੁਜ਼ਗਾਰ ਨੌਜਵਾਨਾਂ ਨੂੰ ਸਹੀ ਦਿਸ਼ਾ ਵੱਲ ਲੈ ਜਾਵੇਗਾ। ਮਾਨ ਨੇ ਕਾਰੋਬਾਰੀਆਂ ਨੂੰ ਇਸ ਪੋਰਟਲ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ ਅਤੇ ਭਰੋਸਾ ਦਿਵਾਇਆ ਕਿ ਸਰਕਾਰ ਉਨ੍ਹਾਂ ਦੇ ਨਾਲ ਹਰ ਕਦਮ ‘ਤੇ ਖੜ੍ਹੀ ਹੈ।

ਮਾਨ ਨੇ ਪਿਛਲੀਆਂ ਸਰਕਾਰਾਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਹਿਲਾਂ ਸਰਕਾਰਾਂ ਕਾਰੋਬਾਰੀਆਂ ਤੋਂ ਆਪਣਾ “ਹਿੱਸਾ” ਮੰਗਦੀਆਂ ਸਨ, ਜਿਸ ਨੇ ਉਦਯੋਗਿਕ ਵਿਕਾਸ ਨੂੰ ਰੋਕਿਆ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀ ਨੀਅਤ ਸਾਫ਼ ਹੈ ਅਤੇ “ਨੀਅਤ ਸਾਫ਼ ਹੋਵੇ ਤਾਂ ਮੁਰਾਦਾਂ ਪੂਰੀਆਂ ਹੁੰਦੀਆਂ ਹਨ।” ਉਨ੍ਹਾਂ ਨੇ ਪੰਜਾਬ ਦੀ ਸੱਭਿਆਚਾਰਕ ਵਿਰਾਸਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਦੀ ਧਰਤੀ ਹਮੇਸ਼ਾ ਸੂਰਮਿਆਂ, ਉਦਯੋਗਪਤੀਆਂ ਅਤੇ ਹਿੰਮਤੀਆਂ ਦੀ ਰਹੀ ਹੈ। ਉਨ੍ਹਾਂ ਨੇ ਗੁਰੂ ਸਾਹਿਬਾਨ ਦੇ ਲੰਗਰ ਦੀ ਮਿਸਾਲ ਦਿੱਤੀ, ਜੋ ਦੁਨੀਆ ਭਰ ਵਿੱਚ ਮੁਸੀਬਤ ਵੇਲੇ ਸਭ ਤੋਂ ਪਹਿਲਾਂ ਸੇਵਾ ਲਈ ਪਹੁੰਚਦਾ ਹੈ।

ਮੁੱਖ ਮੰਤਰੀ ਨੇ ਸਕਿੱਲ ਡਿਵੈਲਪਮੈਂਟ ‘ਤੇ ਵੀ ਜ਼ੋਰ ਦਿੱਤਾ, ਜਿਸ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਉਦਯੋਗਾਂ ਲਈ ਸਕਿੱਲਡ ਲੇਬਰ ਵਜੋਂ ਤਿਆਰ ਕੀਤਾ ਜਾਵੇਗਾ। ਇਸ ਨਾਲ ਨਾ ਸਿਰਫ਼ ਸੂਬੇ ਦੀ ਅਰਥਵਿਵਸਥਾ ਮਜ਼ਬੂਤ ਹੋਵੇਗੀ, ਸਗੋਂ ਬਾਹਰੀ ਸੂਬਿਆਂ ਤੋਂ ਕਾਮਿਆਂ ਦੀ ਨਿਰਭਰਤਾ ਵੀ ਘਟੇਗੀ।। ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲਾਲ ਫੀਤਾਸ਼ਾਹੀ ਨੂ 186, ਖੀਚਕੇ, ਵਿਵੇਕ ਨੂ ਅਨੁਸ਼ਖਿਤ ਅਤੇ ਉਲਝਣ ਨੂੰ ਸਪ ਸ਼ਟਤ ਵਿੱਚ ਬਦਲ ਰਹੀ ਹੈ। ਇਹ ਪੋਰਟਲ ਇੱਕ ਤਕਨੀਕੀ ਸੁਧਾਰ ਨਹੀਂ, ਸਗੋਂ ਇੱਕ ਨਵੇਂ ਉਦਯੋਗਿਕ ਸ਼ਾਸਨ ਮਾਡਲ ਦੀ ਰੀੜ੍ਹ ਹੈ, ਜੋ ਸਟੀਕ, ਪੇਸ਼ੇਵਰ ਅਤੇ ਕਿਰਿਆਸ਼ੀਲ ਹੈ।

ਉਨ੍ਹਾਂ ਨੇ ਵਿਰੋਧੀਆਂ ‘ਤੇ ਤੰਜ ਕਸਦਿਆਂ ਕਿਹਾ ਕi ਪਿਛਲੀਆਂ ਸਰਕਾਰਾਂ ਨੇ ਸਾਰੇ ਵਰਗਾਂ ਨੂੰ ਨਿਰਾਸ਼ ਕੀਤਾ, ਪਰ ਹੁਣ ਪੰਜਾਬ ਸਰਕਾਰ ਕਾਰੋਬਾਰੀਆਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਮਾਨ ਨੇ ਇਸ ਪੋਰਟਲ ਨੂੰ ਇੱਕ “ਲਹਿ ਸ” ਦੀ ਸ਼ੁਰੂਆਤ ਦੱਸਿਆ, ਜੋ ਕਾਰੋਬਾਰ ਸੌਖ ਸਿਰਫ਼ ਨਾਅਰਾ ਨਹੀਂ, ਸਗੋਂ ਸੱਭਿਆਚਾਰ ਬਣੇਗਾ। ਉਨ੍ਹਾਂ ਨੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਆਉਣ ਦਾ ਸੱਦਾ ਦਿੱਤਾ ਅਤੇ ਭਰੋਸਾ ਦਿਵਾਇਆ ਕਿ ਸਰਕਾਰ ਵਿੱਤੀ ਰਿਆਇਤਾਂ ਦੇ ਨਾਲ-ਨਾਲ ਇਮਾਨਦਾਰੀ ਅਤੇ ਸਮਰਪਣ ਨਾਲ ਸਹਿਯੋਗ ਕਰੇਗੀ।

ਇਸ ਪੋਰਟਲ ਦੇ ਜ਼ਰੀਏ ਸਰਕਾਰ ਨੇ ਯੂਨੀਫਾਈਡ ਰੈਗੂਲੇਟਰ, ਡੀਮਡ ਅਪਰੂਗ, ਸਿਧਾਂਤੀ ਪ੍ਰਵਾਨਗੀਆਂ ਅਤੇ ਮਜ਼ਬੂਤ ਨਿਗਰਾਨੀ ਪ੍ਰੋਟੋਕੋਲ ਵਰਗੇ ਸੁਧਾਰ ਸ਼ੁਰੂ ਕੀਤੇ ਹਨ। ਇਹ ਸਾਰੇ ਕਦਮ ਕਾਰੋਬਾਰੀਆਂ ਦਾ ਭਰੋਸਾ ਜਿੱਤਣ ਅਤੇ ਉਨ੍ਹਾਂ ਦੇ ਕਾਰੋਬਾਰੀ ਸਫਰ ਨੂੰ ਸੌਖਾ ਕਰਨ ਲਈ ਹਨ। ਮਾਨ ਨੇ ਕਿਹਾ ਕਿ ਪੰਜਾਬ ਹਮੇਸ਼ਾ ਉੱਦਮੀਆਂ ਦੀ ਧਰਤੀ ਰਿਹਾ ਹੈ ਅਤੇ ਹੁਣ ਇਹ ਭਾਰਤ ਦੇ ਉਦਯੋਗਿਕ ਉਭਾਰ ਦੀ ਅਗਵਾਈ ਕਰਨ ਲਈ ਤਿਆਰ ਹੈ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਇਹ ਪੋਰਟਲ ਸਟਾਰਟਅੱਪ ਸੰਸਥਾਪਕਾਂ, ਗਲੋਬਲ ਸਮੂਹਾਂ ਅਤੇ ਹਰ ਤਰ੍ਹਾਂ ਦੇ ਉਦਯੋਗਪਤੀਆਂ ਲਈ ਖੁੱਲ੍ਹਾ ਹੈ। ਪੰਜਾਬ ਸਰਕਾਰ ਦੀ ਇਹ ਪਹਿਲਕਦਮੀ ਸੂਬੇ ਨੂੰ ਉਦਯੋਗਿਕ ਹੱਬ ਵਜੋਂ ਸਥਾਪਿਤ ਕਰਨ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ।