ਅੰਮ੍ਰਿਤਸਰ: ਪੰਜਾਬ ਦੌਰੇ ‘ਤੇ ਅੰਮ੍ਰਿਤਸਰ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸਤਲੁਜ ਯਮੁਨਾ ਲਿੰਕ (SYL) ‘ਤੇ ਕਿਹਾ ਕਿ ਕੁਝ ਗੱਲਾਂ ਅਜੇ ਵੀ ਵਿਚਾਰ ਅਧੀਨ ਹਨ। ਇਸ ਤੋਂ ਬਾਅਦ ਵੀ ਜੇਕਰ ਕੋਈ ਹੱਲ ਨਹੀਂ ਨਿਕਲਦਾ ਤਾਂ ਸੁਪਰੀਮ ਕੋਰਟ ਤੱਕ ਜਾਣਗੇ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਅਦਾਲਤ ਦੇ ਫੈਸਲੇ ਨੂੰ ਸਵੀਕਾਰ ਕਰੇਗਾ। ਅੰਮ੍ਰਿਤਸਰ ਪਹੁੰਚੇ ਸੀਐਮ ਮਨੋਹਰ ਲਾਲ ਨੇ ਜਲ੍ਹਿਆਂਵਾਲਾ ਬਾਗ ਵਿਖੇ ਆਜ਼ਾਦੀ ਘੁਲਾਟੀਆਂ ਨੂੰ ਨਮਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਅੱਜ ਅਸੀਂ ਆਪਣੇ ਸ਼ਹੀਦਾਂ ਦੀ ਬਦੌਲਤ ਹੀ ਆਜ਼ਾਦ ਹਵਾ ਵਿੱਚ ਸਾਹ ਲੈ ਰਹੇ ਹਾਂ।
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਚਐਸਜੀਪੀਸੀ) ਬਾਰੇ ਉਨ੍ਹਾਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਸਿੱਖਾਂ ਦੇ ਮਾਮਲਿਆਂ ਵਿੱਚ ਦਖ਼ਲ ਨਹੀਂ ਦਿੰਦੀ। ਇਸ ਦੌਰਾਨ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਾਲਾਂ ਤੋਂ ਇੱਛਾ ਸੀ ਕਿ ਉਹ ਇੱਥੇ ਮੱਥਾ ਟੇਕਣ ਅਤੇ ਆਮ ਲੋਕਾਂ ਲਈ ਅਰਦਾਸ ਕਰਨ।
CM ਦੀ ਫੇਰੀ ‘ਤੇ ਬਾਜਵਾ ਦਾ ਤਿੱਖਾ ਪ੍ਰਤੀਕਰਮ
ਮੁੱਖ ਮੰਤਰੀ ਦੇ ਪੰਜਾਬ ਦੌਰੇ ‘ਤੇ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਪੰਜਾਬ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੁਰੰਤ ਚੰਡੀਗੜ੍ਹ ਪੰਜਾਬ ਨੂੰ ਸੌਂਪ ਦੇਵੇ।
Chandigarh was carved out of Punjab villages and it is the only state to have been deprived of its original capital.
— Partap Singh Bajwa (@Partap_Sbajwa) December 3, 2022
ਉਨ੍ਹਾਂ ਨੇ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਚੰਡੀਗੜ੍ਹ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਕੇਂਦਰ ਸਰਕਾਰ ਕੋਲ ਉਠਾਉਣ ਕਿਉਂਕਿ ਇਹ ਚੰਡੀਗੜ੍ਹ ਪੰਜਾਬ ਦਾ ਅਟੁੱਟ ਅੰਗ ਰਿਹਾ ਹੈ।
Enough of delay & politics over Chandigarh. The BJP led union government should immediately transfer Chandigarh to Punjab. Bhagwant Mann must call an all party meet and take up the issue with the centre strongly.
— Partap Singh Bajwa (@Partap_Sbajwa) December 3, 2022