The Khalas Tv Blog India CM ਮਾਨ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਕੀਤੀ ਮੁਲਾਕਾਤ
India Punjab Religion

CM ਮਾਨ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਿੱਲੀ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ। ਮੀਡੀਆ ਨਾਲ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਅਸੀਂ ਰਾਸ਼ਟਰਪਤੀ ਨੂੰ ਉਨ੍ਹਾਂ ਦੇ ਪ੍ਰੋਗਰਾਮ ਅਨੁਸਾਰ 18 ਨਵੰਬਰ ਤੋਂ 25 ਨਵੰਬਰ ਦੇ ਵਿਚਕਾਰ ਕੋਈ ਵੀ ਤਾਰੀਖ ਚੁਣਨ ਲਈ ਕਿਹਾ ਹੈ। ਉਹ ਜੋ ਵੀ ਤਾਰੀਖ਼ ਤੈਅ ਕਰਨ, ਪੰਜਾਬ ਸਰਕਾਰ ਉਨ੍ਹਾਂ ਦਾ ਸਵਾਗਤ ਕਰੇਗੀ।”

ਮਾਨ ਨੇ ਕਿਹਾ ਕਿ ਉਹ ਬਹੁਤ ਧਾਰਮਿਕ ਹਨ, ਅਤੇ ਉਹ ਇਸ ਗੱਲ ਤੋਂ ਜਾਣੂ ਹਨ। ਪਹਿਲਾਂ, ਜਦੋਂ ਉਹ ਪੰਜਾਬ ਆਏ ਸਨ, ਤਾਂ ਉਨ੍ਹਾਂ ਨੇ ਦਰਬਾਰ ਸਾਹਿਬ ਵਿਖੇ ਲਗਭਗ ਦੋ ਘੰਟੇ ਬਿਤਾਏ, ਲੰਗਰ ਛਕਿਆ ਅਤੇ ਕੀਰਤਨ ਸੁਣਿਆ। ਦੇਸ਼ ਭਰ ਦੇ ਰਾਜਾਂ ਦੇ ਮੁੱਖ ਮੰਤਰੀਆਂ ਅਤੇ ਦੁਨੀਆ ਭਰ ਵਿੱਚ ਰਹਿੰਦੇ ਪੰਜਾਬੀਆਂ ਨੂੰ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ।

ਮਾਨ ਨੇ ਕਿਹਾ ਕਿ ਸਾਰੇ ਦੇਸ਼ਾਂ ਦੇ ਰਾਜਦੂਤਾਂ ਨੂੰ ਸੱਦਾ ਦਿੱਤਾ ਜਾ ਰਿਹਾ ਹੈ। ਮੁੱਖ ਜਸ਼ਨ 23 ਤੋਂ 25 ਨਵੰਬਰ ਤੱਕ ਆਯੋਜਿਤ ਕੀਤੇ ਜਾਣਗੇ। ਸਾਨੂੰ ਆਪਣੀ ਵਿਰਾਸਤ ਅਤੇ ਆਪਣੇ ਪੁਰਖਿਆਂ ਦੀ ਸ਼ਹਾਦਤ ਨੂੰ ਯਾਦ ਰੱਖਣਾ ਚਾਹੀਦਾ ਹੈ। ਅਸੀਂ ਕੁਰਬਾਨੀਆਂ ਰਾਹੀਂ ਇਹ ਰੁਤਬਾ ਪ੍ਰਾਪਤ ਕੀਤਾ ਹੈ। ਗੁਰੂ ਤੇਗ ਬਹਾਦਰ ਜੀ ਦੇ ਪਰਿਵਾਰ ਨੇ ਸਭ ਤੋਂ ਵੱਡੀ ਕੁਰਬਾਨੀ ਦਿੱਤੀ।”

Exit mobile version