ਮੁੱਖ ਮੰਤਰੀ ਭਗਵੰਤ ਮਾਨ ਨੇ ਸੁਲਤਾਨਪੁਰ ਲੋਧੀ ਵਿਖੇ ਹੋਈ ਘਟਨਾ ਦੌਰਾਨ ਪੰਜਾਬ ਪੁਲਿਸ ਦੇ ਹੋਮਗਾਰਡ ਜਸਪਾਲ ਸਿੰਘ ਦੀ ਮੌਤ ‘ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਦੁਖਦਾਈ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ ਹੈ। ਪੁਲਿਸ ਜਵਾਨ ਨੇ ਆਪਣਾ ਫ਼ਰਜ਼ ਨਿਭਾਇਆ।
ਇੱਕ ਟਵੀਟ ਕਰਦਿਆਂ ਮਾਨ ਨੇ ਕਿਹਾ ਕਿ ਸੁਲਤਾਨਪੁਰ ਲੋਧੀ ਵਿਖੇ ਹੋਈ ਘਟਨਾ ਦੌਰਾਨ ਪੰਜਾਬ ਪੁਲਸ ਦੇ ਹੋਮਗਾਰਡ ਜਸਪਾਲ ਸਿੰਘ ਜੀ ਦੀ ਮੌਤ ਹੋ ਗਈ, ਇਸ ਦੁਖਦਾਈ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ। ਮਾਨ ਨੇ ਕਿਹਾ ਕਿ ਪੁਲਸ ਜਵਾਨ ਨੇ ਆਪਣਾ ਫ਼ਰਜ਼ ਨਿਭਾਇਆ ਹੈ।ਸਰਕਾਰ ਵੱਲੋਂ ਮਾਲੀ ਸਹਾਇਤਾ ਦੇ ਤੌਰ ‘ਤੇ 1 ਕਰੋੜ ਰੁਪਏ ਪਰਿਵਾਰ ਨੂੰ ਦਿੱਤੇ ਜਾਣਗੇ ਅਤੇ ਬਾਕੀ ਦੇ 1 ਕਰੋੜ ਰੁਪਏ ਬੀਮੇ ਅਧੀਨ HDFC ਵੱਲੋ ਦਿੱਤੇ ਜਾਣਗੇ। ਭਵਿੱਖ ‘ਚ ਪਰਿਵਾਰ ਦੀ ਹਰ ਤਰ੍ਹਾਂ ਦੀ ਮਦਦ ਲਈ ਸਰਕਾਰ ਵਚਨਬੱਧ ਹੈ। ਜਸਪਾਲ ਸਿੰਘ ਦੀ ਬਹਾਦਰੀ ਤੇ ਸਿਦਕ ਨੂੰ ਦਿਲੋਂ ਸਲਾਮ।
ਸੁਲਤਾਨਪੁਰ ਲੋਧੀ ਵਿਖੇ ਹੋਈ ਘਟਨਾ ਦੌਰਾਨ ਪੰਜਾਬ ਪੁਲਸ ਦੇ ਹੋਮਗਾਰਡ ਜਸਪਾਲ ਸਿੰਘ ਜੀ ਦੀ ਮੌਤ ਹੋ ਗਈ…ਦੁਖਦਾਈ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ…ਪੁਲਸ ਜਵਾਨ ਨੇ ਆਪਣਾ ਫ਼ਰਜ਼ ਨਿਭਾਇਆ….ਸਰਕਾਰ ਵੱਲੋਂ ਮਾਲੀ ਸਹਾਇਤਾ ਦੇ ਤੌਰ ‘ਤੇ 1 ਕਰੋੜ ਰੁਪਏ ਪਰਿਵਾਰ ਨੂੰ ਦਿੱਤੇ ਜਾਣਗੇ …ਬਾਕੀ ਦੇ 1 ਕਰੋੜ ਰੁਪਏ ਬੀਮੇ ਅਧੀਨ HDFC ਵੱਲੋ ਦਿੱਤੇ… pic.twitter.com/OXAqQEYP2y
— Bhagwant Mann (@BhagwantMann) November 23, 2023
ਕਪੂਰਥਲਾ ਦੇ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਯਾਦਗਰ ਸਿੰਘ ਸਾਹਿਬ ਨਵਾਬ ਕਪੂਰ ਸਿੰਘ, ਛਾਉਣੀ ਨਿਹੰਗ ਸਿੰਘ ਬੁੱਢਾ ਦਲ ਸੁਲਤਾਨਪੁਰ ਲੋਧੀ ‘ਤੇ ਕਬਜ਼ੇ ਨੂੰ ਲੈ ਕੇ ਬੁੱਢਾ ਦਲ ਦੇ 2 ਧੜਿਆਂ ‘ਚ ਵਿਵਾਦ ਹੋਇਆ। ਇਸ ਮੌਕੇ ਮਾਮਲਾ ਸੁਲਝਾਉਣ ਲਈ ਪੁਲਿਸ ਪੁੱਜੀ ਤੇ ਇਸ ਦੌਰਾਨ ਪੰਜਾਬ ਹੋਮ ਗਾਰਡ ਦੇ ਇੱਕ ਜਵਾਨ ਦੀ ਮੌਤ ਹੋ ਗਈ ਸੀ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਦੁਪਹਿਰ 300 ਦੇ ਕਰੀਬ ਪੁਲਿਸ ਕਰਮਚਾਰੀਆਂ, ਜਿਨ੍ਹਾਂ ‘ਚ ਵੱਡੀ ਗਿਣਤੀ ‘ਚ ਮਹਿਲਾ ਪੁਲਿਸ, ਦੰਗਾ ਰੋਕੂ ਪੁਲਿਸ ਪਾਰਟੀ ਤੇ ਹੋਰ ਸੁਰੱਖਿਆ ਬਲ ਸਨ, ਨੂੰ ਲੈ ਕੇ ਪੁਲਿਸ ਅਧਿਕਾਰੀ ਇਸ ਗੁਰਦੁਆਰਾ ਸਾਹਿਬ ਦੀ ਛਾਉਣੀ ਅੰਦਰ ਜਾਣ ਲਈ ਯਤਨ ਕੀਤਾ ਗਿਆ। ਪਰ ਡੇਰੇ ਦੇ ਅੰਦਰ ਵੱਡੀ ਗਿਣਤੀ ‘ਚ ਤੇਜ਼ਧਾਰ ਹਥਿਆਰਾਂ ਨਾਲ ਲੈਸ ਨਿਹੰਗ ਸਿੰਘਾਂ ਨੇ ਲਲਕਾਰਨਾ ਸ਼ੁਰੂ ਕਰ ਦਿੱਤਾ।