Punjab

ਪੰਜਾਬ ‘ਚ ਵਧੀ ਠੰਢ, ਕਈ ਇਲਾਕਿਆਂ ਵਿਚ ਚੱਲ ਰਹੀਆਂ ਠੰਢੀਆਂ ਹਵਾਵਾਂ

ਪੰਜਾਬ ਵਿਚ ਮੁੜ ਠੰਢ ਨੇ ਜ਼ੋਰ ਫੜ ਲਿਆ ਹੈ। ਅੱਜ ਕਈ ਇਲਾਕਿਆਂ ਵਿਚ ਠੰਢੀਆਂ ਹਵਾਵਾਂ ਚੱਲ ਰਹੀਆਂ ਹਨ।  ਹਿਮਾਚਲ ਪ੍ਰਦੇਸ਼ ਦੇ ਕੁਝ ਇਲਾਕਿਆਂ ਵਿੱਚ ਬਰਫ਼ਬਾਰੀ ਹੋਈ। ਜਿਸ ਕਾਰਨ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਆਈ ਹੈ ਅਤੇ ਤਾਪਮਾਨ ਆਮ ਵਾਂਗ ਪਹੁੰਚ ਗਿਆ ਹੈ।

ਅੱਜ ਪੰਜਾਬ ਵਿੱਚ ਮੀਂਹ ਅਤੇ ਧੁੰਦ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਰ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਆਉਣ ਵਾਲੇ ਦੋ ਦਿਨਾਂ ਵਿੱਚ ਪੰਜਾਬ ਵਿੱਚ ਤਾਪਮਾਨ 2 ਤੋਂ 3 ਡਿਗਰੀ ਤੱਕ ਡਿੱਗ ਜਾਵੇਗਾ।

ਮੀਂਹ ਨਾਲ ਚੱਲ ਰਹੀਆਂ ਠੰਢੀਆਂ ਹਵਾਵਾਂ ਕਾਰਨ ਤਾਪਮਾਨ ਵੀ ਹੇਠਾਂ ਡਿੱਗ ਗਿਆ ਹੈ। ਪੰਜਾਬ ਦਾ ਬਠਿੰਡਾ ਤੇ ਫ਼ਰੀਦਕੋਟ ਸ਼ਹਿਰ ਸਭ ਤੋਂ ਠੰਢੇ ਰਹੇ, ਜਿੱਥੇ ਘੱਟ ਤੋਂ ਘੱਟ ਤਾਪਮਾਨ 4.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਆਮ ਨਾਲੋਂ ਦੋ ਡਿਗਰੀ ਸੈਲਸੀਅਸ ਘੱਟ ਰਿਹਾ ਹੈ। ਉੱਧਰ, ਮੌਸਮ ਵਿਗਿਆਨੀਆਂ ਨੇ ਆਉਣ ਵਾਲੇ ਤਿੰਨ-ਚਾਰ ਦਿਨ ਮੌਸਮ ਸਾਫ਼ ਰਹਿਣ ਦੀ ਪੇਸ਼ੀਨਗੋਈ ਕੀਤੀ ਹੈ।

ਮੀਂਹ ਪੈਣ ਦੇ ਨਾਲ ਕਿਸਾਨਾਂ ਦੇ ਚਿਹਰੇ ਵੀ ਖਿੜ ਗਏ ਹਨ। ਚੰਡੀਗੜ੍ਹ ਵਿੱਚ 4 ਐੱਮਐੱਮ, ਗੁਰਦਾਸਪੁਰ ਵਿੱਚ 2.4 ਐੱਮਐੱਮ, ਪਠਾਨਕੋਟ ਵਿੱਚ 2 ਐੱਮਐੱਮ, ਹੁਸ਼ਿਆਰਪੁਰ ਵਿੱਚ 1.5 ਐੱਮਐੱਮ, ਮੋਗਾ ਵਿੱਚ 1 ਐੱਮਐੱਮ ਅਤੇ ਲੁਧਿਆਣਾ, ਪਟਿਆਲਾ, ਮੁਹਾਲੀ, ਰੂਪਨਗਰ ਸਣੇ ਹੋਰਨਾਂ ਇਲਾਕਿਆਂ ਵਿੱਚ ਵੀ ਹਲਕਾ ਮੀਂਹ ਪਿਆ ਹੈ। ਆਉਣ ਵਾਲੇ ਦੋ ਦਿਨਾਂ ਵਿੱਚ ਪੰਜਾਬ ਦਾ ਤਾਪਮਾਨ 2 ਤੋਂ 3 ਡਿਗਰੀ ਤੱਕ ਡਿੱਗਣ ਦਾ ਅਨੁਮਾਨ ਹੈ।