The Khalas Tv Blog Punjab ਚੰਡੀਗੜ੍ਹ ਮਾਮਲੇ ’ਤੇ ਕੇਂਦਰ ਦੇ ਯੂ-ਟਰਨ ’ਤੇ CM ਮਾਨ ਦਾ ਵੱਡਾ ਬਿਆਨ
Punjab

ਚੰਡੀਗੜ੍ਹ ਮਾਮਲੇ ’ਤੇ ਕੇਂਦਰ ਦੇ ਯੂ-ਟਰਨ ’ਤੇ CM ਮਾਨ ਦਾ ਵੱਡਾ ਬਿਆਨ

ਕੇਂਦਰ ਸਰਕਾਰ ਵੱਲੋਂ ਪਾਰਲੀਮੈਂਟ ਵਿਚ ਚੰਡੀਗੜ੍ਹ ਸਬੰਧੀ ਬਿੱਲ ਲਿਆਉਣ ਦੀ ਚਰਚਾ ਕਾਰਨ ਬੀਤੇ ਕੱਲ੍ਹ ਤੋਂ ਪੰਜਾਬ ਦੀ ਸਿਆਸਤ ਕਾਫ਼ੀ ਭਖੀ ਹੋਈ ਸੀ। ਇਸ ਬਾਰੇ ਹੁਣ ਕੇਂਦਰੀ ਗ੍ਰਹਿ ਮੰਤਰਾਲੇ ਦਾ ਸਪਸ਼ਟੀਕਰਨ ਆ ਗਿਆ ਹੈ ਕਿ ਫ਼ਿਲਹਾਲ ਅਜਿਹਾ ਕੋਈ ਬਿੱਲ ਪਾਰਲੀਮੈਂਟ ਦੇ ਸਰਦ ਰੁੱਤ ਸੈਸ਼ਨ ਵਿਚ ਨਹੀਂ ਲਿਆਂਦਾ ਜਾ ਰਿਹਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਦੇ ਇਸ ਫ਼ੈਸਲੇ ‘ਤੇ ਖ਼ੁਸ਼ੀ ਪ੍ਰਗਟ ਕੀਤੀ ਹੈ।

ਮਾਨ ਨੇ ਟਵੀਟ ਕਰਦਿਆਂ ਮੈਨੂੰ ਖੁਸ਼ੀ ਹੈ ਕਿ ਕੇਂਦਰ ਸਰਕਾਰ ਨੇ ਚੰਡੀਗੜ੍ਹ ਵਾਲੇ ਬਿੱਲ ਨੂੰ ਵਾਪਸ ਲੈਣ ਦਾ ਅਤੇ ਪਾਰਲੀਮੈਂਟ ਵਿੱਚ ਨਾ ਲੈ ਕੇ ਆਉਣ ਦਾ ਫ਼ੈਸਲਾ ਕੀਤਾ ਹੈ. ਉਮੀਦ ਹੈ ਕਿ ਭਵਿੱਖ ਵਿੱਚ ਵੀ ਪੰਜਾਬ ਨਾਲ ਸਬੰਧਤ ਕੋਈ ਵੀ ਫ਼ੈਸਲਾ ਪੰਜਾਬ ਦੇ ਲੋਕਾਂ ਨੂੰ ਪੁੱਛੇ ਬਿਨਾਂ ਨਹੀਂ ਹੋਵੇਗਾ।

Exit mobile version