The Khalas Tv Blog Punjab CM ਕੈਪਟਨ ਨੇ ਰੱਦ ਕੀਤਾ ਕਿਸਾਨ ਯੂਨੀਅਨਾਂ ਦਾ ਅਲਟੀਮੇਟਮ
Punjab

CM ਕੈਪਟਨ ਨੇ ਰੱਦ ਕੀਤਾ ਕਿਸਾਨ ਯੂਨੀਅਨਾਂ ਦਾ ਅਲਟੀਮੇਟਮ

‘ਦ ਖ਼ਾਲਸ ਬਿਊਰੋ:- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਯੂਨੀਅਨਾਂ ਦੇ ਇੱਕ ਹਫ਼ਤੇ ਦੇ ਅਲਟੀਮੇਟਮ ਨੂੰ ਰੱਦ ਕਰ ਦਿੱਤਾ ਹੈ।  ਕੈਪਟਨ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਵਿਧਾਨ ਸਭਾ ਦਾ ਵਿਸ਼ੇਸ਼  ਸੈਸ਼ਨ ਬੁਲਾਉਣ ਲਈ ਕਿਸਾਨ ਯੂਨੀਅਨਾਂ ਦੇ ਇਕ ਹਫ਼ਤੇ ਦੇ ਅਲਟੀਮੇਟਮ ਨੂੰ ਰੱਦ ਕਰਦਿਆਂ ਕਿਹਾ ਹੈ ਕਿ ਉਹ ਉਹੀ ਕਰਨਗੇ ਜੋ ਉਹ ਕਿਸਾਨਾਂ ਦੇ ਹਿੱਤ ਲਈ ਜ਼ਰੂਰੀ ਸਮਝਦੇ ਹਨ। ਉਨ੍ਹਾਂ ਕਿਹਾ ਕਿ ਹਾਲਾਂਕਿ ਉਨ੍ਹਾਂ ਪਹਿਲਾਂ ਹੀ ਲੋੜੀਂਦੀਆਂ ਸੋਧਾਂ ਲਿਆਉਣ ਲਈ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਐਲਾਨ ਕੀਤਾ ਸੀ, ਪਰ ਸਰਕਾਰ ਨੂੰ ਅਲਟੀਮੇਟਮ ਦੇ ਕੇ ਜਲਦਬਾਜ਼ੀ ਵਿਚ ਕਦਮ ਚੁੱਕਣ ਲਈ ਮਜਬੂਰ ਕਰਨ ਦਾ ਤਰੀਕਾ ਸਹੀ ਨਹੀਂ ਹੈ।

ਹਾਲਾਂਕਿ, ਕੈਪਟਨ ਨੇ ਪਹਿਲਾਂ ਹੀ ਕਿਹਾ ਸੀ ਕਿ ਉਹ ਬਿੱਲ ‘ਚ ਲੋੜੀਂਦੀਆਂ ਸੋਧਾਂ ਲਈ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣਗੇ। ਮੁੱਖ ਮੰਤਰੀ ਨੇ ਕਿਹਾ ਕਿ, ਉਨ੍ਹਾਂ ਦਾ ਇੱਕੋ-ਇੱਕ ਹਿੱਤ ਰਾਜ ਦੇ ਕਿਸਾਨਾਂ ਅਤੇ ਖੇਤੀ ਸੈਕਟਰ ਨੂੰ ਹਰ ਕੀਮਤ ‘ਤੇ ਸੁਰੱਖਿਅਤ ਕਰਨਾ ਹੈ ਨਾ ਕਿ ਕਿਸਾਨ ਜਥੇਬੰਦੀਆਂ ਨੂੰ ਖੁਸ਼ ਕਰਨਾ।  ਉਨ੍ਹਾਂ ਕਿਹਾ ਕਿ ਉਹ ਜੋ ਵੀ ਫੈਸਲੇ ਲੈ ਕੇ ਆਉਣਗੇ, ਉਹ ਕਿਸਾਨ ਭਾਈਚਾਰੇ ਦੇ ਹਿੱਤ ਵਿੱਚ ਹੋਣਗੇ।

ਉਨ੍ਹਾਂ ਕਿਹਾ ਕਿ ਯੂਨੀਅਨਾਂ ਵੱਲੋਂ ਉਨ੍ਹਾਂ ਦੀ ਰਿਹਾਇਸ਼ ਜਾਂ ਰਾਜ ਮੰਤਰੀਆਂ ਅਤੇ ਕਾਂਗਰਸੀ ਨੇਤਾਵਾਂ ਦੇ ਘਰਾਂ ਨੂੰ ਘੇਰਨ ਦੀ ਧਮਕੀ, ਉਸ ਨੂੰ ਕੋਈ ਫੈਸਲਾ ਲੈਣ ਲਈ ਮਜਬੂਰ ਨਹੀਂ ਕਰੇਗੀ, ਜਿਹੜਾ ਆਖਰਕਾਰ ਕਿਸਾਨਾਂ ਦੇ ਹਿੱਤਾਂ ਲਈ ਨੁਕਸਾਨਦੇਹ ਹੋ ਸਕਦਾ ਹੈ। ਯੂਨੀਅਨਾਂ ਦੇ ਦਬਾਅ ਜਾਂ ਧਮਕੀਆਂ ਹੇਠ ਕਿਸਾਨਾਂ ਦੇ ਹਿੱਤਾਂ ਨਾਲ ਸਮਝੌਤਾ ਨਹੀਂ ਕਰਨਗੇ।

Exit mobile version