Punjab

CM ਮਾਨ ਨੇ ਮਾਰਕੀਟ ਫੀਸ ਤੇ ਪੇਂਡੂ ਵਿਕਾਸ ਫੰਡ ਨੂੰ ਲੈ ਕੇ BJP ‘ਤੇ ਲਾਏ ਨਿਸ਼ਾਨੇ . ਕਹੀਆਂ ਇਹ ਗੱਲਾਂ

CM Mann targeted BJP over market fee and rural development fund said these things

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਅਤੇ ਭਾਜਪਾ ’ਤੇ ਵੱਡਾ ਹਮਲਾ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਮੌਜੂਦਾ ਹਾੜੀ ਸੀਜ਼ਨ ਵਿਚ ਮਾਰਕੀਟ ਫੀਸ 3 ਤੋਂ ਘਟਾ ਕੇ 2 ਫੀਸਦੀ ਕਰ ਦਿੱਤੀ ਹੈ ਤੇ ਪੇਂਡੂ ਵਿਕਾਸ ਫੰਡ (ਆਰ ਡੀ ਐਫ) 3 ਤੋਂ ਘਟਾਂ ਕੇ 0 ਕਰ ਦਿੱਤਾ ਹੈ। ਉਹਨਾਂ ਨੇ ਭਾਜਪਾ ਵਿਚ ਸ਼ਾਮਲ ਹੋਣ ਵਾਲਿਆਂ ਦੇ ਨਾਂ ਲੈ ਕੇ ਪੁੱਛਿਆ ਹੈ ਕਿ ਕੀ ਉਹ ਕੇਂਦਰ ਸਰਕਾਰ ਕੋਲ ਇਹ ਮੁੱਦਾ ਚੁੱਕਣਗੇ।

ਇਸ ਸਬੰਧੀ ਟਵੀਟ ਕਰਦਿਆਂ ਮਾਨ ਨੇ ਕਿਹਾ ਕਿ ਭਾਜਪਾ ਦਾ ਪੰਜਾਬ ਵਿਰੋਧੀ ਤੇ ਕਿਸਾਨ ਵਿਰੋਧੀ ਚਿਹਰਾ ਨੰਗਾ ..ਸਾਡੀਆਂ ਕੋਸ਼ਿਸ਼ਾਂ ਦੇ ਬਾਵਜੂਦ ਇਸ ਹਾੜੀ ਸੀਜਨ ਚ ਮਾਰਕੀਟ ਫ਼ੀਸ 3% ਤੋਂ ਘਟਾ ਕੇ 2% ਕਰ ਦਿੱਤੀ ਅਤੇ RDF 3% ਤੋਂ 0% ਕੀਤਾ।

ਮਾਨ ਨੇ ਕਿਹਾ ਕਿ ਪੰਜਾਬ ਦਾ ਨੁਕਸਾਨ 250 ਕਰੋੜ ਮਾਰਕੀਟ ਫ਼ੀਸ ਤੇ 750 ਕਰੋੜ RDF ਕੁੱਲ 1000 ਕਰੋੜ ਕੈਪਟਨ, ਜਾਖੜ, ਮਨਪੀੑਤ ਬਾਦਲ, ਬੈਂਸ ਭਰਾ.ਰਾਣਾ ਸੋਢੀ, ਕਾਂਗੜ, ਫ਼ਤਿਹਜੰਗ ਬਾਜਵਾ, ਇੰਦਰ ਅਟਵਾਲ ਜੋ ਨਵੇਂ ਨਵੇਂ ਭਾਜਪਾਈ ਬਣੇ ਨੇ ਇੰਨਾਂ ਵਿੱਚ ਹਿੰਮਤ ਹੈ ਕਿ ਇਸ ਨੁਕਸਾਨ ਦਾ ਮੁੱਦਾ ਮੋਦੀ ਜੀ ਕੋਲ ਚੁੱਕਣਗੇ ???