CM Bhagwant mann

ਚੰਡੀਗੜ੍ਹ : ਤਰਨ ਤਾਰਨ (Tarn Taran) ਜ਼ਿਲ੍ਹੇ ਦੇ ਪਿੰਡ ਥਕਰਪੁਰਾ ਵਿਚ ਇਕ ਚਰਚ (church) ਵਿਚ ਹੋਏ ਹਮਲੇ ਦੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਨੇ ਨਿੰਦਾ ਕਰਦਿਆਂ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦੇ ਦਿੱਤੇ ਹਨ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਦੀ ਭਾਈਚਾਰਕ ਸਾਂਝ ਤੋੜਣ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਦਰਅਸਲ, ਅੱਜ ਕੁਝ ਅਣਪਛਾਤੇ ਲੋਕਾਂ ਨੇ ਤਰਨਤਾਰਨ ਵਿੱਚ ਇੱਕ ਚਰਚ ਭੰਨ ਤੋੜ ਕੀਤੀ ਹੈ ਅਤੇ ਇਕ ਕਾਰ ਨੂੰ ਅੱਗ ਲਗਾ ਦਿੱਤੀ ਸੀ। ਪਿੰਡ ਥਕਰਪੁਰ ਦੀ ਚਰਚ ਦੀ ਭੰ ਨ ਤੋ ੜ ਕਰਨ ਸਮੇਤ ਸਾਰੀ ਘਟਨਾ ਸੀ ਸੀ ਟੀ ਵੀ ਵਿਚ ਕੈਦ ਹੋ ਚੁੱਕੀ ਹੈ। ਮੀਡੀਆ ਰਿਪੋਰਟ ਮੁਤਾਬਿਕ ਸਮਾਨ ਦੀ ਭੰਨ ਤੋੜ ਕਰ ਕਾਰ ਨੂੰ ਅੱਗ ਲਗਾਉਣ ਵਾਲਾ ਰਾਤ ਨੂੰ ਘਟਨਾ ਮਗਰੋਂ ਮੌਕੇ ਤੋਂ ਫਰਾਰ ਹੋ ਗਿਆ ਸੀ। ਪੁਲਿਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਰਾਤ ਕੁੱਝ ਸ਼ਰਾਰਤੀ ਅਨਸਰ ਚਰਚ ‘ਚ ਦਾਖਲ ਹੋ ਕੇ ਮਰੀਅਮ ਮੂਰਤੀ ਦਾ ਸਿਰ ਤੋੜ ਕੇ ਨਾਲ ਲੈ ਗਏ ਅਤੇ ਪ੍ਰਭੂ ਯਿਸੂ ਮਸੀਹ ਦੀ ਮੂਰਤੀ ਦੀ ਵੀ ਭੰਨਤੋੜ ਕਰ ਦਿੱਤੀ ਹੈ। ਇਹ ਸਾਰੀ ਘਟਨਾ ਚਰਚ ‘ਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ‘ਚ ਕੈਦ ਹੋ ਗਈ ਹੈ। ਇਸ ਘਟਨਾ ਤੋਂ ਬਾਅਦ ਈਸਾਈ ਭਾਈਚਾਰੇ ‘ਚ ਕਾਫ਼ੀ ਜ਼ਿਆਦਾ ਰੋਸ ਪਾਇਆ ਜਾ ਰਿਹਾ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।

ਇਸ ਘਟਨਾ ਦੀ ਸੂਚਨਾ ਮਿਲਦੇ ਹੀ ਜ਼ਿਲ੍ਹੇ ਦੇ ਉੱਚ ਪੁਲਿਸ ਅਧਿਕਾਰੀ ਮੌਕੇ ‘ਤੇ ਪੁੱਜ ਗਏ ਹਨ। ਪੁਲਿਸ ਨੇ ਸੀ.ਸੀ.ਟੀ.ਵੀ. ਫੁਟੇਜ ਨੂੰ ਕਬਜ਼ੇ ‘ਚ ਲੈ ਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਇਸ ਘਟਨਾ ਤੋਂ ਬਾਅਦ ਪੱਟੀ ਪੁਲਿਸ ਵੱਲੋਂ ਪੂਰੇ ਇਲਾਕੇ ਨੂੰ ਘੇਰ ਲਿਆ ਗਿਆ ਹੈ ਅਤੇ ਸਰਚ ਅਭਿਆਨ ਚਾਲੂ ਹੈ ।

ਤਰਨ ਤਾਰਨ : ਚਰਚ ‘ਚ ਅਣਪਛਾਤਿਆਂ ਵੱਲੋਂ ਭੰ ਨ ਤੋ ੜ, ਕਾਰ ਨੂੰ ਵੀ ਲਾਈ ਅੱ ਗ

ਪੁਲਿਸ ਹਮਲਾਵਰ ਵਿਅਕਤੀਆਂ ਸ਼ਨਾਖਤ ਕਰਨ ਅਤੇ ਉਨ੍ਹਾਂ ਦਾ ਪਤਾ ਲਗਾਉਣ ਵਿੱਚ ਜੁਟ ਗਈ ਹੈ। ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਪੁਲਿਸ ਹੁਣ ਕੁਝ  ਕਹਿਣ ਤੋਂ ਸੰਕੋਚ ਕਰ ਰਹੀ ਹੈ।ਜ਼ਿਲ੍ਹੇ ਦੇ ਐੱਸ.ਪੀ ਵਿਸ਼ਾਲਜੀਤ ਸਿੰਘ ਨੇ ਇਸ ਸਬੰਧੀ ਦੱਸਿਆ ਕਿ ਸੀ.ਸੀ.ਟੀ.ਵੀ ਕੈਮਰੇ ਦੀ ਫੁਟੇਜ ਨੂੰ ਕਬਜ਼ੇ ‘ਚ ਲੈਂਦੇ ਹੋਏ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਨੇ ਮੁਲਜ਼ਮਾਂ ਨੂੰ ਜਲਦ ਕਾਬੂ ਕਰਨ ਦਾ ਦਾਅਵਾ ਕਰਦੇ ਹੋਏ ਕਿਹਾ ਕਿ ਸਖ਼ਤ ਕਾਨੂੰਨੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।