ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਗੈਂਗਸਟਰ ਜਰਨੈਲ ਸਿੰਘ ਉਰਫ਼ ਰਾਣਾ ਮਨਸੂਰਪੁਰੀਆ ਦੀ ਗੋਲੀ ਨਾਲ ਸ਼ਹੀਦ ਹੋਏ ਸੀਆਈਏ ਪੁਲਿਸ ਸਟਾਫ਼ ਦੇ ਕਾਂਸਟੇਬਲ ਅੰਮ੍ਰਿਤਪਾਲ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਸ਼ਹੀਦ ਦੇ ਜੱਦੀ ਪਿੰਡ ਜੰਡੌਰ ਪੁੱਜੇ। ਜਿੱਥੇ ਉਨ੍ਹਾਂ ਨੇ ਸ਼ਹੀਦ ਕਾਂਸਟੇਬਲ ਦੇ ਪਿਤਾ, ਮਾਤਾ ਅਤੇ ਪਤਨੀ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਉਨ੍ਹਾਂ ਦਾ ਦੁੱਖ ਸਾਂਝਾ ਕੀਤਾ।
ਸੀਐਮ ਮਾਨ ਨੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ।ਸਰਕਾਰ ਪਰਿਵਾਰ ਦੀ ਹਰ ਸੰਭਵ ਮਦਦ ਕਰੇਗੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੰਮ੍ਰਿਤਪਾਲ ਇੱਕ ਬਹਾਦਰ ਸਿਪਾਹੀ ਸੀ ਜਿਸ ਨੇ ਆਪਣੀ ਡਿਊਟੀ ਨਿਭਾਉਂਦੇ ਹੋਏ ਆਪਣੀ ਜਾਨ ਕੁਰਬਾਨ ਕਰ ਦਿੱਤੀ। ਇਸ ਦੌਰਾਨ ਅੰਮ੍ਰਿਤਪਾਲ ਦੇ ਨਾਂ ’ਤੇ ਪਿੰਡ ਵਿੱਚ ਖੇਡ ਸਟੇਡੀਅਮ ਬਣਾਉਣ ਦਾ ਐਲਾਨ ਵੀ ਕੀਤਾ ਗਿਆ।
ਗੈਂਗਸਟਰ ਨਾਲ ਮੁਕਾਬਲੇ ਦੌਰਾਨ ਸ਼ਹੀਦ ਹੋਏ ਜ਼ਿਲ੍ਹਾ ਹੁਸ਼ਿਆਰਪੁਰ ਵਾਸੀ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ…
ਸ਼ਹੀਦ ਜਵਾਨ ਨੇ ਡਿਉਟੀ ਦੌਰਾਨ ਆਪਣੀ ਜ਼ਿੰਮੇਵਾਰੀ ਨਿਭਾਈ… ਹੁਣ ਪਰਿਵਾਰ ਦੀ ਸਾਂਭ-ਸੰਭਾਲ ਕਰਨਾ ਸਾਡਾ ਨੈਤਿਕ ਫ਼ਰਜ਼ ਹੈ… ਜੋ ਅਸੀਂ ਹਰ ਵੇਲੇ ਨਿਭਾਉਣ ਲਈ ਪੂਰੇ ਵਚਨਬੱਧ ਹਾਂ… pic.twitter.com/G4wuFMR5Dr
— Bhagwant Mann (@BhagwantMann) March 19, 2024
ਟਵੀਟ ਕਰਦਿਆਂ ਮਾਨ ਨੇ ਕਿਹਾ ਕਿ ਗੈਂਗਸਟਰ ਨਾਲ ਮੁਕਾਬਲੇ ਦੌਰਾਨ ਸ਼ਹੀਦ ਹੋਏ ਜ਼ਿਲ੍ਹਾ ਹੁਸ਼ਿਆਰਪੁਰ ਵਾਸੀ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਸ਼ਹੀਦ ਜਵਾਨ ਨੇ ਡਿਉਟੀ ਦੌਰਾਨ ਆਪਣੀ ਜ਼ਿੰਮੇਵਾਰੀ ਨਿਭਾਈ ਹੈ ਅਤੇ ਹੁਣ ਪਰਿਵਾਰ ਦੀ ਸਾਂਭ-ਸੰਭਾਲ ਕਰਨਾ ਸਾਡਾ ਨੈਤਿਕ ਫ਼ਰਜ਼ ਹੈ… ਜੋ ਅਸੀਂ ਹਰ ਵੇਲੇ ਨਿਭਾਉਣ ਲਈ ਪੂਰੇ ਵਚਨਬੱਧ ਹਾਂ।
ਦੱਸ ਦੇਈਏ ਕਿ ਸੀਆਈਏ ਟੀਮ ਵੱਲੋਂ ਰੇਡ ਕਰਨ ਦੌਰਾਨ ਕਾਤਲ ਸੁਖਵਿੰਦਰ ਸਿੰਘ ਨੇ ਗੋਲੀਆਂ ਚਲਾ ਦਿੱਤੀਆਂ ਸਨ, ਜੋਕਿ ਕਾਂਸਟੇਬਲ ਅੰਮ੍ਰਿਤਪਾਲ ਦੀ ਛਾਤੀ ਵਿਚ ਲੱਗੀਆਂ ਸਨ। ਅੰਮ੍ਰਿਤਪਾਲ ਨੂੰ ਹਸਪਤਾਲ ਲਿਜਾਣ ਦੌਰਾਨ ਉਸ ਦੀ ਮੌਤ ਹੋ ਗਈ। ਜਿਸ ਤੋਂ ਬਾਅਦ 24 ਘੰਟਿਆਂ ਦੇ ਅੰਦਰ ਹੀ ਚ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਕਾਤਲ ਰਾਣਾ ਮਨਸੂਰਪੁਰੀਆ ਦਾ ਪੁਲਿਸ ਨੇ ਐਨਕਾਊਂਟਰ ਕਰ ਦਿੱਤਾ ਸੀ।