The Khalas Tv Blog Punjab ਤੂੰ ਪੰਜਾਬ ਤਾਂ ਆ ਕੇ ਵੇਖ, ਤੈਨੂੰ ਮੈਂ ਸਿਖਾਵਾਂਗਾ ਸਬਕ! ਕੈਪਟਨ ਨੇ ਪੰਨੂੰ ਨੂੰ ਦਿੱਤੀ ਚੁਣੌਤੀ!
Punjab

ਤੂੰ ਪੰਜਾਬ ਤਾਂ ਆ ਕੇ ਵੇਖ, ਤੈਨੂੰ ਮੈਂ ਸਿਖਾਵਾਂਗਾ ਸਬਕ! ਕੈਪਟਨ ਨੇ ਪੰਨੂੰ ਨੂੰ ਦਿੱਤੀ ਚੁਣੌਤੀ!

‘ਦ ਖ਼ਾਲਸ ਬਿਊਰੋ:- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਿਸ ਨੂੰ ਮੋਗਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਤਿਰੰਗੇ ਨੂੰ ਉਤਾਰ ਕੇ ‘ਖਾਲਿਸਤਾਨ‘ ਦਾ ਝੰਡਾ ਲਹਿਰਾਉਣ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਕੈਪਟਨ ਨੇ ਗੁਰਪਤਵੰਤ ਸਿੰਘ ਪੰਨੂ ਨੂੰ ਅੱਤਵਾਦੀ ਕਰਾਰ ਦਿੰਦਿਆਂ ਨੌਜਵਾਨਾਂ ਨੂੰ ਉਸ ਦੀ ਸਿੱਖਸ ਫਾਰ ਜਸਟਿਸ (SFJ) ਵਰਗੇ ਭਾਰਤ ਵਿਰੋਧੀ ਅਨਸਰਾਂ ਦੇ ਕੂੜ ਪ੍ਰਚਾਰ ਦੇ ਬਹਿਕਾਵੇ ’ਚ ਨਾ ਆਉਣ ਦੀ ਅਪੀਲ ਕੀਤੀ ਹੈ।

ਮੁੱਖ ਮੰਤਰੀ ਨੇ ਪੰਨੂ ਨੂੰ ਵੰਗਾਰਦਿਆਂ ਕਿਹਾ ਕਿ, ‘ਤੂੰ ਪੰਜਾਬ ਤਾਂ ਆ ਕੇ ਵੇਖ, ਮੈਂ ਤੈਨੂੰ ਸਬਕ ਸਿਖਾਵਾਂਗਾ।’ ਉਨ੍ਹਾਂ ਨੇ ਨੌਜਵਾਨਾਂ ਨੂੰ ਸਾਵਧਾਨ ਕਰਦਿਆਂ ਕਿਹਾ ਕਿ, ‘ਪੰਨੂ ਦੀ ਤਾਂ ਸ਼ਕਲ ਵੀ ਪੰਜਾਬੀਆਂ ਵਰਗੀ ਨਹੀਂ ਲੱਗਦੀ ਅਤੇ ਉਹ ਪੈਸੇ ਬਟੋਰਨ ਲਈ ਅਜਿਹੀਆਂ ਕੋਝੀਆਂ ਹਰਕਤਾਂ ਕਰ ਰਿਹਾ ਹੈ।’

ਉਨ੍ਹਾਂ  ਕਿਹਾ ਕਿ ਸੂਬੇ ਦੀ ਅਮਨ-ਸ਼ਾਂਤੀ ਭੰਗ ਕਰਨ ਦੀ ਕਿਸੇ ਵੀ ਕੋਸ਼ਿਸ਼ ਨਾਲ ਕਰੜੇ ਹੱਥੀਂ ਨਜਿੱਠਿਆ ਜਾਵੇਗਾ। ਉਨ੍ਹਾਂ ਨੇ ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਹੁਕਮ ਦਿੱਤੇ ਕਿ ਮੋਗਾ ’ਚ ਵਾਪਰੀ ਘਟਨਾ ਵਿੱਚ ਪਛਾਣੇ ਗਏ ਦੋ ਸ਼ਰਾਰਤੀ ਅਨਸਰਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ।

ਪੁਲਿਸ ਨੇ ਦੋਵਾਂ ਦੇ ਸਿਰ ’ਤੇ 50 ਹਜ਼ਾਰ ਰੁਪਏ ਦਾ ਇਨਾਮ ਵੀ ਐਲਾਨਿਆ ਹੈ, ਜਿਨ੍ਹਾਂ ਦੀ ਸੀ.ਸੀ.ਟੀ.ਵੀ. ਫੁਟੇਜ ਵੀ ਜਾਰੀ ਕੀਤੀ ਗਈ ਹੈ। ਪੰਨੂ ਵੱਲੋਂ ਆਜ਼ਾਦੀ ਦਿਵਸ ਮੌਕੇ ਕਾਲੇ ਝੰਡੇ ਲਹਿਰਾਉਣ ਦੇ ਸੱਦੇ ’ਤੇ ਪਲਟਵਾਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ’ਚ ਪੰਜਾਬੀ ਖੁਸ਼ਹਾਲ ਲੋਕ ਹਨ ਅਤੇ ਕੈਨੇਡਾ ਜਾਂ ਅਮਰੀਕਾ ’ਚ ਬੈਠੇ ਕਿਸੇ ਅਨਸਰ ਦੇ ਕਹਿਣ ’ਤੇ ਅਜਿਹੀਆਂ ਹਰਕਤਾਂ ਨੂੰ ਅੰਜਾਮ ਦੇਣ ’ਚ ਉਨ੍ਹਾਂ ਦੀ ਕੋਈ ਦਿਲਚਸਪੀ ਨਹੀਂ ਹੈ।

Exit mobile version