The Khalas Tv Blog International CM ਮਰੀਅਮ ਨਵਾਜ਼ ਨੇ ਭਾਰਤੀ ਸਿੱਖ ਸ਼ਰਧਾਲੂਆਂ ਨਾਲ ਕੀਤੀ ਮੁਲਾਕਾਤ
International Punjab

CM ਮਰੀਅਮ ਨਵਾਜ਼ ਨੇ ਭਾਰਤੀ ਸਿੱਖ ਸ਼ਰਧਾਲੂਆਂ ਨਾਲ ਕੀਤੀ ਮੁਲਾਕਾਤ

ਪਾਕਿਸਤਾਨ ਦੇ ਪੰਜਾਬ ਸੂਬੇ ਦੀ ਮੁੱਖ ਮੰਤਰੀ ਮਰੀਅਮ ਨਵਾਜ਼ (Pakistan’s Punjab Chief Minister Maryam Nawaz) ਨੇ ਵੀਰਵਾਰ ਨੂੰ ਸਿੱਖ ਸ਼ਰਧਾਲੂਆਂ ਦੇ ਇੱਕ ਸਮੂਹ ਨਾਲ ਮੁਲਾਕਾਤ ਕੀਤੀ। ਜਾਣਕਾਰੀ ਮੁਤਾਬਕ ਸ਼ਰਧਾਲੂਆਂ ਦੇ ਸਮੂਹ ‘ਚ ਜ਼ਿਆਦਾਤਰ ਲੋਕ ਭਾਰਤ ਤੋਂ ਆਏ ਸਨ। ਮਰੀਅਮ ਨੇ ਕਰਤਾਰਪੁਰ ਦੇ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਲੋਕਾਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਿਤਾ ਨਵਾਜ਼ ਸ਼ਰੀਫ ਨੇ ਕਿਹਾ ਸੀ ਕਿ ਦੇਸ਼ ਨੂੰ ਆਪਣੇ ਗੁਆਂਢੀਆਂ ਨਾਲ ਨਹੀਂ ਲੜਨਾ ਚਾਹੀਦਾ।

ਹਾਲ ਹੀ ਵਿੱਚ ਮਰੀਅਮ ਨਵਾਜ਼ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ ਕਿ ਪਾਕਿਸਤਾਨ ਪੰਜਾਬ ਕਮ ਮਰੀਅਮ ਨਵਾਜ਼ ਕਰਤਾਰਪੁਰ ਵਿੱਚ ਭਾਰਤੀ ਸਿੱਖ ਸ਼ਰਧਾਲੂ ਨੂੰ ਮਿਲੇ ਅਤੇ ਗਲੇ ਮਿਲੇ ਅਤੇ ਕਿਹਾ ਕਿ ਯਾਦ ਹੈ ਕਿ ਉਸ ਦੇ ਦਾਦਾ ਜੀ ਅੰਮ੍ਰਿਤਸਰ ਦੇ ਰਹਿਣ ਵਾਲੇ ਸਨ।

ਉਨ੍ਹਾਂ ਨੇ ਯਾਦ ਕੀਤਾ ਕਿ ਉਨ੍ਹਾਂ ਦੇ ਪਿਤਾ ਨਵਾਜ਼ ਸ਼ਰੀਫ ਨੇ ਕਿਹਾ ਸੀ ਕਿ ਦੇਸ਼ ਨੂੰ ਅਪਣੇ ਗੁਆਂਢੀਆਂ ਨਾਲ ਨਹੀਂ ਲੜਨਾ ਚਾਹੀਦਾ। ਭਾਰਤ ਤੋਂ ਲਗਭਗ 2,400 ਸਿੱਖ ਵਿਸਾਖੀ ਸਮਾਗਮਾਂ ਵਿਚ ਹਿੱਸਾ ਲੈਣ ਪਾਕਿਸਤਾਨ ਗਏ ਹਨ।  ।

ਕਰਤਾਰਪੁਰ ਦੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਮਰੀਅਮ ਨੇ ਅਪਣੇ ਪਿਤਾ ਅਤੇ ਤਿੰਨ ਵਾਰ ਸਾਬਕਾ ਪ੍ਰਧਾਨ ਮੰਤਰੀ ਰਹਿ ਚੁੱਕੇ ਨਵਾਜ਼ ਸ਼ਰੀਫ਼ ਦੇ ਹਵਾਲੇ ਨਾਲ ਕਿਹਾ, “ਸਾਨੂੰ ਅਪਣੇ ਗੁਆਂਢੀਆਂ ਨਾਲ ਨਹੀਂ ਲੜਨਾ ਚਾਹੀਦਾ। ਸਾਨੂੰ ਉਨ੍ਹਾਂ ਲਈ ਅਪਣੇ ਦਿਲ ਖੋਲ੍ਹਣ ਦੀ ਲੋੜ ਹੈ।”

ਮਰੀਅਮ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਪਾਕਿਸਤਾਨ ਵਿਚ ਸਰਕਾਰੀ ਪੱਧਰ ‘ਤੇ ਵਿਸਾਖੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ, “ਇਹ ਮੇਰਾ ਪੰਜਾਬ ਹੈ ਅਤੇ ਅਸੀਂ ਸਾਰੇ ਘੱਟ ਗਿਣਤੀ ਤਿਉਹਾਰ ਹੋਲੀ, ਈਸਟਰ ਅਤੇ ਵਿਸਾਖੀ ਇਕੱਠੇ ਮਨਾ ਰਹੇ ਹਾਂ।”

ਉਨ੍ਹਾਂ ਅੱਗੇ ਕਿਹਾ, “ਅਸੀਂ ਇਥੇ ਭਾਰਤੀ ਪੰਜਾਬ ਦੇ ਲੋਕਾਂ ਵਾਂਗ ਪੰਜਾਬੀ ਬੋਲਣਾ ਚਾਹੁੰਦੇ ਹਾਂ। ਮੇਰੇ ਦਾਦਾ ਜੀ ਮੀਆਂ ਸ਼ਰੀਫ ਜਾਤੀ ਉਮਰਾ ਅੰਮ੍ਰਿਤਸਰ ਦੇ ਵਸਨੀਕ ਸਨ। ਜਦੋਂ ਇਕ ਪੰਜਾਬੀ ਭਾਰਤੀ ਜਾਤੀ ਉਮਰਾ ਦੀ ਮਿੱਟੀ ਲੈ ਕੇ ਆਏ, ਤਾਂ ਮੈਂ ਉਸ ਨੂੰ ਉਨ੍ਹਾਂ ਦੀ ਕਬਰ ‘ਤੇ ਰੱਖ ਦਿਤਾ”। ਮਰੀਅਮ (50) ਨੂੰ ਨਵਾਜ਼ ਸ਼ਰੀਫ਼ ਦੀ ਸਿਆਸੀ ਉੱਤਰਾਧਿਕਾਰੀ ਮੰਨਿਆ ਜਾਂਦਾ ਹੈ। ਉਹ ਫਰਵਰੀ ਵਿਚ ਪਾਕਿਸਤਾਨ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਚੁਣੀ ਗਈ ਸੀ।

 

Exit mobile version