Punjab

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀਆਂ ਵਿਕਾਸ ਮੁਖੀ ਨੀਤੀਆਂ ਸਿਰ ਬੰਨ੍ਹਿਆ ਚੋਣਾਂ ਦੀ ਸ਼ਾਨਦਾਰ ਜਿੱਤ ਦਾ ਸਿਹਰਾ

ਸੁਨੀਲ ਜਾਖੜ, ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ ਨੇ ਵੀ ਦਿੱਤੀ ਜੇਤੂ ਉਮੀਦਵਾਰਾਂ ਨੂੰ ਵਧਾਈ

ਦ ਖ਼ਾਲਸ ਬਿਊਰੋ(ਜਗਜੀਵਨ ਮੀਤ):- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਗਰ ਨਿਗਮ ਚੋਣਾਂ ਵਿੱਚ ਕਾਂਗਰਸ ਦੀ ਸ਼ਾਨਦਾਰ ਜਿੱਤ ਦਾ ਸਿਹਰਾ ਸਰਕਾਰ ਦੀਆਂ ਵਿਕਾਸ ਮੁਖੀ ਨੀਤੀਆਂ ਦੇ ਸਿਰ ਬੰਨ੍ਹਿਆ ਹੈ। ਕੈਪਟਨ ਨੇ ਕਿਹਾ ਕਿ ਵਿਰੋਧੀ ਧਿਰਾਂ ਸ਼੍ਰੋਮਣੀ ਅਕਾਲੀ ਦਲ, ਆਪ ਅਤੇ ਭਾਜਪਾ ਦੀਆਂ ਲੋਕ ਮਾਰੂ ਨੀਤਿਆਂ ਖਿਲਾਫ ਲੋਕਾਂ ਨੇ ਫ਼ਤਵਾ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਇਨਾਂ ਤਿੰਨਾਂ ਪਾਰਟੀਆਂ ਦੇ ਕਈ ਏਜੰਡੇ ਰੱਦ ਕਰ ਦਿੱਤੇ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਜਪਾ ਦੇ ਖੇਤੀ ਕਾਨੂੰਨਾਂ ਦਾ ਗੁੱਸਾ ਲੋਕਾਂ ਨੇ ਚੋਣਾਂ ਵਿੱਚ ਜਾਹਿਰ ਕਰ ਦਿੱਤਾ ਹੈ। ਕਾਂਗਰਸ ਦੇ ਮੁਕਾਬਲੇ ਅਕਾਲੀ ਦਲ, ਆਪ ਅਤੇ ਭਾਜਪਾ ਨੇੜੇ-ਤੇੜੇ ਵੀ ਨਹੀਂ ਹੈ।

ਚੋਣਾਂ ਤੇ ਪ੍ਰਤਿਕਿਰਿਆ ਦਿੰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਲੀਡਰਸ਼ਿਪ ਅਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਵਿਚ ਭਰੋਸਾ ਪ੍ਰਗਟਾਇਆ ਹੈ ਕਿਉਂਕਿ ਪੰਜਾਬ ਦੇ ਸੂਝਵਾਨ ਲੋਕ ਜਾਣਦੇ ਹਨ ਕਿ ਇਸ ਔਖੇ ਦੌਰ ਵਿਚ ਜਦ ਕੇਂਦਰ ਸਰਕਾਰ ਪੰਜਾਬ ਨਾਲ ਵਿਤਕਰਾ ਕਰ ਰਹੀ ਹੋਵੇ। ਜਾਖੜ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਇੰਨਾਂ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਵਿਕਾਸ ਦੇ ਏਂਜਡੇ ਤੇ ਮੋਹਰ ਲਾਈ ਹੈ।  

ਉੱਧਰ, ਸੁਖਬੀਰ ਬਾਦਲ ਨੇ ਵੀ ਟਵੀਟ ਕਰਕੇ ਅਕਾਲੀ ਦਲ ਦੇ ਬਹਾਦਰ ਵਰਕਰਾਂ ਦਾ ਧੰਨਵਾਦ ਕਰਦਿਆਂ ਜਿੱਤ ਹਾਸਲ ਕਰਨ ਵਾਲੇ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵਧਾਈ ਦਿੱਤੀ ਹੈ।

ਸਾਬਕਾ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਅਕਾਲੀ ਦਲ ਦੇ ਸਾਰੇ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਹਿੰਸਾ, ਬੂਥ ਕੈਪਚਰਿੰਗ ਤੇ ਹੋਰ ਮਾਮਲਿਆਂ ਦੇ ਹੁੰਦੇ ਹੋਏ ਅਕਾਲੀ ਦਲ 2022 ਵਿੱਚ ਸਰਕਾਰ ਬਣਾਇਗਾ।