Punjab

CM ਮਾਨ ਨੇ ਆਪਣੇ ਹੀ ਵਿਧਾਇਕਾਂ ਖ਼ਿਲਾਫ਼ ਦਿੱਤੇ ਜਾਚ ਦੇ ਹੁਕਮ

orders investigation against his own MLAs

ਪੰਜਾਬ ਦੇ ਵਿੱਚ ਸੱਤਾ ਬਦਲਣ ਤੋਂ ਬਾਅਦ ਭ੍ਰਿਸ਼ਟਾਚਾਰ ਕਰਨ ਵਾਲੇ ਲੋਕਾਂ ਖਿਲਾਫ਼ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਖਤ ਰੁਖ ਅਪਣਾਇਆ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਸਾਫ ਹਿਦਾਇਤ ਹੈ ਕਿ ਕਿਸੇ ਵੀ ਭ੍ਰਿਸ਼ਟਾਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਹ ਚਾਹੇ ਕੋਈ ਵੀ ਹੋਵੇ ।

ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਉਂਦੇ ਹੋਏ ਆਪਣੇ ਹੀ ਦੋ ਵਿਧਾਇਕਾਂ ਖ਼ਿਲਾਫ਼ ਜਾਂਚ ਦੇ ਹੁਕਮ ਜਾਰੀ ਕੀਤੇ ਹਨ। ਜਾਣਕਾਰੀ ਅਨੁਸਾਰ ਮਾਨ ਨੇ ਜਗਰਾਉਂ ਤੋਂ ਆਪ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਅਤੇ  ਫਰੀਦਕੋਟ ਤੋਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਖ਼ਿਲਾਫ਼ ਭ੍ਰਿਸ਼ਟਾਚਾਰ ਦੀਆਂ ਮਿਲੀਆਂ ਸ਼ਿਕਾਇਤਾਂ ਉਤੇ ਹੁਣ ਜਾਂਚ ਦੇ ਹੁਕਮ ਦਿੱਤੇ ਹਨ।

ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ 2 ਵਿਧਾਇਕਾਂ ਖ਼ਿਲਾਫ਼ ਭ੍ਰਿਸ਼ਟਾਚਾਰ ਨੂੰ ਲੈ ਕੇ ਸ਼ਿਕਾਇਤਾਂ ਮਿਲੀਆਂ ਹਨ, ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਂਚ ਦੇ ਤੁਰੰਤ ਹੁਕਮ ਜਾਰੀ ਕਰ ਦਿੱਤੇ ਹਨ। ਖ਼ਬਰਾਂ ਮੁਤਾਬਕ ਮੁੱਖ ਮੰਤਰੀ ਮਾਨ ਨੂੰ ਹਲਕਾ ਜਗਰਾਓਂ ਤੋਂ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਅਤੇ ਫਰੀਦਕੋਟ ਤੋਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੇ ਖ਼ਿਲਾਫ਼ ਸ਼ਿਕਾਇਤ ਮਿਲੀ ਸੀ।

ਸੂਤਰਾਂ ਅਨੁਸਾਰ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ‘ਤੇ ਦੋਸ਼ ਲੱਗੇ ਹਨ ਕੇ ਮਾਣੂੰਕੇ ਨੇ ਆਪਣੇ ਪਤੀ ਨੂੰ ਆਪਣਾ ਓ.ਐਸ.ਡੀ ਨਿਯੁਕਤ ਕੀਤਾ ਹੈ ਅਤੇ ਟਰੱਕ ਯੂਨੀਅਨਾਂ ਦੇ ਪ੍ਰਧਾਨ ਦਾ ਅਹੁਦਾ 2-2 ਲੱਖ ਵਿੱਚ ਵੇਚਿਆ ਗਿਆ ਗਿਆ ਹੈ। ਇਸ ਤੋਂ ਬਿਨਾਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ‘ਤੇ ਦੋਸ਼ ਲੱਗੇ ਹਨ ਕੇ ਉਹਨਾਂ ਨੇ ਨਸ਼ੇ ਦੇ ਤਸਕਰਾਂ ਖਿਲਾਫ ਕੋਈ ਕਾਰਵਾਈ ਨਹੀਂ ਅਤੇ ਭ੍ਰਿਸ਼ਟਾਚਾਰ ਕਰ ਰਿਹਾ ਹੈ।

ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨੀਂ ਕਿਹਾ ਸੀ ਕਿ ਉਹ ਜ਼ੀਰੋ ਟਾਲਰੈਂਸ ਨੀਤੀ ਨੂੰ ਅਪਣਾਉਂਦੇ ਹੋਏ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਕਿਸੇ ਨੂੰ ਵੀ ਨਹੀਂ ਬਖ਼ਸ਼ਣਗੇ। ਹੁਣ ਦੇਖਣਾ ਹੋਵੇਗਾ ਕਿ ਇਨ੍ਹਾਂ ਦੋ ਵਿਧਾਇਕਾਂ ਦੀ ਜਾਂਚ ਵਿੱਚ ਕੀ ਕੁੱਝ ਨਿੱਕਲ ਕੇ ਸਾਹਮਣੇ ਆਉਂਦਾ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕੈਬਨਿਟ ਮੰਤਰੀ ਵਿਜੈ ਸਿੰਗਲਾ ਨੂੰ ਅਹੁਦੇ ਤੋਂ ਹਟਾ ਦਿੱਤਾ ਸੀ। ਵਿਜੀਲੈਂਸ ਵੱਲੋਂ ਕੇਸ ਦਰਜ ਕੀਤਾ ਗਿਆ ਸੀ ਤੇ ਉਹ ਕਈ ਦਿਨ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਜ਼ਮਾਨਤ ਉਤੇ ਬਾਹਰ ਆਏ ਹਨ।

ਵਿਧਾਇਕ ਸਰਵਜੀਤ ਕੌਰ ਮਾਣੂੰਕੇ ਨੇ ਉਨ੍ਹਾਂ ਖ਼ਬਰਾਂ ਦਾ ਖੰਡਨ ਕੀਤਾ ਹੈ ਜਿਨ੍ਹਾਂ ’ਚ ਮੁੱਖ ਮੰਤਰੀ ਵੱਲੋਂ ਉਨ੍ਹਾਂ (ਵਿਧਾਇਕ) ਖ਼ਿਲਾਫ਼ ਜਾਂਚ ਕਰਵਾਉਣ ਦੀ ਗੱਲ ਕਹੀ ਗਈ ਹੈ। ਇਥੇ ਪ੍ਰੈੱਸ ਕਾਨਫਰੰਸ ਦੌਰਾਨ ਮਾਣੂੰਕੇ ਨੇ ਕਿਹਾ ਕਿ ਦੋ ਵਿਧਾਇਕਾਂ ਖ਼ਿਲਾਫ਼ ਮੁੱਖ ਮੰਤਰੀ ਵੱਲੋਂ ਸ਼ਿਕਾਇਤਾਂ ਦੇ ਆਧਾਰ ’ਤੇ ਜਾਂਚ ਦੇ ਹੁਕਮ ਦੇਣ ਦੀ ਖ਼ਬਰ ਸਾਹਮਣੇ ਆਉਣ ’ਤੇ ਅੱਜ ਹੀ ਮੁੱਖ ਮੰਤਰੀ ਦਫ਼ਤਰ ਨਾਲ ਸੰਪਰਕ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ ਦੱਸਿਆ ਗਿਆ ਕਿ ਅਜਿਹੀ ਕੋਈ ਜਾਂਚ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਭਾਵੇਂ ਕੋਈ ਜਾਂਚ ਨਹੀਂ ਚੱਲ ਰਹੀ ਪਰ ਫਿਰ ਵੀ ਉਹ ਹਰ ਤਰ੍ਹਾਂ ਦੀ ਜਾਂਚ ਦਾ ਸਾਹਮਣਾ ਕਰਨ ਲਈ ਤਿਆਰ ਹਨ।