The Khalas Tv Blog Punjab ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ’ਤੇ CM ਮਾਨ ਦਾ ਬਿਆਨ
Punjab

ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ’ਤੇ CM ਮਾਨ ਦਾ ਬਿਆਨ

ਅੰਮ੍ਰਿਤਸਰ : ਦਰਬਾਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਚੱਲੀ ਗੋਲੀ ਦੀ ਘਟਨਾ ’ਤੇ ਮੁੱਖ ਮੰਤਰੀ ਭਗਵੇਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਅੱਜ ਇੱਕ ਵੱਡੀ ਵਾਰਦਾਤ ਹੋਣ ਤੋਂ ਰੋਕਿਆ। ਪੰਜਾਬ ਪੁਲਿਸ ਦੀ ਮੁਸਤੈਦੀ ਦਾ ਨਤੀਜਾ ਹੈ ਜੋ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਨਾਕਾਮ ਹੋਈ ਹੈ।

ਮਾਨ ਨੇ ਇੱਕ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਨੇ ਅੱਜ ਇੱਕ ਵੱਡੀ ਵਾਰਦਾਤ ਹੋਣ ਤੋਂ ਰੋਕਿਆ। ਪੰਜਾਬ ਪੁਲਿਸ ਦੀ ਮੁਸਤੈਦੀ ਦਾ ਨਤੀਜਾ ਹੈ ਜੋ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਨਾਕਾਮ ਹੋਈ ਹੈ। ਪੁਲਿਸ ਨੇ ਆਪਣੀ ਮੁਸਤੈਦੀ ਨਾਲ ਮੌਕੇ ‘ਤੇ ਹੀ ਹਮਲਾਵਰ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਕਾਮਯਾਬੀ ਹਾਸਲ ਕੀਤੀ।

ਮਾਨ ਨੇ ਕਿਹਾ ਕਿ ਮੈਂ ਪੁਲਿਸ ਦੀ ਮੁਸਤੈਦੀ ਦੀ ਸ਼ਲਾਘਾ ਕਰਦਾ ਹਾਂ, ਸੁਖਬੀਰ ਬਾਦਲ ਜੀ ‘ਤੇ ਹੋਏ ਹਮਲੇ ਦੀ ਮੈਂ ਸਖ਼ਤ ਨਿੰਦਾ ਕਰਦਾ ਹਾਂ। ਮੈਂ ਪੁਲਿਸ ਨੂੰ ਸਖ਼ਤ ਨਿਰਦੇਸ਼ ਜਾਰੀ ਕਰ ਦਿੱਤੇ ਨੇ ਕਿ ਇਸ ਘਟਨਾ ਦੀ ਤੁਰੰਤ ਜਾਂਚ ਕਰਕੇ ਰਿਪੋਰਟ ਸੌਂਪਣ।

Exit mobile version