India Punjab

‘ਇਨਵੈਸਟ ਪੰਜਾਬ’ ਤਹਿਤ CM ਮਾਨ ਪਹੁੰਚੇ ਮੁੰਬਈ! ਕਾਰੋਬਾਰੀਆਂ ਨਾਲ ਕੀਤੀ ਮੀਟਿੰਗ, ਪੰਜਾਬ ’ਚ ਕਾਰੋਬਾਰ ਦੇ ਵਿਸਥਾਰ ’ਤੇ ਚਰਚਾ

ਬਿਉਰੋ ਰਿਪੋਰਟ: ਮੁੱਖ ਮੰਤਰੀ ਭਗਵੰਤ ਮਾਨ ਅੱਜ ਮਿਸ਼ਨ ਇਨਵੈਸਟਮੈਂਟ ਤਹਿਤ ਮੁੰਬਈ ਵਿੱਚ ਹਨ। ਉਨ੍ਹਾਂ ਨੇ ਵੱਡੇ ਕਾਰੋਬਾਰੀਆਂ ਅਤੇ ਫਿਲਮੀ ਹਸਤੀਆਂ ਨਾਲ ਮੀਟਿੰਗ ਕਰਨੀ ਸ਼ੁਰੂ ਕਰ ਦਿੱਤੀ ਹੈ। ਪਹਿਲੇ ਪੜਾਅ ਵਿੱਚ ਉਨ੍ਹਾਂ ਨੇ ਸਨ ਫਾਰਮਾ ਦੇ ਸੀਈਓ ਨਾਲ ਮੀਟਿੰਗ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਪੰਜਾਬ ਵਿੱਚ ਆਪਣਾ ਕਾਰੋਬਾਰ ਵਧਾਉਣ ਦਾ ਸੱਦਾ ਦਿੱਤਾ। ਕੰਪਨੀ ਨੇ ਪੰਜਾਬ ਦੇ ਵਾਤਾਵਰਨ ਦੀ ਸ਼ਲਾਘਾ ਕੀਤੀ। ਸੀਐਮ ਦਾ ਕਹਿਣਾ ਹੈ ਕਿ ਮੀਟਿੰਗਾਂ ਵਿੱਚ ਪੰਜਾਬ ਵਿੱਚ ਫਿਲਮ ਸਿਟੀ ਪ੍ਰੋਜੈਕਟ ਸਮੇਤ ਕੁਝ ਵੱਡੇ ਪ੍ਰੋਜੈਕਟਾਂ ’ਤੇ ਚਰਚਾ ਕੀਤੀ ਜਾਵੇਗੀ।

ਨਿਵੇਸ਼ ਲਈ ਬਣਾਈ ਨਵੀਂ ਨੀਤੀ

ਪੰਜਾਬ ਸਰਕਾਰ ਨੇ ਸੂਬੇ ਵਿੱਚ ਈਕੋ ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਲਈ ਆਪਣੀ ਵਾਟਰ ਐਡਵੈਂਚਰ ਟੂਰਿਜ਼ਮ ਨੀਤੀ ਤਿਆਰ ਕੀਤੀ ਹੈ। ਇਸ ਦਾ ਲਾਭ ਸੂਬੇ ਨੂੰ ਵੀ ਮਿਲਿਆ ਹੈ। ਤਾਜ ਵਰਗੇ ਵੱਡੇ ਸਮੂਹਾਂ ਨੇ ਰਾਜ ਵਿੱਚ ਨਿਵੇਸ਼ ਕਰਨ ਵਿੱਚ ਦਿਲਚਸਪੀ ਦਿਖਾਈ ਹੈ। ਹੁਸ਼ਿਆਰਪੁਰ ਅਤੇ ਪਠਾਨਕੋਟ ਵਿੱਚ ਕਈ ਵੱਡੀਆਂ ਨਾਮਵਰ ਹੋਟਲ ਚੇਨਾਂ ਨੇ ਆਪਣੇ ਪ੍ਰੋਜੈਕਟ ਸ਼ੁਰੂ ਕੀਤੇ ਹਨ। ਇਸ ਦੇ ਨਾਲ ਹੀ ਹੁਣ ਚੰਡੀਗੜ੍ਹ ਦੇ ਨਾਲ ਲੱਗਦੇ ਖੇਤਰਾਂ ਵਿੱਚ ਵੀ ਨੀਤੀ ਵਿੱਚ ਸੋਧ ਕੀਤੀ ਗਈ ਹੈ।

ਇਸ ਤੋਂ ਪਹਿਲਾਂ ਜਰਮਨੀ ਗਏ ਸਨ ਮੁੱਖ ਮੰਤਰੀ

ਇਸੇ ਲੜੀ ਵਿੱਚ ਮੁੱਖ ਮੰਤਰੀ ਨੇ ਸਾਲ 2022 ਵਿੱਚ ਜਰਮਨੀ ਦਾ ਵੀ ਦੌਰਾ ਕੀਤਾ ਹੈ। ਇਸ ਤੋਂ ਬਾਅਦ ਕਈ ਕੰਪਨੀਆਂ ਨੇ ਨਿਵੇਸ਼ ਵਿੱਚ ਦਿਲਚਸਪੀ ਦਿਖਾਈ। ਰਾਜਪੁਰਾ ਸਮੇਤ ਕਈ ਕੰਪਨੀਆਂ ਨੇ ਨਿਵੇਸ਼ ਕੀਤਾ ਹੈ। ਇਸ ਦੇ ਨਾਲ ਹੀ ਟਾਟਾ ਲੁਧਿਆਣਾ ਵਿੱਚ ਆਪਣਾ ਪਲਾਂਟ ਲਗਾ ਰਿਹਾ ਹੈ।