ਪੰਜਾਬ ਦੀ ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਆਪ’ ਨੇ ਜਿੱਤ ਲਈ ਹੈ। 13 ਗੇੜਾਂ ਦੀ ਗਿਣਤੀ ਪੂਰੀ ਹੋ ਚੁੱਕੀ ਹੈ ।ਆਮ ਆਦਮੀ ਪਾਰਟੀ ਦੇ ਉਮੀਦਵਾਰ ਮੋਹਿੰਦਰ ਭਗਤ ਨੇ ਵੱਡੇ ਫ਼ਰਕ ਜਿੱਤ ਹਾਸਲ ਕਰ ਲਈ ਹੈ। ਸਵੇਰ ਤੋਂ ਰੁਝਾਨਾਂ ਵਿੱਚ ਮੋਹਿੰਦਰ ਭਗਤ ਅੱਗੇ ਰਹੇ। ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ 55246 ਹਾਸਲ ਕੀਤੀਆਂ। ਇਸ ਤਰ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ 37325 ਨਾਲ ਜਿੱਤ ਹਾਸਲ ਕੀਤੀ ਹੈ।
ਇਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ।ਆਮ ਆਦਮੀ ਪਾਰਟੀ ਦੇ ਉਮੀਦਵਾਰ ਮੋਹਿੰਦਰ ਭਗਤ ਨੂੰ ਚੋਣਾਂ ਜਿੱਤਣ ‘ਤੇ ਵਧਾਈ ਦਿੱਤੀ ਹੈ। ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਦੀ ਸਭ ਨੂੰ ਬਹੁਤ ਬਹੁਤ ਵਧਾਈ। ਮਾਨ ਨੇ ਕਿਹਾ ਕਿ ਵੱਡੀ ਲੀਡ ਨਾਲ ਮਿਲੀ ਜਿੱਤ ਇਹ ਦਰਸਾਉਂਦੀ ਹੈ ਕਿ ਪੰਜਾਬ ਭਰ ਦੇ ਲੋਕ ਸਾਡੀ ਸਰਕਾਰ ਦੇ ਕੰਮਾਂ ਤੋਂ ਬੇਹੱਦ ਖੁਸ਼ ਹਨ…ਜ਼ਿਮਨੀ ਚੋਣ ਦੌਰਾਨ ਕੀਤੇ ਵਾਅਦੇ ਅਨੁਸਾਰ ਜਲੰਧਰ ਵੈਸਟ ਨੂੰ ਵੀ ਅਸੀਂ ਬੈਸਟ ਬਣਾਵਾਂਗੇ…ਮੋਹਿੰਦਰ ਭਗਤ ਜੀ ਨੂੰ ਬਹੁਤ ਬਹੁਤ ਮੁਬਾਰਕਾਂ…।
ਜਲੰਧਰ ‘ਚ ‘ਆਪ’ ਦੀ ਜਿੱਤ ‘ਤੇ CM ਮਾਨ ਦਾ ਬਿਆਨ
ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਦੀ ਸਭ ਨੂੰ ਬਹੁਤ ਬਹੁਤ ਵਧਾਈ। ਵੱਡੀ ਲੀਡ ਨਾਲ ਮਿਲੀ ਜਿੱਤ ਇਹ ਦਰਸਾਉਂਦੀ ਹੈ ਕਿ ਪੰਜਾਬ ਭਰ ਦੇ ਲੋਕ ਸਾਡੀ ਸਰਕਾਰ ਦੇ ਕੰਮਾਂ ਤੋਂ ਬੇਹੱਦ ਖੁਸ਼ ਹਨ…ਜ਼ਿਮਨੀ ਚੋਣ ਦੌਰਾਨ ਕੀਤੇ ਵਾਅਦੇ ਅਨੁਸਾਰ ਜਲੰਧਰ ਵੈਸਟ ਨੂੰ ਵੀ ਅਸੀਂ ਬੈਸਟ ਬਣਾਵਾਂਗੇ…ਮੋਹਿੰਦਰ ਭਗਤ ਜੀ ਨੂੰ ਬਹੁਤ ਬਹੁਤ ਮੁਬਾਰਕਾਂ…।
ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਦੀ ਸਭ ਨੂੰ ਬਹੁਤ ਬਹੁਤ ਵਧਾਈ… ਵੱਡੀ ਲੀਡ ਨਾਲ ਮਿਲੀ ਜਿੱਤ ਇਹ ਦਰਸਾਉਂਦੀ ਹੈ ਕਿ ਪੰਜਾਬ ਭਰ ਦੇ ਲੋਕ ਸਾਡੀ ਸਰਕਾਰ ਦੇ ਕੰਮਾਂ ਤੋਂ ਬੇਹੱਦ ਖੁੱਸ਼ ਹਨ…ਜ਼ਿਮਨੀ ਚੋਣ ਦੌਰਾਨ ਕੀਤੇ ਵਾਅਦੇ ਅਨੁਸਾਰ ਜਲੰਧਰ ਵੈਸਟ ਨੂੰ ਵੀ ਅਸੀਂ ਬੈਸਟ…
— Bhagwant Mann (@BhagwantMann) July 13, 2024
ਲੋਕਾਂ ਦਾ ਫ਼ਤਵਾ ਸਿਰ ਮੱਥੇ : ਸੁਨੀਲ ਜਾਖੜ
ਇਸ ਤੋਂ ਬਾਅਦ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਵੀ ਜਲੰਧਰ ਜ਼ਿਮਨੀ ਚੋਣਾਂ ‘ਤੇ ਆਪਣੀ ਪ੍ਰਤੀਕਰਮ ਦਿੰਦਿਆਂ ਲੋਕਾਂ ਦੇ ਫ਼ਤਵੇ ਨੂੰ ਮੰਨਜ਼ੂਰ ਕੀਤਾ ਹੈ। ਉਨ੍ਹਾਂ ਨੇ ਵੀ ਇੱਕ ਪੋਸਟ ਸਾਂਝੀ ਕਰਦਿਆਂ ਕਿਹਾ ਕਿ ‘ਜਲੰਧਰ ਦੋ ਲੋਕਾਂ ਦਾ ਫ਼ਤਵਾ ਸਿਰ ਮੱਥੇ। ਮੁੱਖ ਮੰਤਰੀ ਨੇ ਪ੍ਰਚਾਰ ਦੌਰਾਨ ਜੋ ਵਾਅਦੇ ਕੀਤੇ ਸੀ, ਜੋ ਸਫ਼ਾਈ ਅਭਿਆਨ ਸ਼ੁਰੂ ਕੀਤੇ ਸੀ, ਆਸ ਹੈ ਹੁਣ ਉਹ ਕੰਮ ਹੋਰ ਤੇਜੀ ਨਾਲ ਕਰਨ ਦਾ ਫ਼ਰਜ ਸਰਕਾਰ ਅਦਾ ਕਰੇਗੀ।ਹੁਣ ‘ਆਪ’ ਸਰਕਾਰ ਤੋਂ ਇਹ ਉਮੀਦ ਕਰਦੇ ਹਾਂ ਕਿ ਉਹ ਸਾਰੇ ਪੰਜਾਬ ਵਿੱਚ ਵਿਕਾਸ ਦੇ ਕੰਮ ਸ਼ੁਰੂ ਕਰਵਾਏਗੀ, ਲੋਕਾਂ ਦੀ ਹੋ ਰਹੀ ਖੱਜਲ-ਖੁਆਰੀ ਰੁਕਵਾਏਗੀ। ਬੇਲਗਾਮ ਭ੍ਰਿਸ਼ਟਾਚਾਰ ‘ਤੇ ਰੋਕ ਲਗਵਾਏਗੀ ਅਤੇ ਅਮਨ ਕਾਨੂੰਨ ਦੀ ਸਥਿਤੀ ਵਿੱਚ ਸੁਧਾਰ ਕਰੇਗੀ।
ਜਲੰਧਰ ਜ਼ਿਮਨੀ ਚੋਣਾਂ ਨੂੰ ਚੋਣ ਪ੍ਰਣਾਲੀ ਦਾ ਮਜ਼ਾਕ : ਖਹਿਰਾ
ਇਸ ਤੋਂ ਇਲਾਵਾ ਕਾਂਗਰਸ ਦੇ ਵਿਦਾਇਕ ਸੁਖਪਾਲ ਖਹਿਰਾ ਨੇ ਜਲੰਧਰ ਜ਼ਿਮਨੀ ਚੋਣਾਂ ਨੂੰ ਚੋਣ ਪ੍ਰਣਾਲੀ ਦਾ ਮਜ਼ਾਕ ਦੱਸਿਆ ਹੈ। ਉਨ੍ਹਾਂ ਨੇ ਇੱਕ ਟਵੀਟ ਕਰਦਿਆਂ ਕਿਹਾ ਕਿ ਜਲੰਧਰ ਦੇ ਜ਼ਿਮਨੀ ਚੋਣ ਨਤੀਜੇ ਸਾਡੀ ਚੋਣ ਪ੍ਰਣਾਲੀ ਦਾ ਮਜ਼ਾਕ ਅਤੇ ਮਜ਼ਾਕ ਤੋਂ ਸਿਵਾਏ ਕੁਝ ਨਹੀਂ!
ਆਮ ਆਦਮੀ ਪਾਰਟੀ ਜਿਸ ਨੇ ਲੋਕ ਸਭਾ ਚੋਣਾਂ ਦੌਰਾਨ ਸਿਰਫ 40 ਦਿਨ ਪਹਿਲਾਂ ਮਾਮੂਲੀ 15 ਹਜ਼ਾਰ ਵੋਟਾਂ ਨਾਲ ਆਪਣੀ ਜ਼ਮਾਨਤ ਜਮ੍ਹਾ ਗੁਆ ਦਿੱਤੀ ਸੀ, ਨੇ ਸ਼ਾਨਦਾਰ 37 ਹਜ਼ਾਰ ਵੋਟਾਂ ਦੇ ਫਰਕ ਨਾਲ ਜਿੱਤ ਪ੍ਰਾਪਤ ਕੀਤੀ ਹੈ! ਮੈਨੂੰ ਯਕੀਨ ਹੈ ਕਿ ਧਰਤੀ ਦੀ ਕੋਈ ਵੀ ਸਰਕਾਰ 40 ਦਿਨਾਂ ਵਿੱਚ ਲੋਕਾਂ ਦੀ ਦੁਰਦਸ਼ਾ ਸੁਧਾਰਨ ਲਈ ਕੁਝ ਨਹੀਂ ਕਰ ਸਕਦੀ! ਜਾਂ ਇੰਨੇ ਥੋੜ੍ਹੇ ਸਮੇਂ ਵਿੱਚ ਵਿਕਾਸ ਕਾਰਜ ਕਰਵਾਓ!
The results of Jalandhar by election is nothing but joke & mockery of our electoral system! @AamAadmiParty which lost its security deposit with a meager 15K votes just 40 days ago during Lok Sabha polls has won by a staggering 37K votes margin !. I’m sure no govt on earth can do… pic.twitter.com/3tnycsRF6v
— Sukhpal Singh Khaira (@SukhpalKhaira) July 13, 2024
ਖਹਿਰਾ ਨੇ ਕਿਹਾ ਕਿ ਭਗਵੰਤ ਮਾਨ ਅਤੇ ਉਸ ਦੇ ਮੰਤਰੀਆਂ ਦੇ ਸਮੂਹ ਨੇ ਇਸ ਫੈਸਲੇ ਨੂੰ ਸਰਕਾਰੀ ਮਸ਼ੀਨਰੀ ਦੀ ਘੋਰ ਦੁਰਵਰਤੋਂ ਤੋਂ ਇਲਾਵਾ ਪੈਸੇ, ਸ਼ਰਾਬ ਆਦਿ ਨਾਲ ਵੋਟਰਾਂ ਨੂੰ ਭ੍ਰਿਸ਼ਟ ਕਰਕੇ ਹਰ ਸੰਭਵ ਤਰੀਕੇ ਨਾਲ ਖਰੀਦ ਲਿਆ ਹੈ! ਇਸ ਹੇਰਾਫੇਰੀ ਵਾਲੇ ਫੈਸਲੇ ਨੇ ਦੋ ਅਹਿਮ ਪਹਿਲੂਆਂ ਨੂੰ ਨਕਾਰਾਤਮਕ ਤੌਰ ‘ਤੇ ਉਜਾਗਰ ਕੀਤਾ ਹੈ।
1) ਉੱਚ ਨੈਤਿਕ ਮਾਪਦੰਡਾਂ ਨਾਲ ਆਪਣੀ ਪਾਰੀ ਦੀ ਸ਼ੁਰੂਆਤ ਕਰਨ ਵਾਲੀ ‘ਆਪ’ ਨੇ ਭਾਵੇਂ ਚੋਣ ਜਿੱਤੀ ਹੋਵੇ ਪਰ ਅੰਤਰ ਵਾਲੀ ਪਾਰਟੀ (ਕੱਟਰ-ਇਮਾਨਦਾਰ) ਹੋਣ ਦੀ ਆਪਣੀ ਇਮਾਨਦਾਰੀ ਅਤੇ ਵੱਕਾਰ ਨੂੰ ਗੁਆ ਦਿੱਤਾ ਹੈ ਕਿਉਂਕਿ ਉਨ੍ਹਾਂ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਰਵਾਇਤੀ ਪਾਰਟੀਆਂ ਦਾ ਹਾਈ ਜੈਕ ਚੋਣਾਂ!
2) ECI ਨੇ ਆਜ਼ਾਦ ਅਤੇ ਨਿਰਪੱਖ ਚੋਣ ਕਰਵਾਉਣ ਲਈ ਭਰੋਸੇਯੋਗਤਾ ਗੁਆ ਦਿੱਤੀ ਹੈ! ਇਸ ਨੂੰ ਮੁੱਖ ਮੰਤਰੀ, ਮੰਤਰੀਆਂ ਅਤੇ ਸੰਵਿਧਾਨਕ ਅਹੁਦਿਆਂ ‘ਤੇ ਕਾਬਜ਼ ਸਾਰੇ ਲੋਕਾਂ ਨੂੰ ਜ਼ਿਮਨੀ ਚੋਣ ਵਿਚ ਹਿੱਸਾ ਲੈਣ ‘ਤੇ ਪਾਬੰਦੀ ਲਗਾਉਣ ਤੋਂ ਇਲਾਵਾ ਅਧਿਕਾਰੀਆਂ ਨੂੰ ਦਿਲਚਸਪੀ ਵਾਲੀ ਪਾਰਟੀ ਬਣਨ ਤੋਂ ਰੋਕਣ ‘ਤੇ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ!
ਇਸ ਨੂੰ ਪਿਛਲੇ 10 ਸਾਲਾਂ ਵਿੱਚ ਹੋਈਆਂ ਸਾਰੀਆਂ ਚੋਣਾਂ ਦੇ ਨਤੀਜਿਆਂ ਦਾ ਵਿਸ਼ਲੇਸ਼ਣ ਕਰਨਾ ਚਾਹੀਦਾ ਹੈ ਅਤੇ ਵੱਡੇ ਚੋਣ ਸੁਧਾਰ ਕਰਨੇ ਚਾਹੀਦੇ ਹਨ ਜੇਕਰ ਇਹ ਸਾਡੇ ਲੋਕਤੰਤਰ ਨੂੰ ਵਧਣ-ਫੁੱਲਣਾ ਅਤੇ ਆਪਣੀ ਸਾਖ ਨੂੰ ਬਚਾਉਣਾ ਚਾਹੁੰਦਾ ਹੈ, ਕਿਉਂਕਿ ਇਸ ਤਰ੍ਹਾਂ ਦੀਆਂ ਉਪ-ਚੋਣਾਂ ਲੋਕਤੰਤਰ ਦਾ ਇੱਕ ਮਜ਼ਾਕ ਅਤੇ ਬਲਾਤਕਾਰ ਤੋਂ ਇਲਾਵਾ ਕੁਝ ਨਹੀਂ ਹਨ।