India Khetibadi Punjab

Weather forecast : ਨਵੇਂ ਸਾਲ ਤੋਂ ਮੌਸਮ ਦਾ ਕੀ ਰਹਿਣਾ ਹਾਲ ? ਜਾਰੀ ਹੋਈ ਚੇਤਾਵਨੀ

Weather forecast, Punjab Weather updates, Punjab newsWeather forecast, Punjab Weather updates, Punjab news

ਚੰਡੀਗੜ੍ਹ : ਪੰਜਾਬ ’ਚ ਕੜਾਕੇ ਦੀ ਠੰਢ ਮੁੜ ਪੈਣ ਲੱਗੀ ਹੈ। ਅੱਜ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਤੋਂ ਸੰਘਣੀ ਤੋਂ ਬਹੁਤ ਸੰਘਣੀ ਧੁੰਦ (Dense Fog) ਦੇ ਨਾਲ ਸੀਤ ਲਹਿਰ(Cold Wave) ਦੀ ਰਿਪੋਰਟ ਮਿਲੀ ਹੈ। ਇਸ ਨਾਲ ਕਈ ਇਲਾਕਿਆਂ ਵਿੱਚ ਤਾਪਮਾਨ ਵਿੱਚ ਗਿਰਾਵਟ ਆਉਣ ਨਾਲ ਦਿਨ ਵੀ ਠੰਢੇ ਹੋ ਗਏ ਹਨ। ਹਰਿਆਣਾ ਦੇ ਕਈ ਹਿੱਸਿਆਂ ਅਤੇ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਤਾਜ਼ਾ ਸੈਟੇਲਾਈਟ ਚਿੱਤਰਾਂ ਵਿੱਚ ਸੰਘਣੀ ਧੁੰਦ ਦੇਖੀ ਗਈ ਹੈ। ਮੌਸਮ ਵਿਭਾਗ ਵੱਲੋਂ ਸਾਵਧਾਨੀ ਨਾਲ ਗੱਡੀ ਚਲਾਉਣ ਦੀ ਸਲਾਹ ਦਿੱਤੀ ਜਾਂਦੀ ਹੈ।

ਆਓ ਜਾਣਦੇ ਹਾਂ ਨਵੇਂ ਸਾਲ ਤੋਂ ਮੌਸਮ ਦਾ ਕੀ ਹਾਲ ਰਹਿਣਾ ਹੈ।

ਚੰਡੀਗੜ੍ਹ ਮੌਸਮ ਵਿਭਾਗ ਮੁਤਾਬਿਕ ਇੱਕ ਅਤੇ ਦੋ ਜਨਵਰੀ ਨੂੰ ਸੂਬੇ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਅਤੇ ਕੁੱਝ ਜ਼ਿਲਿਆਂ ਵਿੱਚ ਦਿਨ ਠੰਢੇ ਰਹਿਣਗੇ। ਇਸ ਦੇ ਨਾਲ ਹੀ ਸੂਬੇ ਦੇ ਕੁੱਝ ਖੇਤਰਾਂ ਵਿੱਚ ਸੀਤ ਲਹਿਰ ਦੀ ਸੰਭਾਵਨਾ ਹੈ।  ਜੇਕਰ ਤਿੰਨ ਅਤੇ ਚਾਰ ਜਨਵਰੀ ਦੇ ਮੌਸਮ ਦੀ ਗੱਲ ਕਰੀਏ ਤਾਂ ਸੂਬੇ ਵਿੱਚ ਸੰਘਣੀ ਧੁੰਧ ਛਾਈ ਰਹੇਗੀ। ਇਸ ਦੇ ਨਾਲ ਹੀ ਕੁਝ ਥਾਵਾਂ ‘ਤੇ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਅਤੇ ਸੀਤ ਲਹਿਰ ਵੀ ਰਹੇਗੀ। ਨਾਲ ਹੀ ਦਿਨ ਵੀ ਠੰਢੇ ਰਹਿਣਗੇ। ਨਵੇਂ ਸਾਲ ਤੋਂ ਪਹਿਲਾਂ ਗੁਆਂਢੀ ਸੂਬੇ ਹਿਮਾਚਲ ਵਿੱਚ ਤਾਜ਼ਾ ਬਰਫ਼ਬਾਰੀ ਹੋਈ ਹੈ। ਇਸ ਨਾਲ ਵੀ ਪੰਜਾਬ ਵਿੱਚ ਠੰਢ ਹੋ ਰੋਰ ਵਧੇਗੀ।

Weather forecast :
ਹਰਿਆਣਾ ਦੇ ਕਈ ਹਿੱਸਿਆਂ ਅਤੇ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਤਾਜ਼ਾ ਸੈਟੇਲਾਈਟ ਚਿੱਤਰਾਂ ਵਿੱਚ ਸੰਘਣੀ ਧੁੰਦ ਦੇਖੀ ਗਈ ਹੈ।

ਸੀਤ ਲਹਿਰ ਅਤੇ ਸੰਘਣੀ ਧੁੰਦ ਦੀ ਚੇਤਾਵਨੀ :

• ਅਗਲੇ 4-5 ਦਿਨਾਂ ਦੌਰਾਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਮੌਸਮ ਮੁੱਖ ਤੌਰ ‘ਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ।

• ਅਗਲੇ 3 ਦਿਨਾਂ ਦੌਰਾਨ ਘੱਟੋ-ਘੱਟ ਤਾਪਮਾਨ ਵਿੱਚ 03-05 ਡਿਗਰੀ ਸੈਲਸੀਅਸ ਦੀ ਕਮੀ ਅਤੇ ਇਸ ਤੋਂ ਬਾਅਦ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਜ਼ਿਆਦਾਤਰ ਹਿੱਸਿਆਂ ਵਿੱਚ
ਹਿੱਸਿਆਂ ਵਿੱਚ ਤਾਪਮਾਨ ਵਿੱਚ ਕੋਈ ਵੱਡੀ ਤਬਦੀਲੀ ਨਹੀਂ ਆਵੇਗੀ।

• 01 ਜਨਵਰੀ 2023 ਅਤੇ 02 ਅਤੇ 04 ਜਨਵਰੀ 2023 ਦੌਰਾਨ ਪੰਜਾਬ ਵਿੱਚ ਕੁਝ ਥਾਵਾਂ ‘ਤੇ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਦੀ ਸੰਭਾਵਨਾ ਹੈ।

•  ਹਰਿਆਣਾ ਅਤੇ ਚੰਡੀਗੜ੍ਹ ਵਿੱਚ ਕਈ ਥਾਵਾਂ ‘ਤੇ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਕੁਝ ਥਾਵਾਂ ‘ਤੇ ਸੰਘਣੀ ਤੋਂ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।

• ਅਗਲੇ 4-5 ਦਿਨਾਂ ਦੌਰਾਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਵੱਖ-ਵੱਖ ਥਾਵਾਂ ‘ਤੇ ਸ਼ੀਤ ਲਹਿਰ ਦੇ ਹਾਲਾਤ ਬਣਨ ਦੀ ਬਹੁਤ ਸੰਭਾਵਨਾ ਹੈ।

• 01 ਤੋਂ 04 ਜਨਵਰੀ 2023 ਤੱਕ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਅਲੱਗ-ਥਲੱਗ ਥਾਵਾਂ ‘ਤੇ ਠੰਢੇ ਦਿਨ ਦੇ ਹਾਲਾਤ ਰਹਿਣ ਦੀ ਸੰਭਾਵਨਾ ਹੈ।