The Khalas Tv Blog India CM ਮਾਨ ਅੱਜ ਰਾਸ਼ਟਰਪਤੀ ਨਾਲ ਕਰਨਗੇ ਮੁਲਾਕਾਤ, ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਲਈ ਦੇਣਗੇ ਸੱਦਾ
India Punjab

CM ਮਾਨ ਅੱਜ ਰਾਸ਼ਟਰਪਤੀ ਨਾਲ ਕਰਨਗੇ ਮੁਲਾਕਾਤ, ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਲਈ ਦੇਣਗੇ ਸੱਦਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਦੁਪਹਿਰ 12 ਵਜੇ ਮੁਲਾਕਾਤ ਕਰਨਗੇ। ਉਹ ਰਾਸ਼ਟਰਪਤੀ ਨੂੰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦੇਣਗੇ। ਸਰਕਾਰ ਇਸ ਸ਼ਹੀਦੀ ਦਿਵਸ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਦੀ ਯੋਜਨਾ ਬਣਾ ਰਹੀ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ, ਧਾਰਮਿਕ ਅਤੇ ਰਾਜਨੀਤਿਕ ਆਗੂਆਂ ਨੂੰ ਸੱਦਾ ਦਿੱਤਾ ਜਾ ਰਿਹਾ ਹੈ। ਮੁੰਬਈ, ਹਰਿਆਣਾ, ਰਾਜਸਥਾਨ ਅਤੇ ਦੱਖਣੀ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਸੱਦੇ ਭੇਜੇ ਗਏ ਹਨ। ਸਮਾਗਮ 25 ਅਕਤੂਬਰ ਨੂੰ ਦਿੱਲੀ ਦੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਅਰਦਾਸ ਨਾਲ ਸ਼ੁਰੂ ਹੋਏ।

ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਲਾਈਟ ਐਂਡ ਸਾਊਂਡ ਸ਼ੋਅ, ਕੀਰਤਨ ਦਰਬਾਰ ਅਤੇ ਗੁਰੂ ਸਾਹਿਬ ਦੇ ਜੀਵਨ-ਸਿੱਖਿਆਵਾਂ ਨੂੰ ਦਰਸਾਉਂਦੇ ਸਮਾਗਮ ਹੋ ਰਹੇ ਹਨ। ਗੁਰੂ ਸਾਹਿਬ ਨਾਲ ਜੁੜੇ 130 ਪਵਿੱਤਰ ਸਥਾਨਾਂ ’ਤੇ ਵੀ ਕੀਰਤਨ ਦਰਬਾਰ ਆਯੋਜਿਤ ਕੀਤੇ ਜਾਣਗੇ।

 

Exit mobile version