India

ਕਾਮੇਡੀਅਨ ਭਾਰਤੀ ਸਿੰਘ ਮੁਸ਼ਕਿਲਾਂ ਵਧੀਆਂ,NCB ਨੇ ਚਾਰਜਸ਼ੀਟ ਕੀਤੀ ਦਾਖ਼ਲ

ਮੁੰਬਈ : ਪ੍ਰਸਿਧ ਕਾਮੇਡੀਅਨ ਭਾਰਤੀ ਸਿੰਘ ਮੁਸ਼ਕਿਲਾਂ ‘ਚ ਵਾਧਾ ਹੋ ਗਿਆ ਹੈ। ਉਸਦੇ ਖਿਲਾਫ਼ ਐਨਸੀਬੀ ਨੇ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ। ਡਰੱਗਸ ਕੇਸ ਨਾਲ ਸਬੰਧਤ ਮਾਮਲੇ ਵਿੱਚ ਦਾਖਲ ਕੀਤੀ ਗਈ 200 ਪੰਨਿਆਂ ਦੀ ਚਾਰਜਸ਼ੀਟ ਵਿੱਚ ਭਾਰਤੀ ਦੇ ਪਤੀ ਹਰਸ਼ ਦੇ ਨਾਮ ਦਾ ਵੀ ਜ਼ਿਕਰ ਕੀਤਾ ਗਿਆ ਹੈ।

ਸਾਲ 2020 ‘ਚ NCB ਨੇ ਕਾਰਵਾਈ ਕਰ ਕੇ ਭਾਰਤੀ ਤੇ ਹਰਸ਼ ਨੂੰ ਗ੍ਰਿਫ਼ਤਾਰ ਕੀਤਾ ਸੀ ਕਿਉਂਕਿ ਉਹਨਾਂ ‘ਤੇ ਨਸ਼ੇ ਦੀ ਵਰਤੋਂ ਕਰਨ ਦੇ ਇਲਜ਼ਾਮ ਲੱਗੇ ਸਨ।ਫਿਲਹਾਲ ਇਹ ਦੋਵੇਂ ਜ਼ਮਾਨਤ ‘ਤੇ ਬਾਹਰ ਸਨ।

ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਤੋਂ ਬਾਅਦ ਡਰਗਜ਼ ਮਾਮਲੇ ‘ਚ ਨਾਰਕੋਟਿਕਸ ਕੰਟਰੋਲ ਬਿਊਰੋ ਨੇ ਲਗਾਤਾਰ ਬਾਲੀਵੁੱਡ ਦੀਆਂ ਮਸ਼ਹੂਰ ਹਸਤੀਆਂ ਦੇ ਘਰਾਂ ‘ਤੇ ਛਾਪੇ ਮਾਰੇ ਸਨ ਤੇ ਉਹਨਾਂ ਵਿੱਚੋਂ ਇੱਕ ਮਸ਼ਹੂਰ ਕਾਮੇਡੀਅਨ ਭਾਰਤੀ ਸਿੰਘ ਵੀ ਸੀ,ਉਸ ਦੇ ਘਰ ਤੇ ਵੀ ਛਾਪਾ ਪਿਆ ਸੀ।

ਜਿਸ ਦੋਰਾਨ ਐਨਸੀਬੀ ਦੀ ਟੀਮ ਨੇ ਨਸ਼ੀਲੀਆਂ ਦਵਾਈਆਂ ਬਰਾਮਦ ਕੀਤੀਆਂ ਸਨ। ਭਾਰਤੀ ਸਿੰਘ ਦੇ ਘਰੋਂ ਨਸ਼ੀਲੇ ਪਦਾਰਥ ਮਿਲਣ ਤੋਂ ਬਾਅਦ ਨਾਰਕੋਟਿਕਸ ਕੰਟਰੋਲ ਬਿਊਰੋ ਨੇ ਭਾਰਤੀ ਅਤੇ ਉਸਦੇ ਪਤੀ ਹਰਸ਼ ਨੂੰ ਪੁੱਛਗਿੱਛ ਲਈ ਸੰਮਨ ਭੇਜਿਆ ਸੀ। ਭਾਰਤੀ ਤੇ ਉਸ ਦੇ ਪਤੀ ਹਰਸ਼ ਲਾਂਬਾਚੀਆ ਨੇ ਨਸ਼ਾ ਲੈਣ ਦੀ ਗੱਲ ਮੰਨੀ ਸੀ, ਜਿਸ ਤੋਂ ਬਾਅਦ ਦੋਹਾਂ ਨੂੰ 4 ਦਸੰਬਰ ਤਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ ਪਰ ਬਾਅਦ ਵਿੱਚ ਇਹਨਾਂ ਦੀ ਜ਼ਮਾਨਤ ਹੋ ਗਈ ਸੀ।