Punjab

ਨਸ਼ੀਆਂ ਖਿਲਾਫ ਬਣੇਗੀ ਐਂਟੀ ਨਾਰਕੋਟਿਕਸ ਟਾਸਕ ਫੋਰਸ! ਮੁੱਖ ਮੰਤਰੀ ਕੱਲ੍ਹ ਕਰਨੇ ਇਹ ਕੰਮ

ਪੰਜਾਬ ਸਰਕਾਰ (Punjab Government) ਵੱਲੋਂ ਵੱਡਾ ਫੈਸਲਾ ਲੈਦਿਆ ਐਂਟੀ ਟਾਸਕ ਫੋਰਸ (Anti Tasak Force) ਦੀ ਤਰਜ਼ ‘ਤੇ ਹੁਣ ਨਸ਼ਾ ਤਸਕਰਾਂ ਖਿਲਾਫ ਵੱਖਰੀ ਫੋਰਸ ਬਣਾਉਣ ਦਾ ਫੈਸਲਾ ਕੀਤਾ ਹੈ। ਇਸ ਦਾ ਐਂਟੀ ਨਾਰਕੋਟਿਕਸ ਟਾਸਕ ਫੋਰਸ (Anti Narcotics Task Force) ਦਾ ਨਾਮ ਦਿੱਤਾ ਗਿਆ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਕੱਲ੍ਹ ਨੂੰ ਇਸ ਇਮਾਰਤ ਦਾ ਉਦਘਾਟਨ ਕਰਨਗੇ। ਇਸ ਨੂੰ ਮੁੱਖ ਰੱਖਦਿਆਂ ਹੋਇਆ ਇਕ ਵਟਸਐਪ ਨੰਬਰ ਵੀ ਜਾਰੀ ਕੀਤਾ ਗਿਆ ਹੈ। ਇਹ ਟਾਸਕ ਫੋਰਸ ਨਸ਼ਿਆਂ ਬਾਰੇ ਜਾਣਕਾਰੀ ਦੇਵੇਗੀ। 

ਦੱਸ ਦੇਈਏ ਕਿ ਬਣਾਈ ਇਸ ਇਮਾਰਤ ਵਿੱਚ ਇਕ ਸ਼ਾਨਦਾਰ ਲੈਬ ਬਣਾਈ ਗਈ ਹੈ ਅਤੇ ਇਸ ਵਿੱਚ ਨਵੇਂ ਕੰਪਿਊਟਰਾਂ ਦੇ ਨਾਲ ਨਸ਼ਾ ਤਸਕਰਾਂ ‘ਤੇ ਨਜ਼ਰ ਵੀ ਰੱਖੀ ਜਾਵੇਗੀ। ਇਸ ਦੇ ਨਾਲ ਆਉਣ ਵਾਲੇ ਸਮੇਂ ਵਿੱਚ ਜ਼ਿਲ੍ਹਾ ਪੱਧਰੀ ਟੀਮਾਂ ਦਾ ਵੀ ਗਠਨ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਵੀ ਸਰਕਾਰ ਨੇ ਸਰਹੱਦ ਨਾਲ ਲਗਦੇ ਜ਼ਿਲ੍ਹਿਆਂ ਵਿਚ 40 ਕਰੋੜ ਰੁਪਏ ਦੀ ਲਾਗਤ ਨਾਲ ਕੈਮਰੇ ਲਗਾਉਣ ਦਾ ਪ੍ਰੋਜੈਕਟ ਸ਼ੁਰੂ ਕੀਤਾ ਸੀ।  ਕਿਉਂਕਿ ਸੂਬੇ ਦੀ 553 ਕਿਲੋਮੀਟਰ ਸਰਹੱਦ ਪਾਕਿਸਤਾਨ ਨਾਲ ਲੱਗਦੀ ਹੈ। ਕੈਮਰਿਆਂ ਦਾ ਫੋਕਸ ਸਰਹੱਦ ਤੋਂ ਪੰਜ ਕਿਲੋਮੀਟਰ ਦੇ ਖੇਤਰ ‘ਤੇ ਹੋਵੇਗਾ। ਇਸ ਪ੍ਰੋਜੈਕਟ ਵਿੱਚ 20 ਕਰੋੜ ਰੁਪਏ ਦੀ ਲਾਗਤ ਨਾਲ ਰਣਨੀਤਕ ਥਾਵਾਂ ‘ਤੇ ਕੈਮਰੇ ਲਗਾਏ ਜਾ ਰਹੇ ਹਨ। 10 ਕਰੋੜ ਰੁਪਏ ਗਤੀਸ਼ੀਲਤਾ ਵਧਾਉਣ ‘ਤੇ ਅਤੇ 10 ਕਰੋੜ ਰੁਪਏ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ ‘ਤੇ ਖਰਚ ਕੀਤੇ ਜਾ ਰਹੇ ਹਨ। ਕਿਉਂਕਿ ਡਰੋਨਾਂ ਰਾਹੀਂ ਨਸ਼ੇ ਅਤੇ ਹਥਿਆਰ ਪੰਜਾਬ ਵਿੱਚ ਆ ਰਹੇ ਹਨ।

ਇਹ ਵੀ ਪੜ੍ਹੋ –   ਕੋਲਕਾਤਾ ਜ਼ਬਰਜਨਾਹ-ਕਤਲ ਮਾਮਲਾ- CBI ਤੋਂ ਬਾਅਦ ED ਦਾ ਸ਼ਿਕੰਜਾ, ਹਸਪਤਾਲ ’ਚ ਵਿੱਤੀ ਬੇਨਿਯਮੀਆਂ ’ਤੇ ਮਨੀ ਲਾਂਡਰਿੰਗ ਦਾ ਮਾਮਲਾ ਦਰਜ