ਬਿਉਰੋ ਰਿਪੋਰਟ : ਮੁੱਖ ਮੰਤਰੀ ਭਗਵੰਤ ਮਾਨ ਦਾ ਸਭ ਤੋਂ ਨਜ਼ਦੀਕੀ ਅਤੇ ਉਨ੍ਹਾਂ ਨੂੰ ਸੁਰੱਖਿਅਤ ਮਹਿਸੂਸ ਕਰਵਾਉਣ ਵਾਲੇ ਸੁਰੱਖਿਆ ਮੁਲਾਜਮ ਦੀ ਮੌਤ ਹੋ ਗਈ ਹੈ । ਇਸ ਮੌਤ ਨੂੰ ਸ਼ੱਕੀ ਮੰਨਿਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ ਹੈਹ ।
ਜਾਣਕਾਰੀ ਮੁਤਾਬਿਕ ਮ੍ਰਿਤਕ ਸੁਰੱਖਿਆ ਮੁਲਾਜ਼ਮ ਦਾ ਨਾਂ ਅਵਤਾਰ ਸਿੰਘ ਹੈ । ਉਹ 2017 ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਸੀ । CM ਮਾਨ ਨੇ ਦੁੱਖ ਜ਼ਾਹਿਰ ਕਰਦੇ ਹੋਏ ਕਿਹਾ ਕਿ ਅਵਤਾਰ ਸਿੰਘ ਆਪਣੀ ਡਿਊਟੀ ਦੇ ਪ੍ਰਤੀ ਹਮੇਸ਼ਾ ਇਮਾਨਦਾਰ ਸੀ ।
ਮੇਰੇ ਨਾਲ 2017 ਤੋਂ ਛੋਟੇ ਭਰਾ ਵਾਂਗ ਸਕਿਉਰਟੀ ਵਿੱਚ ਫਰਜ਼ ਨਿਭਾਉਣ ਵਾਲੇ ਅਵਤਾਰ ਸਿੰਘ .. ਵਾਲੀਬਾਲ ਦੇ ਬਹੁਤ ਸ਼ਾਨਦਾਰ ਖਿਡਾਰੀ ਅਵਤਾਰ ਸਿੰਘ.. ਅਚਾਨਕ ਸੰਸਾਰ ਤੋਂ ਵਿਦਾ ਹੋ ਗਏ..ਪਰਿਵਾਰ ਦੇ ਨਾਲ ਨਾਲ ਮੇਰੇ ਲਈ ਵੀ ਨਿੱਜੀ ਸਦਮਾ ਹੈ..ਵਾਹਿਗੁਰੂ ਭਾਣੇ ਚ ਰੱਖੇ.. pic.twitter.com/V78ozDnETo
— Bhagwant Mann (@BhagwantMann) October 30, 2023
ਮੁੱਖ ਮੰਤਰੀ ਮਾਨ ਨੇ ਕਿਹਾ ‘ਮੇਰਾ ਛੋਟਾ ਭਰਾ ਅਵਤਾਰ ਸਿੰਘ 2017 ਤੋਂ ਬਤੌਰ ਸੁਰੱਖਿਆ ਮੁਲਾਜ਼ਮ ਤਾਇਨਾਤ ਸੀ । ਉਹ ਇੱਕ ਚੰਗਾ ਵਾਲੀਬਾਲ ਦਾ ਖਿਡਾਰੀ ਸੀ । ਅਵਤਾਰ ਸਿੰਘ ਨੇ ਅਚਾਨਕ ਸੰਸਾਰ ਨੂੰ ਅਲਵਿਦਾ ਕਹਿ ਦਿੱਤਾ ਹੈ । ਪਰਿਵਾਰ ਦੇ ਨਾਲ-ਨਾਲ ਮੇਰੇ ਲਈ ਵੀ ਨਿੱਜੀ ਸਦਮਾ ਹੈ’ । ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਅਵਤਾਰ ਸਿੰਘ ਪਰਿਵਾਰਕ ਰਿਸ਼ਤੇ ਰਹੇ ਹਨ ।
ਅਵਤਾਰ ਸਿੰਘ ਦੀ ਮੌਤ ਦੇ ਪਿੱਛੇ ਵਜ੍ਹਾ ਕੀ ਹੈ ? ਕੀ ਉਹ ਬਿਮਾਰ ਚੱਲ ਰਿਹਾ ਸੀ ਜਾਂ ਫਿਰ ਕੁਝ ਹੋਰ ਵਜ੍ਹਾ ਹੈ ਇਸ ਦਾ ਹੁਣ ਤੱਕ ਖੁਲਾਸਾ ਨਹੀਂ ਹੋਇਆ ਹੈ । ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਆਪਣੇ ਬਿਆਨ ਵਿੱਚ ਅਵਤਾਰ ਸਿੰਘ ਦੀ ਮੌਤ ਦਾ ਕਾਰਨ ਨਹੀਂ ਦੱਸਿਆ ਹੈ । ਸਿਰਫ ਦੁੱਖ ਦਾ ਪ੍ਰਗਟਾਵਾ ਕੀਤਾ ਹੈ।