ਤਰਨਤਾਰਨ ਜ਼ਿਮਨੀ ਚੋਣ ਨੂੰ ਲੈ ਕੇ ਸਿਆਸੀ ਮਾਹੌਲ ਗਰਮ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ 26 ਅਕਤੂਬਰ, 2025 ਨੂੰ ਬੱਲਾ ਚੱਕ ਤੋਂ ਰੋਡ ਸ਼ੋਅ ਸ਼ੁਰੂ ਕੀਤਾ, ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕ ਸ਼ਾਮਲ ਹੋਏ। ਰੋਡ ਸ਼ੋਅ ਦੌਰਾਨ ਮਾਨ ਨੇ ‘ਆਪ’ ਉਮੀਦਵਾਰ ਹਰਮੀਤ ਸਿੰਘ ਸਿੱਧੂ ਦੇ ਹੱਕ ਵਿੱਚ ਵੋਟ ਮੰਗੀ। ‘ਆਪ’ ਦੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਵੀ ਮੌਜੂਦ ਸਨ।
ਮੁੱਖ ਮੰਤਰੀ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਕਿਸਾਨਾਂ ਨੂੰ ਸਰਕਾਰ 1 ਲੱਖ 85 ਹਜ਼ਾਰ ਕੁਇੰਟਲ ਬੀਜ ਮੁਹੱਈਆ ਕਰਵਾਏਗੀ। ਸ਼ਾਮ ਨੂੰ ਹਰੀ ਝੰਡੀ ਦੇ ਕੇ ਬੀਜਾਂ ਵਾਲੇ ਟਰੱਕ ਪਿੰਡਾਂ ਵੱਲ ਰਵਾਨਾ ਕੀਤੇ ਜਾਣਗੇ। ਉਨ੍ਹਾਂ ਨੇ ਵਾਅਦਾ ਕੀਤਾ ਕਿ ਪੰਜਾਬ ਨੂੰ ਮੁੜ ਰੰਗਲਾ ਅਤੇ ਖੇਤੀ ਨੂੰ ਲੀਹ ‘ਤੇ ਲਿਆਂਦਾ ਜਾਵੇਗਾ।
ਮਾਨ ਨੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਦਿੱਲੀ ਤੋਂ ਸਿੱਧਾ ਇੱਥੇ ਪਹੁੰਚੇ ਹਨ ਅਤੇ 11 ਨਵੰਬਰ ਨੂੰ ਝਾੜੂ ਨੂੰ ਵੋਟ ਦੇ ਕੇ ਤਰਨਤਾਰਨ ਨੂੰ ਉੱਚਾਈਆਂ ‘ਤੇ ਲਿਜਾਇਆ ਜਾਵੇ। ਤਰਨਤਾਰਨ ਦੀ ਜ਼ਿਮਨੀ ਚੋਣ 11 ਨਵੰਬਰ ਨੂੰ ਹੋਵੇਗੀ, ਜਦਕਿ ਨਤੀਜੇ 14 ਨਵੰਬਰ ਨੂੰ ਐਲਾਨੇ ਜਾਣਗੇ।

