The Khalas Tv Blog India CM ਨਾਇਬ ਸੈਣੀ ਦਾ ਪੰਜਾਬ ਦੇ ਵਿਰੋਧ ਨੂੰ ਲੈ ਕੇ ਵੱਡਾ ਬਿਆਨ, ‘ਚੰਡੀਗੜ੍ਹ ’ਤੇ ਹਰਿਆਣਾ ਦਾ ਵੀ ਹੱਕ’
India Punjab

CM ਨਾਇਬ ਸੈਣੀ ਦਾ ਪੰਜਾਬ ਦੇ ਵਿਰੋਧ ਨੂੰ ਲੈ ਕੇ ਵੱਡਾ ਬਿਆਨ, ‘ਚੰਡੀਗੜ੍ਹ ’ਤੇ ਹਰਿਆਣਾ ਦਾ ਵੀ ਹੱਕ’

ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤ ਦੀ ਉਸਾਰੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂ ਆਹਮੋ-ਸਾਹਮਣੇ ਹਨ। ਅੱਜ ਇਸ ਮੁੱਦੇ ਨੂੰ ਲੈ ਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਹੈ।

ਇਸ ਦੇ ਨਾਲ ਹੀ ਇਸ ਮਾਮਲੇ ‘ਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਹੈ ਕਿ ਚੰਡੀਗੜ੍ਹ ‘ਤੇ ਹਰਿਆਣਾ ਦਾ ਵੀ ਹੱਕ ਹੈ। ਭਗਵੰਤ ਮਾਨ ਨੂੰ ਗਲਤ ਰਾਜਨੀਤੀ ਤੋਂ ਉਪਰ ਉਠ ਕੇ ਕੰਮ ਕਰਨਾ ਚਾਹੀਦਾ ਹੈ।

ਸੀਐਮ ਸੈਣੀ ਨੇ ਕਿਹਾ ਹੈ ਕਿ ਭਗਵੰਤ ਮਾਨ ਨੂੰ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਨਾ ਚਾਹੀਦਾ ਹੈ। ਬੇਲੋੜੇ ਮੁੱਦਿਆਂ ‘ਤੇ ਲੋਕਾਂ ਦਾ ਧਿਆਨ ਨਾ ਭਟਕਾਓ। ਪਹਿਲਾਂ ਸਤਲੁਜ-ਯਮੁਨਾ ਲਿੰਕ (SYL) ‘ਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕੀਤਾ। ਅਜੇ ਵੀ ਉਹੀ ਕਰ ਰਿਹਾ ਹੈ। ਪੰਜਾਬ ਸਾਡਾ ਵੱਡਾ ਭਰਾ ਹੈ। ਉਥੋਂ ਦੇ ਕਿਸਾਨ ਹਰਿਆਣਾ ਨੂੰ ਪਾਣੀ ਦੇਣਾ ਚਾਹੁੰਦੇ ਹਨ।

Exit mobile version