Punjab

ਧਰਨੇ ਤੇ ਪ੍ਰਦਰਸ਼ਨਾਂ ਨੂੰ ਲੈ ਕੇ CM ਮਾਨ ਦੀ ਸਖ਼ਤ ਚੇਤਾਵਨੀ

ਪੰਜਾਬ ਵਿੱਚ ਹੋ ਰਹੇ ਧਰਨੇ ਪ੍ਰਦਰਸ਼ਨਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਖ਼ਤ ਚੇਤਾਵਨੀ ਦਿੱਤੀ ਹੈ। ਮਾਨ ਨੇ ਕਿਹਾ ਕਿ ਹਰ ਰੋਜ਼ ਰੇਲ ਰੋਕਣ ਅਤੇ ਸੜਕਾਂ ’ਤੇ ਪ੍ਰਦਰਸ਼ਨ ਕਰਨ ਵਾਲੇ ਐਲਾਨ ਆਮ ਲੋਕਾਂ ਨੂੰ ਤੰਗ ਪਰੇਸ਼ਾਨ ਕਰਨ ਵਾਲੇ ਹਨ।

ਉਨ੍ਹਾਂ ਨੇ ਇੱਕ ਟਵੀਟ ਕਰਦਿਆਂ ਕਿਹਾ ਕਿ ਮਾਨ ਨੇ ਸੜਕਾਂ ਜਾਮ ਕਰਨ ਅਤੇ ਰੇਲਾਂ ਰੋਕਣ ਵਾਲਿਆਂ ਨੂੰ  ਸਿੱਧੀ ਚਿਤਾਵਨੀ ਦਿੱਤੀ ਹੈ। ਮੁੱਖ ਮੰਤਰੀ ਨੇ ਸਿੱਧੇ ਤੌਰ ‘ਤੇ ਅਜਿਹਾ ਨਾ ਕਰਨ ਲਈ ਤਾੜਨਾ ਕੀਤੀ ਹੈ। ਮੁੱਖ ਮੰਤਰੀ ਨੇ ਆਖਿਆ ਹੈ ਕਿ ਪੰਜਾਬ ਵਿਚ ਸੜਕਾਂ ਰੋਕਣ ਜਾਂ ਰੇਲਾਂ ਰੋਕਣ ਜਾਂ ਆਮ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਅਤੇ ਰੋਜ਼ਾਨਾ ਦੇ ਕੰਮਾਂ ਕਾਰਾਂ ‘ਚ ਵਿਘਨ ਪਾਉਣ ਵਾਲੇ ਕੋਈ ਵੀ ਐਲਾਨ, ਧਰਨੇ ਜਾਂ ਹੜਤਾਲਾਂ, ਪਬਲਿਕ ਦੇ ਵਿਰੁੱਧ ਮੰਨੇ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਸਾਰੀਆਂ ਸੰਸਥਾਵਾਂ, ਜਥੇਬੰਦੀਆਂ ਅਤੇ ਯੂਨੀਅਨਾਂ ਧਿਆਨ ਦੇਣ। ਜੇਕਰ ਤੁਸੀਂ ਵਿਰੋਧ ਵੀ ਕਰਨਾ ਹੈ ਤਾਂ ਇਸ ਦੇ ਹੋਰ ਵੀ ਕਈ ਤਰੀਕੇ ਹੁੰਦੇ ਹਨ, ਸਿਰਫ਼ ਲੋਕਾਂ ਨੂੰ ਤੰਗ ਕਰਨਾ ਸਹੀ ਨਹੀਂ ਹੈ, ਵਰਨਾ ਸਖ਼ਤ ਕਾਨੂੰਨੀ ਕਾਰਵਾਈ ਲਈ ਤਿਆਰ ਰਹਿਣ। ਪੰਜਾਬ ਦੇ ਮਿਹਨਤੀ ਲੋਕਾਂ ਦੇ ਹਿੱਤ ‘ਚ ਜਾਰੀ।