‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਦੇ ਵੱਲੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ ‘ਤੇ ਪ੍ਰਤੀਕਰਮ ਦਿੰਦਿਆਂ ਕਿਹਾ ਹੈ ਕਿ ਕੇਜਰੀਵਾਲ ਭਗਵੰਤ ਮਾਨ ਨੂੰ ਕਦੇ ਵੀ ਮੁੱਖ ਮੰਤਰੀ ਦਾ ਚਿਹਰਾ ਨਹੀਂ ਬਣਾਉਣਾ ਚਾਹੁੰਦੇ ਸਨ ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਕਈ ਲੋਕਾਂ ਨਾਲ ਗੱਲ ਕੀਤੀ ਗਈ ਪਰ ਉਨ੍ਹਾਂ ਸਭ ਨੇ ਪਾਰਟੀ ਦੀ ਅਗਵਾਈ ਕਰਨ ਤੋਂ ਇਨਕਾਰ ਕਰ ਦਿੱਤਾ।
ਇਸ ਲਈ ਆਖ਼ਿਰ ਵਿੱਚ ਪਾਰਟੀ ਨੇ ਭਗਵੰਤ ਮਾਨ ਨੂੰ ਅੱਗੇ ਕੀਤਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜਦੋਂ ਭਗਵੰਤ ਮਾਨ ਉਹਨਾਂ ਦੇ ਕੋਲ ਬੈਠੇ ਹੁੰਦੇ ਸਨ ਤਾਂ ਉਦੋਂ ਵੀ ਉਹ ਵਾਰ ਵਾਰ ਆਖਦੇ ਰਹੇ ਹਨ ਕਿ ਪਾਰਟੀ ਇਕ ਯੋਗ ਉਮੀਦਵਾਰ ਦੀ ਭਾਲ ਵਿਚ ਹੈ ਅਤੇ ਪਿਛਲੇ ਇਕ ਸਾਲ ਤੋਂ ਆਮ ਆਦਮੀ ਪਾਰਟੀ ਆਪਣੇ ਪ੍ਰਚਾਰ ਦੌਰਾਨ ਪੰਜਾਬੀਆਂ ਨੂੰ ਕੇਜਰੀਵਾਲ ਉਪਰ ਭਰੋਸਾ ਕਰਨ ਲਈ ਆਖ ਰਹੀ ਹੈ ਅਤੇ ਹੁਣ ਭਗਵੰਤ ਮਾਨ ਨੂੰ ਪਾਰਟੀ ਵੱਲੋਂ ਅੱਗੇ ਕਰ ਦਿੱਤਾ ਗਿਆ ਹੈ।