The Khalas Tv Blog Khetibadi ਫਸਲ ਖਰਾਬ ਦੇ ਮੁਆਵਜ਼ੇ ਨੂੰ ਲੈ ਕੇ CM ਮਾਨ ਦਾ ਵੱਡਾ ਐਲਾਨ
Khetibadi Punjab

ਫਸਲ ਖਰਾਬ ਦੇ ਮੁਆਵਜ਼ੇ ਨੂੰ ਲੈ ਕੇ CM ਮਾਨ ਦਾ ਵੱਡਾ ਐਲਾਨ

CM Mann's big announcement regarding crop damage compensation

ਫਸਲ ਖਰਾਬ ਦੇ ਮੁਆਵਜ਼ੇ ਨੂੰ ਲੈ ਕੇ CM ਮਾਨ ਦਾ ਵੱਡਾ ਐਲਾਨ

ਮਾਰਚ ਵਿੱਚ ਪਏ ਬੇਮੌਸਮੀ ਮੀਂਹ ਨਾਲ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ। ਤੇਜ਼ ਮੀਂਹ ਤੇ ਹਵਾਵਾਂ ਨਾਲ ਹੋਈ ਗੜੇਮਾਰੀ ਕਰਕੇ ਖੜੀਆਂ ਫਸਲਾਂ ਵਿਛ ਗਈਆਂ। ਇਸ ਦੇ ਨਾਲ ਹੀ ਅਜੇ ਵੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ। ਕਿਸਾਨਾਂ ਦੀਆਂ ਖਰਾਬ ਹੋਈਆਂ ਫਸਲਾਂ ਨੂੰ ਲੈ ਕੇ ਮਾਨ ਸਰਕਾਰ ਗੰਭੀਰ ਹੈ ਤੇ ਇਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ( CM Bhagwant Singh Mann  ) ਨੇ ਕਿਹਾ ਕਿ ਮੁੱਖ ਮੰਤਰੀ ਨੇ ਵਿਧਾਇਕਾਂ ਨੂੰ ਪਿੰਡਾਂ ਵਿਚ ਜਾ ਕੇ ਕਿਸਾਨਾਂ ਨਾਲ ਮੁਲਾਕਾਤ ਕਰਨ ਲਈ ਆਖਿਆ ਹੈ। ਉਨ੍ਹਾਂ ਨੇ ਅਫ਼ਸਰਾਂ ਨੂੰ ਵੀ ਪਿੰਡਾਂ ‘ਚ ਜਾ ਕੇ ਜਲਦ ਗਿਰਦਾਵਰੀ ਰਿਪੋਰਟ ਬਣਾਉਣ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਆਖਿਆ ਹੈ ਕਿ ਅਸੀਂ ਕਿਸਾਨਾਂ ਨਾਲ ਖੜ੍ਹੇ ਹਾਂ। ਉਨ੍ਹਾਂ ਆਖਿਆ ਕਿ ਵਿਸਾਖੀ ਤੱਕ ਕਿਸਾਨਾਂ ਨੂੰ ਮੁਆਵਜ਼ਾ ਦੇ ਦਿੱਤਾ ਜਾਵੇਗਾ।

ਟਵੀਟ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਿਛਲੇ ਦਿਨਾਂ ‘ਚ ਪਏ ਮੀਂਹ ਕਰਕੇ ਕਿਸਾਨਾਂ ਦੀਆਂ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ ਤੇ ਸਾਡੀ ਸਰਕਾਰ ਨੇ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਵੀ ਦਿੱਤੇ ਨੇ… ਸਾਰੇ ਵਿਧਾਇਕ ਇਸੇ ਤਰ੍ਹਾਂ ਪਿੰਡਾਂ ‘ਚ ਜਾਕੇ ਕਿਸਾਨਾਂ ਨਾਲ ਮੁਲਾਕਾਤ ਕਰਨ ਤੇ ਅਫ਼ਸਰ ਵੀ ਪਿੰਡਾਂ ‘ਚ ਜਾਕੇ ਜਲਦ ਗਿਰਦਾਵਰੀ ਦੀ ਰਿਪੋਰਟ ਬਣਾਉਣ..

ਦੱਸ ਦਈਏ ਕਿ  ਬੀਤੇ ਦਿਨੀਂ ਭਗਵੰਤ ਮਾਨ ਸਰਕਾਰ ਨੇ ਫ਼ਸਲੀ ਖ਼ਰਾਬੇ ਨਾਲ ਹੋਏ ਨੁਕਸਾਨ ਦੀ ਪੂਰਤੀ ਲਈ ਮੁਆਵਜ਼ਾ ਰਾਸ਼ੀ ਵਿਚ 25 ਫ਼ੀਸਦੀ ਵਾਧਾ ਕਰ ਦਿੱਤਾ ਸੀ। ਉਨ੍ਹਾਂ ਐਲਾਨ ਕੀਤਾ ਸੀ ਕਿ 10 ਦਿਨਾਂ ਦੇ ਅੰਦਰ-ਅੰਦਰ ਮੁਆਵਜ਼ੇ ਦੀ ਰਾਸ਼ੀ ਕਿਸਾਨ ਦੇ ਖਾਤਿਆਂ ’ਚ ਪਾ ਦਿੱਤੀ ਜਾਵੇਗੀ।

ਕਿਸਾਨਾਂ ਨੂੰ ਪ੍ਰਤੀ ਏਕੜ 12 ਹਜ਼ਾਰ ਰੁਪਏ ਮੁਆਵਜ਼ਾ ਰਾਜ ਆਫ਼ਤ ਰਾਹਤ ਫੰਡ ਵਿੱਚੋਂ ਦਿੱਤਾ ਜਾਵੇਗਾ ਅਤੇ ਪੰਜਾਬ ਸਰਕਾਰ ਇਸ ਵਿੱਚ ਤਿੰਨ ਹਜ਼ਾਰ ਰੁਪਏ ਦਾ ਹੋਰ ਯੋਗਦਾਨ ਪਾਵੇਗੀ। ਦੱਸ ਦਈਏ ਕਿ ਮੁੱਖ ਮੰਤਰੀ ਨੇ ਬੇਮੌਸਮੇ ਮੀਂਹ ਤੇ ਝੱਖੜ ਕਾਰਨ ਸੂਬੇ ਵਿਚ ਨੁਕਸਾਨੀ ਫ਼ਸਲ ਦਾ ਜਾਇਜ਼ਾ ਲੈਣ ਲਈ ਪ੍ਰਭਾਵਿਤ ਖੇਤਾਂ ਦਾ ਦੌਰਾ ਕੀਤਾ ਸੀ। ਮੁੱਖ ਮੰਤਰੀ ਨੇ ਜ਼ਿਲ੍ਹਾ ਮੋਗਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ਦਾ ਦੌਰਾ ਕਰਕੇ ਪੀੜਤ ਕਿਸਾਨਾਂ ਨਾਲ ਗੱਲਬਾਤ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ 75 ਤੋਂ 100 ਫ਼ੀਸਦੀ ਨੁਕਸਾਨੀਆਂ ਫ਼ਸਲਾਂ ਲਈ ਪ੍ਰਤੀ ਏਕੜ 15 ਹਜ਼ਾਰ ਰੁਪਏ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 33 ਤੋਂ 75 ਫ਼ੀਸਦੀ ਨੁਕਸਾਨੀ ਫ਼ਸਲ ਲਈ 6,750 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ। ਇਸੇ ਤਰ੍ਹਾਂ ਪੂਰੀ ਤਰ੍ਹਾਂ ਨੁਕਸਾਨੇ ਗਏ ਮਕਾਨ ਲਈ 95,100 ਰੁਪਏ ਅਤੇ ਘਰਾਂ ਦੇ ਮਾਮੂਲੀ ਨੁਕਸਾਨ ਲਈ 5200 ਰੁਪਏ ਮੁਆਵਜ਼ਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਮਜ਼ਦੂਰਾਂ ਨੂੰ ਵੀ 10 ਫ਼ੀਸਦੀ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।

 

Exit mobile version