ਪੰਜਾਬ ਵਿੱਚ ਠੰਢ ਵਧਣ ਲੱਗੀ ਹੈ। ਰਾਤ ਦੇ ਤਾਪਮਾਨ ‘ਚ 1.8 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਆਦਮਪੁਰ 12 ਡਿਗਰੀ ਸੈਲਸੀਅਸ ਨਾਲ ਪੰਜਾਬ ਦਾ ਸਭ ਤੋਂ ਠੰਡਾ ਰਿਹਾ। ਦੂਜੇ ਪਾਸੇ ਪੰਜਾਬ ਵਿੱਚ ਖੁਸ਼ਕ ਮੌਸਮ ਕਾਰਨ ਦਿਨ ਦੇ ਤਾਪਮਾਨ ਵਿੱਚ 1.5 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ ਪਰ ਅਜੇ ਵੀ ਇਹ ਆਮ ਨਾਲੋਂ 4.3 ਡਿਗਰੀ ਸੈਲਸੀਅਸ ਘੱਟ ਹੈ।
ਮੌਸਮ ਵਿਭਾਗ ਨੇ ਅਗਲੇ ਛੇ ਦਿਨਾਂ ਤੱਕ ਪੰਜਾਬ ਵਿੱਚ ਮੌਸਮ ਖੁਸ਼ਕ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਅਨੁਸਾਰ ਜੇਕਰ ਇਸ ਸਮੇਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡੀ ਤਬਦੀਲੀ ਨਾ ਆਈ ਤਾਂ ਰਾਤ ਦੇ ਤਾਪਮਾਨ ਵਿੱਚ ਹੋਰ ਗਿਰਾਵਟ ਆਉਣ ਦੀ ਸੰਭਾਵਨਾ ਹੈ।
ਬੁੱਧਵਾਰ ਨੂੰ ਪੰਜਾਬ ਦੇ ਪ੍ਰਮੁੱਖ ਸ਼ਹਿਰਾਂ ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 27.1, ਲੁਧਿਆਣਾ 28.2, ਪਟਿਆਲਾ 30.3, ਪਠਾਨਕੋਟ 29.8, ਬਠਿੰਡਾ 26.6, ਫਰੀਦਕੋਟ 27.0, ਗੁਰਦਾਸਪੁਰ 32.5, ਜਲੰਧਰ 27.1, ਮੋਗਾ 26.9 ਅਤੇ ਰੋਪੜ ਦਾ 26.9 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਗੁਰਦਾਸਪੁਰ ਵਿੱਚ 32.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਅੰਮ੍ਰਿਤਸਰ ਦਾ ਰਾਤ ਦਾ ਤਾਪਮਾਨ 14.2, ਲੁਧਿਆਣਾ 16.5, ਪਟਿਆਲਾ 15.5, ਪਠਾਨਕੋਟ 12.5, ਬਠਿੰਡਾ 15.2, ਫਰੀਦਕੋਟ 14.2, ਐਸਬੀਐਸ ਨਗਰ 14.4, ਬਰਨਾਲਾ 16.0, ਜਲੰਧਰ 14.8 ਅਤੇ ਰੋਪੜ 13.9 ਡਿਗਰੀ ਸੈਲਸੀਅਸ ਰਿਹਾ।