Punjab

ਮੁੱਖ ਮੰਤਰੀ ਨੇ ਵਿਦੇਸ਼ ਮੰਤਰਾਲੇ ਤੋਂ ਮੰਗੀ ਖ਼ਾਸ ਮਨਜ਼ੂਰੀ, ਭਾਰਤੀ ਹਾਕੀ ਟੀਮ ਨੂੰ ਕਰਨਾ ਚਾਹੁੰਦੇ ਉਤਸ਼ਾਹਿਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਭਾਰਤੀ ਹਾਕੀ ਟੀਮ ਨੂੰ ਉਤਸ਼ਾਹਿਤ ਕਰਨ ਲਈ ਇਕ-ਦੋ ਦਿਨ ਵਿੱਚ ਪੈਰਿਸ (Paris) ਜਾ ਸਕਦੇ ਹਨ। ਭਾਰਤੀ ਹਾਕੀ ਟੀਮ ਵਿੱਚ ਬਹੁਤੇ ਖਿਡਾਰੀ ਪੰਜਾਬ ਨਾਲ ਸਬੰਧਿਤ ਹਨ। ਦੱਸ ਦੇਈਏ ਕਿ ਭਾਰਤੀ ਟੀਮ ਕੁਆਟਰ ਫਾਈਨਲ ਵਿੱਚ ਪਹੁੰਚ ਗਈ ਹੈ ਅਤੇ 4 ਅਗਤਸ ਨੂੰ ਕੁਆਟਰ ਫਾਈਨਲ ਮੈਚ ਖੇਡਿਆ ਜਾਵੇਗਾ।

ਮੁੱਖ ਮੰਤਰੀ ਭਗਵੰਤ ਮਾਨ ਅਜੇ ਵੀ ਵਿਦੇਸ਼ ਮੰਤਰਾਲੇ ਤੋਂ ਮਨਜ਼ੂਰੀ ਦੀ ਉਡੀਕ ਕਰ ਰਹੇ ਹਨ। ਵੱਡੇ ਸਿਆਸੀ ਆਗੂਆਂ ਦੀ ਯਾਤਰਾ ਲਈ ਵਿਦੇਸ਼ ਮੰਤਰਾਲੇ ਤੋਂ ਮਨਜ਼ੂਰੀ ਲੈਣੀ ਜ਼ਰੂਰੀ ਹੈ। ਇਕ ਨਿੱਜੀ ਚੈਨਲ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ 3 ਅਗਸਤ ਦੀ ਰਾਤ ਨੂੰ ਪੈਰਿਸ ਜਾਣਾ ਚਾਹੁੰਦੇ ਹਨ ਤਾਂ ਜੋ ਅਗਲੇ ਦਿਨ ਹੋਣ ਵਾਲੇ ਮੈਚ ਲਈ ਭਾਰਤੀ ਟੀਮ ਨੂੰ ਉਤਸ਼ਾਹਿਤ ਕਰ ਸਕਣ। ਉਨ੍ਹਾਂ ਕਿਹਾ ਕਿ ਭਾਰਤੀ ਹਾਕੀ ਟੀਮ ਵਿੱਚ ਕੁੱਲ 22 ਖਿਡਾਰੀਆਂ ਵਿੱਚੋਂ 19 ਖਿਡਾਰੀ ਪੰਜਾਬ ਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਨ੍ਹਾਂ ਖਿਡਾਰੀਆਂ ‘ਤੇ ਸਾਨੂੰ ਪੂਰਾ ਮਾਣ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਕੋਲ ਲਾਲ ਰੰਗ ਦਾ ਡਿਪਲੋਮੈਟਿਕ ਪੋਸਪੋਰਟ ਹੈ, ਜੋ ਦੁਨੀਆਂ ਦੇ ਕਿਸੇ ਵੀ ਦੇਸ਼ ਦਾ ਵੀਜ਼ਾ ਦੇਣ ਦੀ ਗਾਰੰਟੀ ਦਿੰਦਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਸਿੱਧਾ ਮਤਲਬ ਹੈ ਕਿ ਉਹ ਫਰਾਂਸ ਦਾ ਵੀਜ਼ਾ ਲੈ ਕੇ ਪੈਰਿਸ ਓਲਿੰਪਕ ਵਿੱਚ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਉਹ ਵਿਦੇਸ਼ ਮੰਤਰਾਲੇ ਤੋਂ ਮਨਜ਼ੂਰੀ ਲਈ ਉਡੀਕ ਕਰ ਰਹੇ ਹਨ ਪਰ ਸਿਰਫ ਦੋ ਦਿਨ ਬਚੇ ਹਨ ਪਰ ਅਜੇ ਤੱਕ ਮਨਜ਼ੂਰੀ ਨਹੀਂ ਦਿੱਤੀ ਗਈ।

ਇਹ ਵੀ ਪੜ੍ਹੋ –      ਪੰਜਾਬ ‘ਚ ਲੋਕ ਸਭਾ ਚੋਣਾਂ ਤੋਂ ਬਾਅਦ ਪੁਲਿਸ ਦੇ ਵੱਡੇ ਫੇਰਬਦਲ: ਰੋਡ ਸੇਫਟੀ ਫੋਰਸ ਸਮੇਤ 13 ਜ਼ਿਲ੍ਹਿਆਂ ਦੇ ਐੱਸਐੱਸਪੀ ਬਦਲੇ; 24 ਆਈਪੀਐਸ ਸਮੇਤ 28 ਅਧਿਕਾਰੀਆਂ ਦੇ ਤਬਾਦਲੇ