ਆਮ ਆਦਮੀ ਪਾਰਟੀ ਦੇ ਬਠਿੰਡਾ ਦਿਹਾਤੀ ਤੋਂ ਵਿਧਾਇਕ ਅਮਿਤ ਰਤਨ (MLA Amit Ratan) ਨੂੰ ਵਿਜੀਲੈਂਸ ਨੇ ਜਾਂਚ ਤੋਂ ਬਾਅਦ ਬੀਤੀ ਦੇਰ ਰਾਤ ਗਿ੍ਫ਼ਤਾਰ (AAP MLA Amit Ratan arrested) ਕਰ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਵਿਧਾਇਕ ਦੇ ਪੀਏ ਨੂੰ ਪੰਜਾਬ ਵਿਜੀਲੈਂਸ ਨੇ ਕੁਝ ਦਿਨ ਪਹਿਲਾਂ ਬਠਿੰਡਾ ਵਿਚ ਚਾਰ ਲੱਖ ਸਮੇਤ ਗਿ੍ਫ਼ਤਾਰ ਕਰ ਲਿਆ ਸੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ( CM Bhagwant Mann) ਨੇ ਵਿਜੀਲੈਂਸ ਬਿਊਰੋ ਵੱਲੋਂ ਬਠਿੰਡਾ ਦਿਹਾਤੀ ਤੋਂ ‘ਆਪ’ ਵਿਧਾਇਕ ਅਮਿਤ ਰਤਨ ਦੀ ਗ੍ਰਿਫਤਾਰੀ ਮਗਰੋਂ ਸਖਤ ਸੁਨੇਹਾ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਕਿਸੇ ਵੀ ਰਿਸ਼ਵਤਖੋਰ ਨੂੰ ਬਖਸ਼ਿਆ ਨਹੀਂ ਜਾਏਗਾ, ਚਾਹੇ ਉਹ ਕਿਸੇ ਵੀ ਅਹੁਦੇ ਉੱਪਰ ਹੋਵੇ। ਉਨ੍ਹਾਂ ਸਪਸ਼ਟ ਕੀਤਾ ਹੈ ਕਿ ਕਾਨੂੰਨ ਸਭ ਲਈ ਬਰਾਬਰ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਰਿਸ਼ਵਤਖ਼ੋਰੀ ਭਾਵੇਂ ਕਿਸੇ ਨੇ ਵੀ ..ਕਿਸੇ ਵੀ ਤਰੀਕੇ ਨਾਲ ਕੀਤੀ ਹੋਵੇ …ਬਰਦਾਸ਼ਤ ਨਹੀਂ ਕੀਤੀ ਜਾਵੇਗੀ…ਪੰਜਾਬ ਦੇ ਲੋਕਾਂ ਦਾ ਵਿਸ਼ਵਾਸ, ਪਿਆਰ ਤੇ ਉਮੀਦਾਂ ਮੇਰਾ ਹੌਸਲਾ ਬੁਲੰਦ ਰੱਖਦੀਆਂ ਨੇ..ਲੋਕਾਂ ਦੇ ਟੈਕਸ ਦਾ ਪੈਸਾ ਖਾਣ ਵਾਲਿਆਂ ਤੇ ਕੋਈ ਰਹਿਮ ਜਾਂ ਤਰਸ ਨਹੀਂ ..ਕਾਨੂੰਨ ਸਭ ਲਈ ਬਰਾਬਰ…
ਰਿਸ਼ਵਤਖ਼ੋਰੀ ਭਾਂਵੇ ਕਿਸੇ ਨੇ ਵੀ ..ਕਿਸੇ ਵੀ ਤਰੀਕੇ ਨਾਲ ਕੀਤੀ ਹੋਵੇ …ਬਰਦਾਸ਼ਤ ਨਹੀਂ ਕੀਤੀ ਜਾਵੇਗੀ…ਪੰਜਾਬ ਦੇ ਲੋਕਾਂ ਦਾ ਵਿਸ਼ਵਾਸ ,ਪਿਆਰ ਅਤੇ ਉਮੀਦਾਂ ਮੇਰਾ ਹੌਸਲਾ ਬੁਲੰਦ ਰੱਖਦੀਆਂ ਨੇ..ਲੋਕਾਂ ਦੇ ਟੈਕਸ ਦਾ ਪੈਸਾ ਖਾਣ ਵਾਲਿਆਂ ਤੇ ਕੋਈ ਰਹਿਮ ਜਾਂ ਤਰਸ ਨਹੀਂ ..ਕਾਨੂੰਨ ਸਭ ਲਈ ਬਰਾਬਰ..
— Bhagwant Mann (@BhagwantMann) February 23, 2023
ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਰਿਸ਼ਵਤ ਕਾਂਡ ਦੇ ਮਾਮਲੇ ਨੂੰ ਲੈ ਕੇ ਬਠਿੰਡਾ (ਦਿਹਾਤੀ) ਤੋਂ ‘ਆਪ’ ਵਿਧਾਇਕ ਅਮਿਤ ਰਤਨ ਖਿਲਾਫ਼ ਕਾਰਵਾਈ ਲਈ ਹਰੀ ਝੰਡੀ ਦੇਣ ਪਿੱਛੋਂ ਗ੍ਰਿਫਤਾਰੀ ਹੋਈ ਹੈ। ਦੱਸ ਦਈਏ ਕਿ ਬੀਤੇ ਦਿਨੀਂ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਦੇ ਸਹਿਯੋਗੀ ਨੂੰ 4 ਲੱਖ ਰੁਪਏ ਦੀ ਰਿਸ਼ਵਤ ਨਾਲ ਗ੍ਰਿਫਤਾਰ ਕੀਤਾ ਗਿਆ ਸੀ। ਵਿਜੀਲੈਂਸ ਨੇ ਵਿਧਾਇਕ ਨੂੰ ਕਲੀਨ ਚਿੱਟ ਦੇ ਦਿੱਤੀ ਸੀ। ਵਿਧਾਇਕ ਨੇ ਵੀ ਕਿਹਾ ਸੀ ਕਿ ਰਿਸ਼ਮ ਗੁਪਤਾ ਨਾਲ ਉਨ੍ਹਾਂ ਦਾ ਕੋਈ ਸਬੰਧ ਨਹੀਂ ਪਰ ਵਿਰੋਧੀ ਧਿਰਾਂ ਵੱਲੋਂ ਮੁੱਦਾ ਉਠਾਏ ਜਾਣ ਮਗਰੋਂ ਪੰਜਾਬ ਸਰਕਾਰ ਨੇ ਕਾਰਵਾਈ ਕੀਤੀ ਹੈ।ਵਿਧਾਇਕ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਵਿਜੀਲੈਂਸ ਵਿਧਾਇਕ ਨੂੰ ਬਠਿੰਡਾ ਲੈ ਗਈ ਹੈ। ਉਥੇ ਹੀ ਵਿਜੀਲੈਂਸ ਦਫਤਰ ‘ਚ ਨਿੱਜੀ ਪੀਏ ਅਤੇ ਵਿਧਾਇਕ ਤੋਂ ਆਹਮੋ-ਸਾਹਮਣੇ ਪੁੱਛਗਿੱਛ ਕੀਤੀ ਜਾਵੇਗੀ।