India Punjab

ਹਰਿਆਣਾ ਦੇ CM ਦਾ ਮੁੜ ਕਿਸਾਨੀ ਅੰਦੋਲਨ ਵੱਲ ਗਿਆ ਧਿਆਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਪਿਛਲੇ ਲੰਮੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਹਨ। ਇਸ ਦਰਮਿਆਨ ਸਿਆਸੀ ਲੀਡਰਾਂ ਵੱਲੋਂ ਕਿਸਾਨੀ ਅੰਦੋਲਨ ‘ਤੇ ਲਗਾਤਾਰ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਸਿਆਸੀ ਲੀਡਰਾਂ ਵੱਲੋਂ ਹੁਣ ਕਰੋਨਾ ਨੂੰ ਆਧਾਰ ਬਣਾ ਕੇ ਕਿਸਾਨੀ ਅੰਦੋਲਨ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨਾਂ ਨੂੰ ਕਰੋਨਾ ਮਹਾਂਮਾਰੀ ਦਾ ਹਵਾਲਾ ਦਿੰਦਿਆਂ ਆਪਣਾ ਰੋਸ ਪ੍ਰਦਰਸ਼ਨ ਖ਼ਤਮ ਕਰ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨੀ ਅੰਦੋਲਨ ਕਾਰਨ ਪਿੰਡਾਂ ਵਿੱਚ ਵੀ ਕਰੋਨਾ ਦੀ ਲਾਗ ਫੈਲ ਰਹੀ ਹੈ, ਕਿਉਂਕਿ ਲੋਕਾਂ ਦਾ ਕਿਸਾਨੀ ਅੰਦੋਲਨ ਵਿੱਚ ਆਉਣਾ-ਜਾਣਾ ਲੱਗਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ, “ਕਈ ਪਿੰਡਾਂ ਵਿੱਚ ਹੌਟਸਪੌਟ ਉੱਭਰ ਆਏ ਹਨ। ਜੇਕਰ ਕਿਸਾਨ ਚਾਹੁਣ ਤਾਂ ਉਹ ਆਪਣੇ ਅੰਦੋਲਨ ਨੂੰ ਮੁੜ ਸ਼ੁਰੂ ਕਰ ਸਕਦੇ ਹਨ ਪਰ ਉਨ੍ਹਾਂ ਨੂੰ ਇਸ ਵੇਲੇ ਆਪਣਾ ਅੰਦੋਲਨ ਖਤਮ ਕਰ ਦੇਣਾ ਚਾਹੀਦਾ ਹੈ।