The Khalas Tv Blog India ਰਾਸ਼ਟਰਪਤੀ ਨਾਲ ਮੁਲਾਕਾਤ ਤੋਂ ਬਾਅਦ ਬੋਲੇ CM ਮਾਨ
India Punjab

ਰਾਸ਼ਟਰਪਤੀ ਨਾਲ ਮੁਲਾਕਾਤ ਤੋਂ ਬਾਅਦ ਬੋਲੇ CM ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿੱਚ ਉਨ੍ਹਾਂ ਨੇ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸੱਤ ਰਾਜ ਸਭਾ ਮੈਂਬਰਾਂ ਰਾਘਵ ਚੱਢਾ, ਸੰਦੀਪ ਪਾਠਕ, ਅਸ਼ੋਕ ਮਿੱਤਲ, ਰਾਜਿੰਦਰ ਗੁਪਤਾ, ਹਰਭਜਨ ਸਿੰਘ ਅਤੇ ਵਿਕਰਮਜੀਤ ਸਿੰਘ ਸਾਹਨੀ ਵਿਰੁੱਧ ਮੁੱਦਾ ਉਠਾਇਆ।

ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਲੋਕਤੰਤਰ ਵਿੱਚ ਮਨਮਰਜ਼ੀ ਨਹੀਂ ਚੱਲਦੀ। ਉਨ੍ਹਾਂ ਇਸ ਘਟਨਾ ਨੂੰ ਲੋਕਤੰਤਰ ਦਾ ਮਜ਼ਾਕ ਤੇ ਗੱਦਾਰੀ ਕਿਹਾ। ਮਾਨ ਨੇ ਕਿਹਾ ਕਿ ਆਪ ਛੱਡ ਕੇ ਭਾਜਪਾ ਵਿੱਚ ਜਾਣ ਵਾਲੇ ਸਾਂਸਦ ਇਸ ਗੱਲ ਦਾ ਅਰਥ ਇਹ ਨਹੀਂ ਸਮਝਣ ਕਿ ਉਹ ਕਾਨੂੰਨ ਤੋਂ ਉੱਪਰ ਹੋ ਗਏ ਹਨ। ਉਨ੍ਹਾਂ ਉੱਤੇ ਚੱਲ ਰਹੀਆਂ ਕਾਨੂੰਨੀ ਕਾਰਵਾਈਆਂ ਰੋਕੀਆਂ ਨਹੀਂ ਜਾ ਸਕਦੀਆਂ।

ਮੁੱਖ ਮੰਤਰੀ ਨੇ ਪੰਜਾਬ ਵਿੱਚ ਭਾਜਪਾ ਦੀ ਸਥਿਤੀ ‘ਤੇ ਤੰਜ਼ ਕਸਦਿਆਂ ਕਿਹਾ ਕਿ, ਜਿਸ ਪਾਰਟੀ ਦੇ ਪੰਜਾਬ ਵਿਧਾਨ ਸਭਾ ਵਿੱਚ ਸਿਰਫ਼ ਦੋ ਵਿਧਾਇਕ (MLA) ਹਨ, ਉਸ ਦੇ ਰਾਜ ਸਭਾ ਵਿੱਚ ਛੇ ਮੈਂਬਰ ਕਿਵੇਂ ਹੋ ਗਏ? ਉਨ੍ਹਾਂ ਕਿਹਾ ਕਿ ਬਾਗੀ ਸੰਸਦ ਮੈਂਬਰਾਂ ਨੇ ਲੋਕਤੰਤਰ ਦਾ ਮਜ਼ਾਕ ਬਣਾ ਕੇ ਰੱਖ ਦਿੱਤਾ ਹੈ। ਸੀਐਮ ਮਾਨ ਨੇ ਸਪੱਸ਼ਟ ਕੀਤਾ ਕਿ ਜੇਕਰ ਇਨ੍ਹਾਂ ਨੇ ਪਾਰਟੀ ਛੱਡਣੀ ਹੀ ਸੀ, ਤਾਂ ਪਹਿਲਾਂ ਅਸਤੀਫ਼ਾ ਦੇ ਕੇ ਜਾਂਦੇ। ਮੁੱਖ ਮੰਤਰੀ ਨੇ ਖੁਲਾਸਾ ਕੀਤਾ ਕਿ ਰਾਘਵ ਚੱਡਾ ਵੱਲੋਂ ਡਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਮਾਨ ਦਾ ਰਾਘਵ ਚੱਢਾ ਨੂੰ ਜਵਾਬ

ਮਾਨ ਨੇ ਰਾਘਵ ਚੱਢਾ ਵੱਲੋਂ 21 ਪਰਚਿਆਂ ਦੀ ਧਮਕੀ ਦਾ ਜਵਾਬ ਦਿੰਦਿਆਂ ਕਿਹਾ, “ਜੇ ਆਕੜ ਕੀਤੀ ਤਾਂ ਅਸੀਂ 5 ਗੁਣਾ ਤਾਕਤ ਨਾਲ ਜਵਾਬ ਦੇਵਾਂਗੇ।” ਉਨ੍ਹਾਂ ਆਖਿਆ ਕਿ ਪੰਜਾਬ ਭਾਜਪਾ ਅੱਗੇ ਨਹੀਂ ਝੁਕੇਗਾ ਅਤੇ ਇਸ ਤਰ੍ਹਾਂ ਦੀ ਗੱਦਾਰੀ ਨੂੰ ਝੱਲਣ ਵਾਲਾ ਨਹੀਂ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਇਸਤੀਫਾ ਦੇ ਕੇ ਜਾਣਾ ਸੀ ਤਾਂ ਉਹ ਸਾਰੇ ਅਸਤੀਫਾ ਦੇ ਕੇ ਜਾਂਦੇ ਅਤੇ ਜਿੱਥੇ ਮਰਜੀ ਚੁਣਾਈ ਲੜਦੇ।

ਮੁੱਖ ਮੰਤਰੀ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਬਾਗੀਆਂ ਅਤੇ ਦਾਗੀਆਂ ਨੂੰ ਆਪਣੇ ਵਿੱਚ ਸ਼ਾਮਲ ਕਰਕੇ ਉਨ੍ਹਾਂ ਦੇ ਕੇਸ ਖਤਮ ਕਰ ਦਿੰਦੀ ਹੈ, ਉਨ੍ਹਾਂ ਨੂੰ ਸੁਰੱਖਿਆ ਮੁਹੱਈਆ ਕਰਵਾਉਂਦੀ ਹੈ, ਪਰ ਪੰਜਾਬ ਵਿੱਚ ਇਹ ਨਹੀਂ ਚੱਲੇਗਾ। ਉਨ੍ਹਾਂ ਭਰੋਸਾ ਦਿਵਾਇਆ ਕਿ ਸਭ ਕੁਝ ਕਾਨੂੰਨੀ ਤਰੀਕੇ ਨਾਲ ਹੀ ਹੋਵੇਗਾ ਅਤੇ ਹਰ ਇੱਕ ਦੀ ਵਾਰੀ ਆਵੇਗੀ। ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਸੰਵਿਧਾਨ ਨੂੰ ‘ਟਿੱਚ’ ਜਾਣਦੀ ਹੈ ਅਤੇ ਲੋਕਤੰਤਰ ਦੀ ਹੱਤਿਆ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦੇ ਅੰਦਰ ਕਦੇ ਵੀ ਪੈਰ ਨਹੀਂ ਪਾ ਸਕੇਗੀ

ਇਲਾਵਾ ਭਗਵੰਤ ਮਾਨ ਨੇ ਇਹ ਵੀ ਸਾਫ਼ ਕੀਤਾ ਕਿ ਭਵਿੱਖ ਵਿੱਚ ਵੀ ਜੇਕਰ ਕੋਈ ਆਪਣੀ ਪਾਵਰ ਦਾ ਗਲਤ ਇਸਤੇਮਾਲ ਕਰਦਾ ਹੈ ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਸ ਘਟਨਾ ਨੂੰ ਭਾਜਪਾ ਵੱਲੋਂ ਪੰਜਾਬ ਵਿੱਚ ਘੁਸਪੈਠ ਵਜੋਂ ਵਰਣਨ ਕੀਤਾ ਅਤੇ ਆਪਣੀ ਸਰਕਾਰ ਦੀ ਵਫ਼ਾਦਾਰੀ ਤੇ ਲੋਕਾਂ ਨਾਲ ਕੀਤੇ ਵਾਅਦਿਆਂ ਉੱਤੇ ਖੜ੍ਹੇ ਰਹਿਣ ਦਾ ਸੰਕਲਪ ਦੁਹਰਾਇਆ।

 

 

 

Exit mobile version