ਪੰਜਾਬ ਦੇ ਪਾਣੀਆਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਦੀ ਸਿਆਸਤ ਗਰਮਾਈ ਹੋਈ ਹੈ। ਵਿਚਾਲੇ ਚੱਲ ਰਹੇ ਵਿਵਾਦ ਦੇ ਵਿਚਕਾਰ, ਭਾਖੜਾ ਬਿਆਸ ਪ੍ਰਬੰਧਨ ਬੋਰਡ ਨੇ ਫੈਸਲਾ ਕੀਤਾ ਹੈ ਕਿ ਭਾਖੜਾ ਡੈਮ ਤੋਂ ਹਰਿਆਣਾ ਨੂੰ ਤੁਰੰਤ ਪ੍ਰਭਾਵ ਨਾਲ 8500 ਕਿਊਸਿਕ ਪਾਣੀ ਛੱਡਿਆ ਜਾਵੇਗਾ। ਇਹ ਫੈਸਲਾ ਬੁੱਧਵਾਰ ਨੂੰ 5 ਘੰਟੇ ਤੱਕ ਚੱਲੀ ਬੋਰਡ ਮੀਟਿੰਗ ਵਿੱਚ ਲਿਆ ਗਿਆ। ਹਾਲਾਂਕਿ, ਪੰਜਾਬ ਸਰਕਾਰ ਦੇ ਅਧਿਕਾਰੀਆਂ ਨੇ ਇਸਦਾ ਸਖ਼ਤ ਵਿਰੋਧ ਕੀਤਾ।
ਇਸ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸਦਾ ਸਖ਼ਤ ਵਿਰੋਧ ਕੀਤਾ ਹੈ। ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਤੇ ਪੰਜਾਬੀਆਂ ਦੇ ਹੱਕ ਦਾ ਪਾਣੀ BBMB ਜ਼ਰੀਏ ਹਰਿਆਣੇ ਨੂੰ ਦੇਣ ਦੇ ਫ਼ੈਸਲੇ ਦਾ ਪੂਰਾ ਪੰਜਾਬ ਸਖ਼ਤ ਵਿਰੋਧ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਤੇ ਹਰਿਆਣਾ ਦੀ ਬੀਜੇਪੀ ਸਰਕਾਰ ਪੰਜਾਬ ਖ਼ਿਲਾਫ਼ ਇੱਕਜੁੱਟ ਹੋ ਗਈ ਹੈ। ਬੀਜੇਪੀ ਦਾ ਸਾਡੇ ਹੱਕਾਂ ‘ਤੇ ਇੱਕ ਹੋਰ ਡਾਕਾ ਅਸੀਂ ਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ ਕਰਾਂਗੇ। ਵਿਰੋਧ ਦਾ ਸਾਹਮਣਾ ਕਰਨ ਲਈ ਤਿਆਰ ਰਹੇ ਭਾਜਪਾ। ਬੀਜੇਪੀ ਪੰਜਾਬ ਤੇ ਪੰਜਾਬੀਆਂ ਦੀ ਕਦੇ ਸਕੀ ਨਹੀਂ ਬਣ ਸਕਦੀ।
ਪੰਜਾਬ ਤੇ ਪੰਜਾਬੀਆਂ ਦੇ ਹੱਕ ਦਾ ਪਾਣੀ BBMB ਜ਼ਰੀਏ ਹਰਿਆਣੇ ਨੂੰ ਦੇਣ ਦੇ ਫ਼ੈਸਲੇ ਦਾ ਪੂਰਾ ਪੰਜਾਬ ਸਖ਼ਤ ਵਿਰੋਧ ਕਰਦਾ ਹੈ। ਕੇਂਦਰ ਤੇ ਹਰਿਆਣਾ ਦੀ ਬੀਜੇਪੀ ਸਰਕਾਰ ਪੰਜਾਬ ਖ਼ਿਲਾਫ਼ ਇੱਕਜੁੱਟ ਹੋ ਗਈ ਹੈ। ਬੀਜੇਪੀ ਦਾ ਸਾਡੇ ਹੱਕਾਂ ‘ਤੇ ਇੱਕ ਹੋਰ ਡਾਕਾ ਅਸੀਂ ਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ ਕਰਾਂਗੇ। ਵਿਰੋਧ ਦਾ ਸਾਹਮਣਾ ਕਰਨ ਲਈ ਤਿਆਰ ਰਹੇ…
— Bhagwant Mann (@BhagwantMann) May 1, 2025
ਲੱਤਾਂ ਦੇ ਭੂਤ….
ਦੂਜੇ ਬੰਨੇ ਇੰਡੀਅਨ ਨੈਸ਼ਨਲ ਲੋਕ ਦਲ (INLD) ਦੇ ਮੁਖੀ ਅਭੈ ਸਿੰਘ ਚੌਟਾਲਾ ਨੇ ਵਿਵਾਦਤ ਬਿਆਨ ਦਿੱਤਾ ਹੈ। ਪਾਣੀ ਨੂੰ ਲੈਕੇ ਪੰਜਾਬ ਵੱਲੋਂ ਵਿਰੋਧ ਕਰਨ ਤੇ ਅਭੈ ਚੋਟਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਲੱਤਾਂ ਦੀ ਭੂਤ ਹੈ ਉਹ ਗੱਲਾਂ ਨਾਲ ਨਹੀਂ ਮੰਨੇਗੀ। ਉਹਨਾਂ ਨੇ ਹਰਿਆਣਾ ਲਈ ਪਾਣੀ ਛੱਡਣ ਦੇ ਫੈਸਲੇ ਨੂੰ ਸਹੀ ਕਰਾਰ ਦਿੱਤਾ।
ਇਸ ਤੋਂ ਇਲਾਵਾ ਕੈਬਨਿਟ ਮੰਤਰੀ ਤੇ ‘ਆਪ’ ਪੰਜਾਬ ਪ੍ਰਧਆਨ ਅਮਨ ਅਰੋੜਾ ਨੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਬੀ.ਬੀ.ਐਮ.ਬੀ. ਦੇ ਪਾਣੀ ਵਿਚੋਂ ਪੰਜਾਬ ਦਾ ਹਿੱਸਾ ਹਰਿਆਣਾ ਨੂੰ ਦੇਣਾ ਗਲਤ ਹੈ। ਉਨ੍ਹਾਂ ਕਿਹਾ ਕਿ ਹਰ ਵਾਰ ਵਾਂਗ, ਕੇਂਦਰ ਦੀ ਭਾਜਪਾ ਸਰਕਾਰ ਨੇ ਪੰਜਾਬ ਨਾਲ ਧੋਖਾ ਕੀਤਾ ਹੈ। ਪੰਜਾਬ ਸਰਕਾਰ, ਆਮ ਆਦਮੀ ਪਾਰਟੀ ਅਤੇ 3 ਕਰੋੜ ਪੰਜਾਬੀ ਕਿਸੇ ਵੀ ਹੱਦ ਤੱਕ ਜਾਣਗੇ ਪਰ ਇਸ ਵਿਸ਼ਵਾਸਘਾਤ ਨੂੰ ਬਰਦਾਸ਼ਤ ਨਹੀਂ ਕਰਨਗੇ।
ਭਾਜਪਾ ਤੇ ਕੇਂਦਰ ਸਰਕਾਰ ਵੱਲੋਂ ਬੀਬੀਐੱਮਬੀ ਦੀ ਬਾਂਹ ਮਰੋੜ ਕੇ ਹਰਿਆਣਾ ਨੂੰ ਪੰਜਾਬ ਦੇ ਹਿੱਸੇ ਦਾ 8500 ਕਿਊਸਿਕ ਹੋਰ ਪਾਣੀ ਛਡਵਾਉਣ ਦੇ ਫ਼ੈਸਲੇ ਖ਼ਿਲਾਫ਼ ਅਸੀਂ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਾਂ।
ਭਾਜਪਾ ਦੀ ਇਸ ਗੁੰਡਾਗਰਦੀ ਦਾ ਮੂੰਹਤੋੜ ਜਵਾਬ ਦਿੱਤਾ ਜਾਵੇਗਾ। ਯਾਦ ਰੱਖਿਓ ਇਹ ਪੰਜਾਬ ਹੈ, ਜਿਸ ਨੇ ਅਜਿਹੇ ਕਈ ਧਾੜਵੀ ਪਿਛਲ-ਖੁਰੀ ਮੋੜੇ ਨੇ pic.twitter.com/L4Tg4MTX34— Aman Arora (@AroraAmanSunam) May 1, 2025
ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਖੂਨ ਨਾਲੋਂ ਪਾਣੀ ਜ਼ਿਆਦਾ ਪਿਆਰਾ ਹੈ। ਪੰਜਾਬ ਸਰਕਾਰ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਪੂਰੇ ਪੰਜਾਬ ਵਿਚ ਭਾਜਪਾ ਖਿਲਾਫ਼ ਪ੍ਰਦਰਸ਼ਨ ਕਰੇਗੀ। ਪੰਜਾਬ ਦਾ ਪਾਣੀ ਬੀ.ਬੀ.ਐਮ.ਬੀ. ਰਾਹੀਂ ਹਰਿਆਣਾ ਨੂੰ ਦੇਣ ਦਾ ਹੁਕਮ ਪੰਜਾਬ ਦੇ ਹੱਕਾਂ ’ਤੇ ਸਿੱਧਾ ਹਮਲਾ ਹੈ ਤੇ ਅਸੀਂ ਪੰਜਾਬ ਦੇ ਹਿੱਸੇ ਦਾ ਪਾਣੀ ਛੱਡਣ ਦਾ ਵਿਰੋਧ ਕਰਾਂਗੇ। ਉਨ੍ਹਾਂ ਕਿਹਾ ਕਿ ਭਾਜਪਾ ਆਗੂਆਂ ਦੇ ਘਰਾਂ ਅਤੇ ਦਫ਼ਤਰਾਂ ਦਾ ਘਿਰਾਓ ਕੀਤਾ ਜਾਵੇਗਾ ਤੇ ਆਮ ਆਦਮੀ ਪਾਰਟੀ ਦੇ ਵਰਕਰ, ਮੰਤਰੀ, ਸੰਸਦ ਮੈਂਬਰ ਅਤੇ ਵਿਧਾਇਕ ਪੰਜਾਬ ਦੇ ਹਰ ਜ਼ਿਲ੍ਹੇ ਵਿਚ ਵਿਰੋਧ ਪ੍ਰਦਰਸ਼ਨ ਕਰਨਗੇ।