Punjab

“ਪੰਜਾਬ ‘ਚ ਕੋਈ ਨਹੀਂ ਕਰ ਸਕਦਾ ਗੜਬੜੀ”

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਪਟਿਆਲਾ ਵਿੱਚ ਝੜਪ ਦੀ ਘਟਨਾ ਬਹੁਤ ਮੰਦਭਾਗੀ ਹੈ। ਉਹ ਲਗਾਤਾਰ ਡੀਜੀਪੀ ਨਾਲ ਗੱਲਬਾਤ ਕਰ ਰਹੇ ਹਨ। ਇਲਾਕੇ ਵਿੱਚ ਸ਼ਾਂਤੀ ਬਹਾਲ ਹੋ ਚੁੱਕੀ ਹੈ। ਅਸੀਂ ਸਥਿਤੀ ਉੱਤੇ ਬਾਰੀਕੀ ਨਾਲ ਨਜ਼ਰ ਰੱਖ ਰਹੇ ਹਾਂ। ਕਿਸੇ ਨੂੰ ਵੀ ਸੂਬੇ ਵਿੱਚ ਗੜਬੜੀ ਨਹੀਂ ਕਰਨ ਦਿੱਤੀ ਜਾਵੇਗੀ। ਪੰਜਾਬ ਦੀ ਅਮਨ ਸ਼ਾਂਤੀ ਅਤੇ ਭਾਈਚਾਰਾ ਸਭ ਤੋਂ ਉੱਤੇ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਟਿਆਲਾ ਘਟਨਾ ਮਾਮਲੇ ‘ਤੇ ਸੱਦੀ ਇੱਕ ਐਮਰਜੈਂਸੀ ਮੀਟਿੰਗ, ਉੱਚ ਪੁਲਿਸ ਅਧਿਕਾਰੀ ਹੋਣਗੇ ਸ਼ਾਮਿਲ। ਨੂੰ ਬੁਲਾਇਆ ਗਿਆ ਹੈ। ਪੰਜਾਬ ਦੀ ਡੀਜੀਪੀ ਨੂੰ ਵੀ ਇਸ ਮੀਟਿੰਗ ਵਿੱਚ ਬੁਲਾਇਆ ਗਿਆ ਹੈ।

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਕਿਹਾ ਕਿ ਪਟਿਆਲਾ ਵਿੱਚ ਦੋ ਧੜਿਆਂ ਵਿਚਾਲੇ ਝੜਪ ਕਾਰਨ ਪੈਦਾ ਹੋਈ ਤਣਾਅਪੂਰਨ ਸਥਿਤੀ ਕਾਫ਼ੀ ਚਿੰਤਾਜਨਕ ਹੈ। ਪਟਿਆਲਾ ਦੇ ਲੋਕ ਸ਼ਾਂਤੀ ਪਸੰਦ ਹਨ ਅਤੇ ਮੈਂ ਅਪੀਲ ਕਰਦਾ ਹਾਂ ਕਿ ਉਹ ਕਿਸੇ ਦੇ ਭੜਕਾਉਣ ਵਿੱਚ ਨਾ ਆਉਣ। ਉਮੀਦ ਹੈ ਕਿ ਪੰਜਾਬ ਪੁਲਿਸ ਸਖ਼ਤ ਕਾਰਵਾਈ ਕਰੇਗੀ ਅਤੇ ਕਾਨੂੰਨ ਵਿਵਸਥਾ ਨੂੰ ਯਕੀਨੀ ਬਣਾਇਆ ਜਾਵੇਗਾ।