The Khalas Tv Blog Punjab ਪੰਜਾਬ ‘ਚ ਠੰਡ ਅਤੇ ਧੁੰਦ ਦਾ ਅਲਰਟ: ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਦਿੱਤੀ ਸਲਾਹ…
Punjab

ਪੰਜਾਬ ‘ਚ ਠੰਡ ਅਤੇ ਧੁੰਦ ਦਾ ਅਲਰਟ: ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਦਿੱਤੀ ਸਲਾਹ…

Cold and fog alert in Punjab: Meteorological Department advises people to be careful...

ਪੰਜਾਬ ਵਿੱਚ ਦਿਨੋਂ ਦਿਨ ਠੰਢ ਲਗਾਤਾਰ ਵੱਧ ਰਹੀ ਹੈ । ਲੋਕ ਘਰਾਂ ਵਿੱਚ ਲੁਕਣ ਲਈ ਮਜਬੂਰ ਹਨ। ਇਸ ਦੇ ਨਾਲ ਹੀ ਮੌਸਮ ਵਿਭਾਗ ਅਨੁਸਾਰ ਪੰਜਾਬ ਦੇ 23 ਜ਼ਿਲ੍ਹਿਆਂ ਵਿੱਚ ਅੱਜ ਵੀ ਧੁੰਦ ਅਤੇ ਠੰਢ ਦਾ ਕਹਿਰ ਜਾਰੀ ਰਹੇਗਾ। ਵਿਭਾਗ ਨੇ ਸੰਘਣੀ ਧੁੰਦ ਅਤੇ ਠੰਢ ਦਾ ਅਲਰਟ ਜਾਰੀ ਕੀਤਾ ਹੈ। ਦੂਜੇ ਪਾਸੇ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਜਦੋਂ ਕਿ ਗੁਰਦਾਸਪੁਰ ਵਿੱਚ ਵੱਧ ਤੋਂ ਵੱਧ ਤਾਪਮਾਨ 9 ਡਿਗਰੀ ਦਰਜ ਕੀਤਾ ਗਿਆ ਹੈ। ਜਦਕਿ ਮੋਹਾਲੀ ਦਾ ਵੱਧ ਤੋਂ ਵੱਧ ਤਾਪਮਾਨ 13.2 ਡਿਗਰੀ ਰਿਹਾ। ਵਿਭਾਗ ਨੇ ਲੋਕਾਂ ਨੂੰ ਹੌਲੀ-ਹੌਲੀ ਗੱਡੀ ਚਲਾਉਣ ਅਤੇ ਪੈਦਲ ਚੱਲਣ ਆਦਿ ਤੋਂ ਬਚਣ ਦੀ ਸਲਾਹ ਦਿੱਤੀ ਹੈ।

ਮੌਸਮ ਵਿਭਾਗ ਮੁਤਾਬਕ ਚੱਕਰਵਾਤੀ ਹਵਾਵਾਂ ਦਾ ਘੇਰਾ ਹਰਿਆਣਾ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ‘ਤੇ ਹੈ। ਇਸ ਕਾਰਨ ਪੰਜਾਬ ਵਿੱਚ ਮੌਸਮ ਖ਼ੁਸ਼ਕ ਰਹੇਗਾ। ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਅੱਜ ਤੋਂ 6 ਜਨਵਰੀ ਤੱਕ ਸੰਘਣੀ ਧੁੰਦ ਛਾਈ ਰਹੇਗੀ। ਅਜਿਹੇ ‘ਚ ਲੋਕਾਂ ਨੂੰ ਆਪਣਾ ਧਿਆਨ ਰੱਖਣਾ ਹੋਵੇਗਾ।

ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਵੱਧ ਤੋਂ ਵੱਧ ਤਾਪਮਾਨ 13.2 ਡਿਗਰੀ ਤੋਂ ਹੇਠਾਂ ਦਰਜ ਕੀਤਾ ਗਿਆ। ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 10.4 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ 6.7 ਡਿਗਰੀ ਘੱਟ ਸੀ। ਇਸੇ ਤਰ੍ਹਾਂ ਜਲੰਧਰ ਦਾ ਵੱਧ ਤੋਂ ਵੱਧ ਤਾਪਮਾਨ 11.6 ਡਿਗਰੀ ਦਰਜ ਕੀਤਾ ਗਿਆ। ਜਦਕਿ ਲੁਧਿਆਣਾ 11.7 ਡਿਗਰੀ, ਰੋਪੜ 11.1 ਡਿਗਰੀ ਰਿਹਾ। ਪੰਜਾਬ ਦੇ ਹੋਰ ਸ਼ਹਿਰਾਂ ਵਿੱਚ ਵੀ ਇਹੋ ਸਥਿਤੀ ਬਣੀ ਹੋਈ ਹੈ।

ਬੀਤੇ ਦਿਨੀਂ ਮੰਗਲਵਾਰ ਨੂੰ ਵੀ ਪੰਜਾਬ ਵਿੱਚ ਦਿਨ ਦੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ। ਇਸ ਕਾਰਨ ਦਿਨ ਦਾ ਤਾਪਮਾਨ ਹੁਣ ਆਮ ਨਾਲੋਂ 7.6 ਡਿਗਰੀ ਸੈਲਸੀਅਸ ਹੇਠਾਂ ਪਹੁੰਚ ਗਿਆ ਹੈ। ਪੰਜਾਬ ਵਿੱਚ ਬਠਿੰਡਾ ਸਭ ਤੋਂ ਠੰਢਾ ਰਿਹਾ। ਇੱਥੇ ਵੱਧ ਤੋਂ ਵੱਧ ਤਾਪਮਾਨ 11.8 ਡਿਗਰੀ ਸੈਲਸੀਅਸ ਰਿਹਾ, ਜੋ ਆਮ ਨਾਲੋਂ 9.1 ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਗਿਆ। ਘੱਟੋ-ਘੱਟ ਤਾਪਮਾਨ 7 ਸੈਲਸੀਅਸ ਡਿਗਰੀ ਰਿਹਾ।

Exit mobile version