The Khalas Tv Blog Punjab ਪੰਜਾਬ ‘ਚ 16 ਨਵੰਬਰ ਤੋਂ ਖੁੱਲ੍ਹਣਗੇ ਕਾਲਜ ਅਤੇ ਯੂਨੀਵਰਸਿਟੀਆਂ
Punjab

ਪੰਜਾਬ ‘ਚ 16 ਨਵੰਬਰ ਤੋਂ ਖੁੱਲ੍ਹਣਗੇ ਕਾਲਜ ਅਤੇ ਯੂਨੀਵਰਸਿਟੀਆਂ

‘ਦ ਖ਼ਾਲਸ ਬਿਊਰੋ ( ਚੰਡੀਗੜ ) :- ਪੰਜਾਬ ਸਰਕਾਰ ਨੇ ਸਕੂਲਾਂ ਤੋਂ ਬਾਅਦ ਹੁਣ ਕਾਲਜ ਤੇ ਯੂਨੀਵਰਿਸਟੀਆਂ ਖੋਲਣ ਦਾ ਫ਼ੈਸਲਾ ਕੀਤਾ ਹੈ। 16 ਨਵੰਬਰ 2020 ਤੋਂ ਕੰਟੇਨਮੈਂਟ ਜ਼ੋਨ ਤੋਂ ਬਾਹਰਲੇ ਖੇਤਰਾਂ ਵਿੱਚ ਪੈਂਦੇ ਕਾਲਜਾਂ ਤੇ ਯੂਨੀਵਰਸਿਟੀਆਂ ਨੂੰ ਮੁੜ ਖੋਲਣ ਦਾ ਫੈਸਲਾ ਕੀਤਾ ਗਿਆ ਹੈ। ਉਚੇਰੀ ਸਿੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਤਕਨੀਕੀ ਸੰਸਥਾਵਾਂ ਸਮੇਤ ਸੂਬੇ ਦੀਆਂ ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੀਆਂ ਯੂਨੀਵਰਸਿਟੀਆਂ ਤੇ ਕਾਲਜਾਂ ਨੂੰ 16 ਨਵੰਬਰ, 2020 ਤੋਂ ਮੁੜ ਖੋਲਣ ਦੀ ਮਨਜ਼ੂਰੀ ਦਿੱਤੀ ਗਈ ਹੈ।

ਸਰਕਾਰੀ ਬੁਲਾਰੇ ਮੁਤਾਬਿਕ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਅਧੀਨ ਯੂਨੀਵਰਸਿਟੀਆਂ ਤੇ ਕਾਲਜਾਂ ਦੇ ਆਖ਼ਰੀ ਸਾਲ ਦੇ ਵਿਦਿਆਰਥੀਆਂ ਦੀਆਂ ਜਮਾਤਾਂ 9 ਨਵੰਬਰ ਤੋਂ ਸ਼ੁਰੂ ਹੋਣਗੀਆਂ। ਇਹਨਾਂ ਸਾਰੀਆਂ ਸੰਸਥਾਵਾਂ ਨੂੰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਤੇ ਕੇਂਦਰ ਸਰਕਾਰ ਦੇ ਸਬੰਧਤ ਮੰਤਰਾਲੇ ਦੀ ਸਲਾਹ ਨਾਲ ਆਪਣੇ ਸਬੰਧਤ ਪ੍ਰਬੰਧਕੀ ਵਿਭਾਗਾਂ ਵਲੋਂ ਤਿਆਰ ਕੀਤੀਆਂ ਸੁਰੱਖਿਆ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਹੋਵੇਗੀ।

ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੇ ਇਲਾਕਿਆਂ ਵਿੱਚ ਪੈਂਦੀਆਂ ਉਚੇਰੀ ਸਿੱਖਿਆ ਸੰਸਥਾਵਾਂ, ਜੋ ਕਿ ਖੋਜ ਸਕਾਲਰ (ਪੀ.ਐਚ.ਡੀ) ਅਤੇ ਸਾਇੰਸ ਤੇ ਤਕਨਾਲੋਜੀ ਨਾਲ ਸਬੰਧਤ ਹਨ, ਵਿੱਚ ਪੋਸਟ ਗਰੈਜੂਏਟ ਵਿਦਿਆਰਥੀਆਂ ਨੂੰ 15 ਨਵੰਬਰ 2020 ਤੋਂ ਲੈਬਾਰਟਰੀਆਂ ਵਿੱਚ ਕੰਮ ਕਰਨ ਦੀ ਮੰਜ਼ੂਰੀ ਦਿੱਤੀ ਜਾ ਚੁੱਕੀ ਹੈ।

Exit mobile version