The Khalas Tv Blog Punjab ਗੁਰਦਾਸਪੁਰ ਕਾਂਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ
Punjab

ਗੁਰਦਾਸਪੁਰ ਕਾਂਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਜਲੰਧਰ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲੰਧਰ ਵਿਖੇ ਪੰਜਾਬ ਪੁਲਿਸ ਅਕੈਡਮੀ (ਪੀਏਪੀ) ਵਿੱਚ ਹੋਈ ਪਾਸਿੰਗ ਆਊਟ ਪਰੇਡ ਵਿੱਚ ਹਿੱਸਾ ਲੈਂਦਿਆਂ ਨਵਨਿਯੁਕਤ ਪੁਲਿਸ ਮੁਲਾਜ਼ਮਾਂ ਨੂੰ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਨੇ 1746 ਨਵੇਂ ਪੁਲਿਸ ਕਰਮਚਾਰੀਆਂ ਨੂੰ ਸਲਾਮੀ ਦਿੱਤੀ ਅਤੇ ਉਨ੍ਹਾਂ ਨੂੰ ਈਮਾਨਦਾਰੀ ਨਾਲ ਡਿਊਟੀ ਨਿਭਾਉਣ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਤੁਹਾਡੇ ‘ਤੇ ਬਹੁਤ ਉਮੀਦਾਂ ਹਨ।

ਇਸੇ ਦੌਰਾਨ ਬੋਲਦਿਆਂ ਮੁੱਖ ਮੰਤਰੀ ਨੇ ਗੁਰਦਾਸਪੁਰ ਵਿੱਚ ਪੁਲਿਸ ਮੁਲਾਜ਼ਮਾਂ ਦੇ ਕਤਲ ਵਾਲੇ ਕਾਂਡ ‘ਤੇ ਵੱਡਾ ਖੁਲਾਸਾ ਕੀਤਾ। ਉਨ੍ਹਾਂ ਨੇ ਕਿਹਾ ਕਿ ਇਸ ਹੱਤਿਆਕਾਂਡ ਪਿੱਛੇ ਪਾਕਿਸਤਾਨ ਦਾ ਸਿੱਧਾ ਹੱਥ ਹੈ। ਪਾਕਿਸਤਾਨ ਨੇ ਕਾਤਲਾਂ ਨੂੰ ਸਪਾਂਸਰ ਕੀਤਾ ਸੀ ਅਤੇ ਪੰਜਾਬ ਵਿੱਚ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਉਨ੍ਹਾਂ ਨੇ ਪੰਜਾਬ ਪੁਲਿਸ ਦੀ ਬਹਾਦਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੁਲਿਸ ਨੇ ਇੱਕ ਕਾਤਲ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਦੋ ਹੋਰ ਨੂੰ ਗ੍ਰਿਫ਼ਤਾਰ ਕਰ ਲਿਆ।

ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਸਰਹੱਦ ‘ਤੇ ਮਜ਼ਬੂਤ ਕੰਧ ਵਾਂਗ ਖੜ੍ਹੀ ਹੈ। ਇਹ ਸਿਰਫ਼ ਪੰਜਾਬ ਦੀ ਨਹੀਂ, ਸਗੋਂ ਪੂਰੇ ਦੇਸ਼ ਦੀ ਪੁਲਿਸ ਹੈ ਕਿਉਂਕਿ ਇਹ ਬੀਐੱਸਐੱਫ ਨਾਲ ਮਿਲ ਕੇ ਸਰਹੱਦ ਦੀ ਰਾਖੀ ਵੀ ਕਰਦੀ ਹੈ। ਉਨ੍ਹਾਂ ਨੇ ਸੜਕ ਸੁਰੱਖਿਆ ਫੋਰਸ (ਰੋਡ ਸੇਫਟੀ ਫੋਰਸ) ਦੀ ਵੀ ਤਾਰੀਫ਼ ਕੀਤੀ ਅਤੇ ਦੱਸਿਆ ਕਿ ਇਸ ਦੇ ਬਣਨ ਤੋਂ ਬਾਅਦ ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ ਮੌਤਾਂ ਵਿੱਚ ਕਾਫੀ ਕਮੀ ਆਈ ਹੈ।

 

Exit mobile version